ਦਾਨ ਸਿੰਘ ਵਾਲਾ ’ਚ ਘਰਾਂ ਨੂੰ ਅੱਗ ਲਗਾਉਣ ਵਾਲੇ ਗਿਰੋਹ ਦਾ ਸਰਗਨਾ ‘ਦਲੇਰ’ ਪੁਲਿਸ ਵੱਲੋਂ ਗ੍ਰਿਫਤਾਰ

0
40

👉ਹੁਣ ਤੱਕ ਹੋ ਚੁੱਕੀਆਂ ਹਨ 10 ਗ੍ਰਿਫਤਾਰੀਆਂ
ਬਠਿੰਡਾ,11 ਜਨਵਰੀ: ਲੰਘੇ ਸ਼ੁੱਕਰਵਾਰ ਦੀ ਅੱਧੀ ਰਾਤ ਨੂੰ ਜ਼ਿਲ੍ਹੇ ਦੇ ਪਿੰਡ ਦਾਨ ਸਿੰਘ ਵਾਲਾ ਦੇ ਕੋਠੇ ਜੀਵਨ ਸਿੰਘ ਵਾਲਾ ਵਿਖ਼ੇ ਦਰਜ਼ਨਾਂ ਨੌਜਵਾਨਾਂ ਵੱਲੋਂ ਗੁੰਡਾਗਰਦੀ ਦਾ ਨੰਗਾ ਨਾਚ ਕਰਦਿਆਂ ਪੌਣੀ ਦਰਜਨ ਘਰਾਂ ਨੂੰ ਅੱਗ ਲਗਾ ਕੇ ਸਾੜ ਦਿੱਤਾ ਸੀ। ਇਸ ਘਟਨਾ ਕਾਰਨ ਜ਼ਿਲ੍ਹਾ ਪੁਲਿਸ ਨੂੰ ਕਾਫ਼ੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਸੀ ਤੇ ਵਿਰੋਧੀ ਧਿਰਾਂ ਵੱਲੋਂ ਵੀ ਸਵਾਲ ਖੜੇ ਕੀਤੇ ਗਏ ਸਨ।ਇਸ ਵਾਰਦਾਤ ਦੇ ਦੋਸ਼ੀਆਨ ਨੂੰ ਗ੍ਰਿਫਤਾਰ ਕਰਨ ਲਈ ਡੀ.ਐੱਸ.ਪੀ ਭੁੱਚੋ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਇੰਸ.ਜਸਵਿੰਦਰ ਕੌਰ ਮੁੱਖ ਅਫਸਰ ਥਾਣਾ ਨੇਹੀਆਵਾਲਾ ਦੀ ਜੇਰੇ ਨਿਗਰਾਨੀ ਟੀਮਾਂ ਦਾ ਗਠਨ ਕੀਤਾ ਗਿਆ ਸੀ।

ਇਹ ਵੀ ਪੜ੍ਹੋ ਜਲੰਧਰ ’ਚ ਲਾਰੈਂਸ ਬਿਸ਼ਨੋਈ ਗੈਂਗ ਤੇ ਸੀਆਈਏ ਸਟਾਫ਼ ’ਚ ਮੁਕਾਬਲਾ, ਲੰਮਾਂ ਸਮਾਂ ਚੱਲੀਆਂ ਤਾੜ-ਤਾੜ ਗੋ+ਲੀਆਂ

