ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਦੌਣ ਕਲਾਂ ਵਿੱਖੇ ਮੁਫ਼ਤ ਕਾਨੂੰਨੀ ਸੇਵਾਵਾ ਜਾਗਰੂਕਤਾ ਸੈਮੀਨਾਰ ਆਯੋਜਿਤ

0
46

ਪਟਿਆਲਾ, 14 ਜਨਵਰੀ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਹੇਠ ਚੀਫ਼ ਜੁਡੀਸ਼ਅਲ ਮੈਜਿਸਟਰੇਟ ਕਮ ਸੈਕਟਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਸਿੱਖਿਆ ਵਿਭਾਗ, ਟਰੈਫਿਕ ਐਜੂਕੇਸ਼ਨ ਸੈਲ ਪਟਿਆਲਾ, ਜ਼ਿਲ੍ਹਾ ਸਾਂਝ ਕੇਂਦਰ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇੱਕ ਮੁਫ਼ਤ ਕਾਨੂੰਨੀ ਸੇਵਾਵਾਂ ਤੇ ਆਵਾਜਾਈ ਜਾਗਰੂਕਤਾ ਸੈਮੀਨਾਰ ਸਰਕਾਰੀ ਐਲੀਮੈਂਟਰੀ ਸਕੂਲ ਦੌਣ ਕਲਾਂ ਪਟਿਆਲਾ ਵਿਖੇ ਆਯੋਜਿਤ ਕੀਤਾ ਗਿਆ। ਸੈਮੀਨਾਰ ਵਿੱਚ ਉੱਘੇ ਸਮਾਜਸੇਵੀ ਭਗਵਾਨ ਦਾਸ ਗੁਪਤਾ, ਪੈਰਾ ਲੀਗਲ ਵਲੰਟੀਅਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਤੇ ਟਰੈਫਿਕ ਮਾਰਸ਼ਲ ਟਰੈਫਿਕ ਵਿੰਗ ਪੰਜਾਬ ਪੁਲਿਸ ਪਟਿਆਲਾ ਵਲੋਂ ਅਧਿਆਪਕਾਂ, ਵਿਦਿਆਰਥੀਆਂ, ਮਾਪਿਆਂ ਪ੍ਰਬੰਧਕ ਕਮੇਟੀ ਮੈਂਬਰਾਂ ਤੇ ਮਿਡ – ਡੇ ਮੀਲ ਵਰਕਰਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ ਦੇ ਲਾਭ ਬਾਰੇ ਦੱਸਿਆ।

ਇਹ ਵੀ ਪੜ੍ਹੋ ਵਿਸ਼ਵ ਦਾ ਸਭ ਤੋਂ ਵੱਡਾ ਧਾਰਮਿਕ ਅਤੇ ਸੱਭਿਆਚਾਰਕ ‘ਮਹਾਂ ਕੁੰਭ’ ਦੇ ਮੇਲੇ ਦੀ ਹੋਈ ਅੱਜ ਤੋਂ ਸ਼ੁਰੂਆਤ

ਭਗਵਾਨ ਦਾਸ ਗੁਪਤਾ ਨੇ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ-2017 ਬਾਰੇ ਜਾਣਕਾਰੀ ਦਿੱਤੀ।ੳਹਨਾਂ ਨੇ ਆਵਾਜਾਈ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ। ਯੋਗਾ ਤੇ ਮੈਡੀਟੇਸ਼ਨ ਮਾਹਿਰ ਸੁਰੇਸ਼ ਸ਼ਰਮਾ ਨੇ ਯੋਗਾ ਨਾਲ ਸਰੀਰ ਨੂੰ ਤੰਦਰੁਸਤ ਰੱਖਣ ਦੇ ਕੲਈ ਫਾਇਦੇ ਦੱਸੇ।ਸਕੂਲ ਦੇ ਇੰਚਾਰਜ ਸੰਦੀਪ ਕੁਮਾਰ ਨੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਸੈਮੀਨਾਰ ਵਿੱਚ ਹਰਦੀਪ ਸਿੰਘ,ਵੀਰ ਸਿੰਘ ਸ੍ਰੀਮਤੀ ਰਜਨੀ ਅਤੇ ਮਿਡ ਡੇ ਮੀਲ ਵਰਕਰਾਂ ਨੇ ਵੀ ਭਾਗ ਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

LEAVE A REPLY

Please enter your comment!
Please enter your name here