ਆਰਮੀ ਅਗਨੀਵੀਰ ਭਰਤੀ ਰੈਲੀ ਏ.ਆਰ.ਓ. ਫਿਰੋਜ਼ਪੁਰ ਲਈ ਦਿੱਤੀ ਜਾਵੇਗੀ ਮੁਫਤ ਪੂਰਵ ਸਿਖਲਾਈ

0
34

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ:ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਠਿੰਡਾ ਬਾਦਲ ਲੰਬੀ ਰੋਡ) ਵੱਲੋਂ ਸ੍ਰੀ ਮੁਕਤਸਰ ਸਾਹਿਬ, ਫਾਜਿਲਕਾ, ਅਤੇ ਬਠਿੰਡਾ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਏ.ਆਰ.ਓ ਫਿਰੋਜ਼ਪੁਰ ਦੀ ਆ ਰਹੀ ਆਰਮੀ ਅਗਨੀਵੀਰ ਦੀ ਭਰਤੀ ਰੈਲੀ ਲਈ ਮੁਫਤ ਪੂਰਵ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ, ਇਹ ਜਾਣਕਾਰੀ ਟ੍ਰੇਨਿੰਗ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਇਸ ਭਰਤੀ ਲਈ ਜਲਦ ਹੀ ਆਨ-ਲਾਈਨ ਅਪਲਾਈ ਪ੍ਰਕਿਰਿਆ ਸ਼ੁਰੂ ਹੋ ਰਹੀ ਹੈ। ਆਰਮੀ ਅਗਨੀਵੀਰ ਭਰਤੀ ਦੇ ਆਨਲਾਈਨ ਲਿਖਤੀ ਪੇਪਰ ਦੇ ਪਹਿਲੇ ਬੈਚ ਦੀ ਤਿਆਰੀ ਸੀ-ਪਾਈਟ ਕੈਂਪ ਕਾਲਝਰਾਣੀ ਵਿਖੇ 16 ਜਨਵਰੀ 2025 ਤੋਂ ਸ਼ੁਰੂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਤਲਵੰਡੀ ਸਾਬੋ ਨਗਰ ਪੰਚਾਇਤ ਵਿੱਚ ’ਆਪ’ ਦੀ ਕੁਲਵੀਰ ਕੌਰ ਸਰਾਂ ਸਿਰ ਸਜ਼ੀ ਪ੍ਰਧਾਨਗੀ

ਉਕਤ ਜ਼ਿਲ੍ਹਿਆਂ ਦੇ ਪੂਰਵ ਸਿਖਲਾਈ ਲੈਣ ਦੇ ਚਾਹਵਾਨ ਯੁਵਕ ਜਲਦ ਤੋਂ ਜਲਦ 15 ਜਨਵਰੀ 2025 ਤੋਂ ਕਿਸੇ ਵੀ ਦਿਨ ਸਵੇਰੇ 09:00 ਵਜੇ ਨਿੱਜੀ ਤੌਰ ’ਤੇ ਸੀ-ਪਾਈਟ ਕੈਂਪ, ਪਿੰਡ ਕਾਲਝਰਾਣੀ, ਜ਼ਿਲ੍ਹਾ ਬਠਿੰਡਾ ਵਿਖੇ ਦਸਤਾਵੇਜ਼ ਸਮੇਤ ਨਿੱਜੀ ਤੌਰ ’ਤੇ ਪਹੁੰਚ ਕੇ ਰਜ਼ਿਸਟ੍ਰੇਸ਼ਨ ਕਰਵਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਨੌਜਵਾਨ ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਜਾਤੀ ਸਰਟੀਫਿਕੇਟ ਅਤੇ ਰੈਜੀਡੈਂਸੀ ਸਰਟੀਫਿਕੇਟ ਦੀ ਫੋਟੋ ਕਾਪੀ, 2 ਤਾਜਾ ਪਾਸਪੋਰਟ ਸਾਈਜ ਫੋਟੋ ਲੈ ਕੇ ਪਹੁੰਚ ਕਰਨ। ਸਿਖਲਾਈ ਦੌਰਾਂਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ ਅਤੇ ਵਧੇਰੇ ਜਾਣਕਾਰੀ ਲਈ 94641-52013, 95493-00001 ਅਤੇ 94638-31615 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

LEAVE A REPLY

Please enter your comment!
Please enter your name here