ਇੰਨਾਂ ਟੀਮਾਂ ਨੇ ਕਾਰਵਾਈ ਕਰਦਿਆਂ ਹੁਣ ਤੱਕ 10 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ, ਜਿਸਦੇ ਵਿੱਚ ਮੁੱਖ ਮੁਲਜ਼ਮ ਰਮਿੰਦਰ ਸਿੰਘ ਉਰਫ ਦਲੇਰ ਉਰਫ ਨਿਹੰਗ ਵੀ ਸ਼ਾਮਿਲ ਹੈ। ਅੱਜ ਇੱਥੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸਪੀ ਅਮਰਜੀਤ ਸਿੰਘ ਨੇ ਦੱਸਿਆ ਕਿ ਹੁਣ ਗਿਰਫਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਰਮਿੰਦਰ ਸਿੰਘ ਉਰਫ ਨਿਹੰਗ ਉਰਫ ਦਲੇਰ, ਲਭਵੀਰ ਸਿੰਘ ਉਰਫ ਲਭਪ੍ਰੀਤ ਸਿੰਘ , ਅਜੇਪਾਲ ਸਿੰਘ ਉਰਫ ਪਿੰਕਾ , ਧਰਮਪ੍ਰੀਤ ਸਿੰਘ ਸਾਰੇ ਵਾਸੀਆਨ ਕੋਠੇ ਜੀਵਨ ਸਿੰਘ ਵਾਲਾ ਅਤੇ ਪਰਮਿੰਦਰ ਸਿੰਘ ਉਰਫ ਹੈਪੀ ਘੁੱਗਾ ਵਾਸੀ ਦਾਨ ਸਿੰਘ ਵਾਲਾ ਨੂੰ ਗ੍ਰਿਫਤਾਰ ਕੀਤਾ ਜਾ ਗਿਆ ਹੈ।

ਇਹ ਵੀ ਪੜ੍ਹੋ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਸੰਘਰਸ਼ ਕਰਨ ਵਾਲੇ ਸੂਰਤ ਸਿੰਘ ਖ਼ਾਲਸਾ ਨੇ ਦੁਨੀਆ ਨੂੰ ਕਿਹਾ ਅਲਵਿਦਾ

ਇਸਤੋਂ ਪਹਿਲਾਂ ਰੇਸ਼ਮ ਸਿੰਘ,ਰਣਜੀਤ ਸਿੰਘ ਵਾਸੀਆਨ ਦਾਨ ਸਿੰਘ ਵਾਲਾ ਅਤੇ ਖੁਸਪ੍ਰੀਤ ਸਿੰਘ ਵਾਸੀ ਮਹਿਮਾ ਸਰਜਾ ਨੂੰ ਮਿਤੀ 11 ਜਨਵਰੀ ਅਤੇ 13 ਨੂੰ ਗੁਰਪ੍ਰੀਤ ਸਿੰਘ ਵਾਸੀ ਕੋਠੇ ਨਾਥੇਆਣਾ ਮਹਿਮਾ ਸਰਜਾ ਅਤੇ ਸਮਿੰਦਰ ਸਿੰਘ ਉਰਫ ਧੱਲੂ ਵਾਸੀ ਦਾਨ ਸਿੰਘ ਵਾਲਾ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਮੁਲਜ਼ਮਾਂ ਨੂੰ ਵੀ ਜਲਦ ਤੋ ਜਲਦ ਗ੍ਰਿਫਤਾਰ ਕੀਤਾ ਜਾਵੇਗਾ। ਦੱਸਣਾ ਬਣਦਾ ਹੈ ਕਿ ਇਸ ਮਾਮਲੇ ਵਿਚ ਮੁਦਈ ਜਸਪ੍ਰੀਤ ਸਿੰਘ ਦੇ ਬਿਆਨਾਂ ਉਪਰ ਨਹਿਆਵਾਲਾ ਪੁਲਿਸ ਨੇ ਮੁੱਖ ਮੁਲਜਮ ਰਮਿੰਦਰ ਸਿੰਘ ਉਰਫ਼ ਦਲੇਰ ਸਹਿਤ ਧਰਮਪ੍ਰੀਤ ਸਿੰਘ,ਲਵਪ੍ਰੀਤ ਸਿੰਘ, ਸਤਪਾਲ ਸਿੰਘ,. ਜੀਵਨ ਸਿੰਘ, ਹੈਪੀ ਸਿੰਘ , ਰੇਸ਼ਮ ਸਿੰਘ ਸਾਰੇ ਵਾਸੀਆਨ ਕੋਠੇ ਜੀਵਨ ਸਿੰਘ ਵਾਲਾ ਸਮੇਤ 20/25 ਨਾਮਾਲੂਮ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕੀਤਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

LEAVE A REPLY

Please enter your comment!
Please enter your name here