ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ ’ਤੇ ਚਲਾਈ ਤਲਾਸ਼ੀ ਮੁਹਿੰਮ

0
37

👉ਪੁੱਛਗਿੱਛ ਲਈ 77 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ; ਤਿੰਨ ਅਪਰਾਧਿਕ ਮਾਮਲੇ ਵੀ ਕੀਤੇ ਦਰਜ
ਚੰਡੀਗੜ੍ਹ, 13 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਲੋਹੜੀ ਦੇ ਤਿਉਹਾਰ ਦੇ ਸ਼ਾਂਤਮਈ ਜ਼ਸਨਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ’ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।ਇਹ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਭਰ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਦੁਪਹਿਰ 2 ਵਜੇ ਤੋਂ ਸ਼ਾਮ 4 ਵਜੇ ਤੱਕ ਚਲਾਈ ਗਈ।ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਸੂਬਾ ਪੱਧਰੀ ਮੁਹਿੰਮ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਪੁਲਿਸ ਸੁਪਰਡੈਂਟ (ਐਸਪੀ) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਗਿਣਤੀ ਵਿੱਚ ਪੁਲਿਸ ਬਲ ਦੀ ਤਾਇਨਾਤੀ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਸੀ।

ਇਹ ਵੀ ਪੜ੍ਹੋ ਸੁਖਬੀਰ ਬਾਦਲ ਦੀ ਲੜਕੀ ਦੇ ਵਿਆਹ ਸਮਾਗਮ ‘ਚੋਂ ਵਾਪਸ ਜਾਣ ਸਮੇਂ ਵਾਪਰਿਆਂ ਹਾਦਸਾ, ਇੱਕ ਦੀ ਮੌਤ, ਚਾਰ ਜਖ਼ਮੀ 

ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਸੁੰਘਣ ਵਾਲੇ ਕੁੱਤਿਆਂ ਦੀ ਮਦਦ ਨਾਲ ਬੱਸ ਸਟੈਂਡਾਂ ’ਤੇ ਆਉਣ/ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਨੇ ਪੁੱਛ-ਗਿੱਛ ਲਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ। ਉਨ੍ਹਾਂ ਦੱਸਿਆ ਕਿ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਨਿਮਰਤਾ ਨਾਲ ਪੇਸ਼ ਆਉਣ ਦੀ ਸਖ਼ਤੀ ਨਾਲ ਹਦਾਇਤ ਕੀਤੀ ਗਈ ਸੀ।ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਸੂਬੇ ਦੇ ਵੱਖ-ਵੱਖ ਬੱਸ ਅੱਡਿਆਂ ’ਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕਰਨ ਲਈ ਸੂਬੇ ਭਰ ਵਿੱਚ 3500 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 493 ਪੁਲਿਸ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਸਨ ਤਾਂ ਜੋ ਆਮ ਲੋਕਾਂ ਨੂੰ ਘੱਟੋ-ਘੱਟ ਅਸੁਵਿਧਾ ਦਾ ਸਾਹਮਣਾ ਕਰਨਾ ਪਵੇ।ਉਨ੍ਹਾਂ ਦੱਸਿਆ ਕਿ ਸੂਬੇ ਦੇ ਕਰੀਬ 249 ਬੱਸ ਅੱਡਿਆਂ ’ਤੇ ਚਲਾਈ ਗਈ

ਇਹ ਵੀ ਪੜ੍ਹੋ ਚੋਰੀ ਕੀਤੇ ਮੋਟਰਸਾਈਕਲਾਂ ਦਾ ਪੁਰਜ਼ਾ-ਪੁਰਜ਼ਾ ਕਰਕੇ ਵੇਚਣ ਵਾਲਾ ਕਬਾੜੀਆ ਗ੍ਰਿਫਤਾਰ

ਇਸ ਮੁਹਿੰਮ ਦੌਰਾਨ 3514 ਲੋਕਾਂ ਦੀ ਤਲਾਸ਼ੀ ਲਈ ਗਈ ਜਦਕਿ ਪੁਲਿਸ ਟੀਮਾਂ ਨੇ ਪੁੱਛਗਿੱਛ ਲਈ 77 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ ਤਿੰਨ ਅਪਰਾਧਿਕ ਮਾਮਲੇ ਵੀ ਦਰਜ ਕੀਤੇ ਹਨ ਅਤੇ 950 ਗ੍ਰਾਮ ਭੁੱਕੀ, ਨਾਜਾਇਜ਼ ਸ਼ਰਾਬ ਦੀਆਂ 70 ਬੋਤਲਾਂ ਅਤੇ ਅਲਪਰਾਜ਼ੋਲਮ ਦੀਆਂ 120 ਗੋਲੀਆਂ ਵੀ ਬਰਾਮਦ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੁਲੀਸ ਟੀਮਾਂ ਨੇ ਬੱਸ ਅੱਡਿਆਂ ਦੇ ਆਸ-ਪਾਸ ਖੜ੍ਹੇ ਵਾਹਨਾਂ ਦੀ ਵੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਟੀਮਾਂ ਵੱਲੋਂ 318 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 17 ਵਾਹਨ ਜ਼ਬਤ ਕੀਤੇ ਗਏ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਮੁਹਿੰਮਾਂ ਜਾਰੀ ਰਹਿਣਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

LEAVE A REPLY

Please enter your comment!
Please enter your name here