ਨਵੀਂ ਦਿੱਲੀ, 15 ਜਨਵਰੀ: ਆਗਾਮੀ 5 ਫ਼ਰਵਰੀ ਨੂੰ ਦਿੱਲੀ ਵਿਧਾਨ ਸਭਾ ਦੀਆਂ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭੱਖਦਾ ਜਾ ਰਿਹਾ ਹੈ। ਪਿਛਲੇ ਤਿੰਨ ਵਾਰ ਤੋਂ ਲਗਾਤਾਰ ਸੱਤਾ ਵਿਚ ਚੱਲ ਰਹੀ ਆਮ ਆਦਮੀ ਪਾਰਟੀ ਵੱਲੋਂ ਮੁੜ ਚੌਥੀ ਵਾਰ ਸਰਕਾਰ ਬਣਾਉਣ ਲਈ ਪੂਰੀ ਤਾਕਤ ਝੋਕੀ ਹੋਈ ਹੈ ਤੇ ਇਸਦੇ ਆਗੂ ਚੋਣ ਪ੍ਰਚਾਰ ਕਰ ਰਹੇ ਹਨ। ਇਸੇ ਕੜੀ ਤਹਿਤ ਅੱਜ ਸ਼ਾਹਦਰਾ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਤਿੰਦਰ ਸਿੰਘ ਸ਼ੰਟੀ ਦੇ ਨਾਮਜਦਗੀ ਭਰਨ ਮੌਕੇ ਐਮ.ਪੀ ਰਾਘਵ ਚੱਢਾ ਦੀ ਅਗਵਾਈ ਹੇਠ ਰੋਡ ਸ਼ੋਅ ਕੱਢਿਆ ਗਿਆ,
ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਨਗਰ ਪੰਚਾਇਤ ਦਿੜ੍ਹਬਾ ਵਿੱਚ ਵੀ ‘ਆਪ’ ਦੀ ਝੰਡੀ
ਜਿਸਦੇ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਰਾਘਵ ਚੱਢਾ ਨੇ ਕਿਹਾ ਕਿ ਅੱਜ ਲੋਕਾਂ ਦਾ ਅਥਾਹ ਪਿਆਰ ਇਸ ਗੱਲ ਦੀ ਗਵਾਹੀ ਭਰ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਦੀ ਸੇਵਾ ਨੀਤੀ ਵਿੱਚ ਉਹਨਾਂ ਦਾ ਵਿਸ਼ਵਾਸ ਲਗਾਤਾਰ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਦਿੱਲੀ ਇਤਿਹਾਸ ਰਚਣ ਲਈ ਬੇਤਾਬ ਹੈ ਅਤੇ ਇੱਕ ਵਾਰ ਫਿਰ ਆਪਣੇ ਪੁੱਤਰ ਅਰਵਿੰਦ ਕੇਜਰੀਵਾਲ ਨੂੰ ਪੂਰੇ ਬਹੁਮਤ ਨਾਲ ਸੇਵਾ ਕਰਨ ਦਾ ਮੌਕਾ ਦੇਵੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
Share the post "MP ਰਾਘਵ ਚੱਢਾ ਨੇ ਸ਼ਾਹਦਰਾ ਹਲਕੇ ਤੋਂ ਜਤਿੰਦਰ ਸਿੰਘ ਸ਼ੰਟੀ ਦੇ ਹੱਕ ਵਿਚ ਭਖਾਈ ਚੋਣ ਮੁਹਿੰਮ"