👉ਵੱਡੀ ਗਿਣਤੀ ਵਿਚ ਦਿੱਲੀ ਦੀਆਂ ਔਰਤਾਂ ਨੇ ਕੇਜ਼ਰੀਵਾਲ ਦੇ ਬਣੀਆਂ ਹਿੱਸਾ
ਨਵੀਂ ਦਿੱਲੀ, 15 ਜਨਵਰੀ: ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬੁੱਧਵਾਰ ਨੂੰ ਨਵੀਂ ਦਿੱਲੀ ਹਲਕੇ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਕਾਗਜ਼ ਦਾਖ਼ਲ ਕਰਨ ਤੋਂ ਪਹਿਲਾਂ ਉਨ੍ਹਾਂ ਆਪਣੀ ਪਤਨੀ ਸੁਨੀਤਾ ਕੇਜ਼ਰੀਵਾਲ ਨਾਲ ਹਨੂੰਮਾਨ ਅਤੇ ਵਾਲਮੀਕਿ ਮੰਦਰਾਂ ’ਚ ਪੂਜਾ ਕੀਤੀ ਤੇ ਮੁੜ ਪਾਰਟੀ ਦਫ਼ਤਰ ਤੋਂ ਕਾਗਜ਼ ਦਾਖ਼ਲ ਕਰਨ ਲਈ ਜ਼ਿਲ੍ਹਾ ਮੈਜਿਸਟਰੇਟ ਦਫ਼ਤਰ ਤੱਕ ’ਪਦਯਾਤਰਾ’ ਕੀਤੀ, ਜਿਸਦੇ ਵਿਚ ਵੱਡੀ ਗਿਣਤੀ ’ਚ ਦਿੱਲੀ ਦੀਆਂ ਔਰਤਾਂ ਨੇ ਉਨ੍ਹਾਂ ਦਾ ਸਾਥ ਦਿੱਤਾ। ਜਿਕਰਯੋਗ ਹੈ ਕਿ ਦਿੱਲੀ ਦੀ 70 ਮੈਂਬਰੀ ਵਿਧਾਨ ਸਭਾ ਲਈ 5 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਅਤੇ ਵੋਟਾਂ ਦੀ ਗਿਣਤੀ 8 ਫਰਵਰੀ ਨੂੰ ਹੋਵੇਗੀ।
ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ
ਸ਼੍ਰੀ ਕੇਜ਼ਰੀਵਾਲ ਨਵੀਂ ਦਿੱਲੀ ਹਲਕੇ ਦੀ ਸਾਲ 2013 ਤੋਂ ਨੁਮਾਇੰਦਗੀ ਕਰਦੇ ਆ ਰਹੇ ਹਨ ਤੇ ਇਸ ਵਾਰ ਉਨ੍ਹਾਂ ਦੇ ਮੁਕਾਬਲੇ ਭਾਜਪਾ ਨੇ ਮੁੱਖ ਮੰਤਰੀ ਰਹੇ ਸਾਹਿਬ ਸਿੰਘ ਵਰਮਾ ਦੇ ਪੁੱਤਰ ਪਰਵੇਸ਼ ਵਰਮਾ ਅਤੇ ਕਾਂਗਰਸ ਨੇ ਵੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਦੇ ਪੁੱਤਰ ਸੰਦੀਪ ਦੀਕਸ਼ਿਤ ਨੂੰ ਮੈਦਾਨ ਵਿਚ ਉਤਾਰਿਆ ਹੈ। ਇਸ ਦੌਰਾਨ ਸ਼੍ਰੀ ਕੇਜ਼ਰੀਵਾਲ ਨੇ ਦਿੱਲੀ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਦਸ ਸਾਲਾਂ ਵਿਚ ਕੀਤੇ ਵਿਕਾਸ ਦੇ ਆਧਾਰ ’ਤੇ ਮੁੜ ਵਿਸਵਾਸ਼ ਜਤਾਉਣ ਦੀ ਅਪੀਲ ਕੀਤੀ। ਉਨ੍ਹਾਂ ਭਾਜਪਾ ’ਤੇ ਹਮਲਾ ਕਰਦੇ ਹੋਏ ਪਾਰਟੀ ਕੋਲ ਕੋਈ ਮੁੱਖ ਮੰਤਰੀ ਦਾ ਚਿਹਰਾ ਨਹੀਂ, ਕੋਈ ਵਿਜ਼ਨ ਨਹੀਂ, ਸਿਰਫ਼ ਕੇਜ਼ਰੀਵਾਲ ਨੂੰ ਗਾਲਾਂ ਕੱਢ ਕੇ ਜਿੱਤਣਾ ਚਾਹੁੰਦੇ ਹਨ ਜਦਕਿ ਅਸੀਂ ਪਾਜੀਟਿਵ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite