👉ਪੰਜਾਬ ਤੋਂ ਵੱਡੀ ਗਿਣਤੀ ਵਿਚ ਸੀਨੀਅਰ ਲੀਡਰਸ਼ਿਪ ਪੁੱਜੀ
ਨਵੀਂ ਦਿੱਲੀ, 15 ਜਨਵਰੀ: ਕਾਂਗਰਸ ਨੇ ਅੱਜ ਬੁੱਧਵਾਰ ਨੂੰ ਨਵੀਂ ਦਿੱਲੀ ਦੇ 9 ਏ ਕੋਟਲਾ ਰੋਡ ਵਿਖੇ ਪਾਰਟੀ ਦੇ ਨਵੇਂ ਰਾਸ਼ਟਰੀ ਮੁੱਖ ਦਫਤਰ ਦਾ ਉਦਘਾਟਨ ਕੀਤਾ, ਜਿਸਦਾ ਨਾਂਅ ਹੁਣ ‘ਇੰਦਰਾ ਭਵਨ’ ਹੋਵੇਗਾ। ਇਸਤੋਂ ਇਲਾਵਾ ਹੈਡਕੁਆਟਰ ਦੀ ਲਾਇਬ੍ਰੇਰੀ ਦਾ ਨਾਮ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਨਾਮ ਉੱਤੇ ਰੱਖਿਆ ਜਾਵੇਗਾ। ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ, ਕਾਂਗਰਸ ਸੰਸਦੀ ਦਲ ਦੀ ਆਗੂ ਸੋਨੀਆ ਗਾਂਧੀ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਰਾਹੁਲ ਗਾਂਧੀ ਅਤੇ ਹੋਰਨਾਂ ਆਗੂਆਂ ਵੱਲੋਂ ਪਾਰਟੀ ਦੇ ਦੇਸ਼ ਭਰ ਦੇ ਪ੍ਰਮੁੱਖ ਆਗੂਆਂ ਦੀ ਮੌਜੂਦਗੀ ਵਿੱਚ ਪਾਰਟੀ ਦੇ ਨਵੇਂ ਹੈੱਡਕੁਆਰਟਰ ’ਤੇ ਕਾਂਗਰਸ ਦਾ ਝੰਡਾ ਲਹਿਰਾਇਆ ਗਿਆ।
ਇਹ ਵੀ ਪੜ੍ਹੋ PRTC ਦੀ ਚੱਲਦੀ ਬੱਸ ਵਿਚੋਂ ਔਰਤ ਤਾਕੀ ਵਿਚੋਂ ਡਿੱਗੀ, ਹੋਈ ਮੌ+ਤ, ਬੱਚੀ ਜਖ਼ਮੀ
ਇਸ ਮੌਕੇ ਉਨ੍ਹਾਂ ਕਿਹਾ ਕਿ ‘‘ ਇੰਦਰਾ ਗਾਂਧੀ ਭਵਨ ਨੂੰ ਪਾਰਟੀ ਅਤੇ ਇਸ ਦੇ ਨੇਤਾਵਾਂ ਦੀਆਂ ਉਭਰਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਤਿਆਰ ਕੀਤਾ ਗਿਆ ਹੈ, ਜਿਸ ਵਿੱਚ ਪ੍ਰਸ਼ਾਸਨਿਕ, ਸੰਗਠਨਾਤਮਕ ਅਤੇ ਰਣਨੀਤਕ ਗਤੀਵਿਧੀਆਂ ਨੂੰ ਸਮਰਥਨ ਦੇਣ ਲਈ ਆਧੁਨਿਕ ਸਹੂਲਤਾਂ ਉਪਲਬਧ ਹਨ।’’ ਇਸ ਸਮਾਰੋਹ ਵਿਚ ਦੇਸ ਦੇ ਹੋਰਨਾਂ ਦੀ ਤਰ੍ਹਾਂ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੇ ਵੀ ਹਿੱਸਾ ਲਿਆ। ਜਿਸ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਕੇਂਦਰੀ ਮੰਤਰੀ ਸ਼੍ਰੀਮਤੀ ਅੰਬਿਕਾ ਸੋਨੀ, ਸਾਬਕਾ ਡਿਪਟੀ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਸੰਸਦ ਮੈਂਬਰ ਡਾ. ਅਮਰ ਸਿੰਘ, ਦਿੱਲੀ ਕਾਂਗਰਸ ਦੇ ਸਕੱਤਰ ਇੰਚਾਰਜ ਸੁਖਵਿੰਦਰ ਸਿੰਘ ਡੈਨੀ ਆਦਿ ਵੀ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
Share the post "ਕਾਂਗਰਸ ਨੇ ਨਵੀਂ ਦਿੱਲੀ ’ਚ ਕੀਤਾ ਨਵੇਂ ਹੈੱਡਕੁਆਟਰ ਦਾ ਉਦਘਾਟਨ, ਨਾਂ ਰੱਖਿਆ ‘ਇੰਦਰਾ ਭਵਨ’"