Tuesday, May 5, 2026
spot_img
spot_img

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

Date:

spot_img

👉’ਸਰਬੱਤ ਦੇ ਭਲੇ’ ਦੀ ਅਰਦਾਸ ਵਿੱਚ ਡੀਜੀਪੀ ਪੰਜਾਬ ਗੌਰਵ ਯਾਦਵ ਹੋਏ ਸ਼ਾਮਲ
👉ਡੀਜੀਪੀ ਪੰਜਾਬ ਨੇ ਪੰਜਾਬ ਪੁਲਿਸ ਸੇਵਾ ਕਮੇਟੀ ਨੂੰ ਭਵਿੱਖ ਵਿੱਚ ਅਜਿਹੇ ਸਮਾਜਿਕ-ਧਾਰਮਿਕ ਉਪਰਾਲੇ ਕਰਵਾਉਂਦੇ ਰਹਿਣ ਲਈ ਕੀਤਾ ਉਤਸ਼ਾਹਿਤ
ਚੰਡੀਗੜ੍ਹ, 14 ਜਨਵਰੀ:ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ ਪੁਲਿਸ ਸੇਵਾ ਕਮੇਟੀ ਵੱਲੋਂ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਬਾਹਰ ਲੋਕ ਸੇਵਾ ਨੂੰ ਸਮਰਪਿਤ ਲੰਗਰ ਲਗਾਇਆ ਗਿਆ।ਜ਼ਿਕਰਯੋਗ ਹੈ ਕਿ ਮਾਘੀ ਦਾ ਤਿਉਹਾਰ 10ਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਨਾਲ ਸ਼ਹੀਦੀ ਪਾਉਣ ਵਾਲੇ 40 ਸਿੱਖ ਯੋਧਿਆਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ।

ਇਹ ਵੀ ਪੜ੍ਹੋ ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਇਸ ਮੌਕੇ ਸਮੁੱਚੀ ਮਾਨਵਤਾ ਦੀ ਭਲਾਈ ਅਤੇ ਖੁਸ਼ਹਾਲੀ ਲਈ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ, ਜਿਹਨਾਂ ਨੇ ਨਾਲ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਵੀ ਮੌਜੂਦ ਸਨ, ਨੇ ਅਰਦਾਸ ਵਿੱਚ ਸ਼ਾਮਲ ਹੋਣ ਉਪਰੰਤ ਭਾਈਚਾਰਕ ਸੇਵਾ ਅਤੇ ਧਾਰਮਿਕ ਸਦਭਾਵਨਾ ਦੀ ਮਹੱਤਤਾ ਨੂੰ ਉਜਾਗਰ ਕੀਤਾ। ਦੱਸਣਯੋਗ ਹੈ ਕਿ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਐਸਐਸ ਸ੍ਰੀਵਾਸਤਵ ਨੇ ਵੀ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ ਗਣਤੰਤਰਾ ਦਿਵਸ; ਮੁੱਖ ਮੰਤਰੀ ਭਗਵੰਤ ਮਾਨ ਫਰੀਦਕੋਟ ‘ਚ ਲਹਿਰਾਉਣਗੇ ਕੌਮੀ ਝੰਡਾ

ਇਹ ਲੰਗਰ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ “ਕਿਰਤ ਕਰੋ, ਨਾਮ ਜਪੋ, ਵੰਡ ਛਕੋ” ਤਹਿਤ ਲਗਾਇਆ ਗਿਆ। ਗੁਰੂ ਸਾਹਿਬ ਦਾ ਫ਼ਲਸਫ਼ਾ ਨਿਰਸਵਾਰਥ ਸੇਵਾ ਅਤੇ ਲੋਕ ਭਲਾਈ ਦਾ ਸੁਨ੍ਹੇਹਾ ਦਿੰਦਾ ਹੈ।ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਸੇਵਾ ਕਮੇਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਅੱਗੇ ਵੀ ਅਜਿਹੇ ਸਮਾਜਿਕ-ਧਾਰਮਿਕ ਉਪਰਾਲੇ ਕਰਵਾਉਂਦੇ ਰਹਿਣ ਲਈ ਉਤਸ਼ਾਹਿਤ ਕੀਤਾ, ਜੋ ਫਿਰਕੂ ਸਦਭਾਵਨਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

Share post:

spot_img

Popular

More like this
Related

Guru Kashi University ਵੱਲੋਂ ਰੋਬੋਟਿਕਸ ਅਤੇ ਏ.ਆਈ. ਬਾਰੇ ਤਿੰਨ ਰੋਜ਼ਾ ਵਰਕਸ਼ਾਪ

Talwandi Sabo News: Guru Kashi University; ਆਰਟੀਫਿਸ਼ੀਅਲਇੰਟੈਲੀਜੈਂਸ (ਏ.ਆਈ.)ਅਤੇ ਕੰਪਿਊਟਿੰਗ...

America News: ਵ੍ਹਾਈਟ ਹਾਊਸ ਨੇੜੇ ਗੋਲੀਬਾਰੀ, ਹਥਿਆਰਬੰਦ ਸ਼ੱਕੀ ਕਾਬੂ, ਲੱਗਾ ਲਾਕਡਾਊਨ!

America News: ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ.ਸੀ. ਤੋਂ ਇੱਕ...

Punjab News: ਭਾਜਪਾ ‘ਚ ਜਾਣ ਵਾਲਿਆਂ ‘ਤੇ CM ਮਾਨ ਦੇ ਤਿੱਖੇ ਸਵਾਲ

Punjab News: ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਰਵਾਨਾ...