ਸੁਖਜਿੰਦਰ ਮਾਨ
ਬਠਿੰਡਾ, 28 ਅਕਤੂਬਰ : ਰਾਜ ਵਿਚ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫਤੇ ਤਹਿਤ ਜਿਲ੍ਹਾ ਪੱਧਰੀ ਸੈਮੀਨਾਰ ਬਾਬਾ ਫਰੀਦ ਗਰੁੱਪ ਆਫ ਇੰਸਟੀਚਿਊਸਨਜ ਵਿਖੇ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ਦੌਰਾਨ ਵਿਦਿਆਰਥੀਆਂ ਸਮੇਤ ਪਿੰਡਾ ਦੇ ਮੋਹਤਬਾਰ ਵਿਅਕਤੀਆਂ ਪੰਚ, ਸਰਪੰਚ, ਨੰਬਰਦਾਰ ਨੇ ਸਿਰਕਤ ਕੀਤੀ। ਇਸ ਮੌਕੇ ਐਸਐਸਪੀ ਵਿਜੀਲੈਂਸ ਡਾ. ਨਰਿੰਦਰ ਭਾਰਗਵ ਨੇ ਬੋਲਦਿਆਂ ਕਿਹਾ ਕਿ ਜੇਕਰ ਕੋਈ ਸਰਕਾਰੀ ਕਰਮਚਾਰੀ ਰਿਸਵਤ ਦੀ ਮੰਗ ਕਰਦਾ ਹੈ ਜਾਂ ਕਿਸੇ ਨੇ ਆਪਣੀ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੈ ਜਾਂ ਕੋਈ ਵਿਅਕਤੀ ਕਿਸੇ ਕੰਮ ਵਿੱਚ ਘਪਲੇਬਾਜੀ ਕਰ ਰਿਹਾ ਹੈ ਜਾਂ ਫਿਰ ਰਿਕਾਰਡ ਦੀ ਭੰਨਤੋੜ ਕਰ ਰਿਹਾ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਵਿਜੀਲੈਂਸ ਵਿਭਾਗ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਸਬੰਧੀ ਵਿਜੀਲੈਸ ਬਿਊਰੋ ਨੂੰ ਸਿੱਧੇ ਜਾਂ ਗੁਪਤ ਤੌਰ ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ, ਅਤੇ ਉਸ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਸੈਮੀਨਾਰ ਵਿੱਚ ਮਿਸ ਰਾਜਦੀਪ ਕੌਰ ਏ.ਡੀ.ਸੀ ਸ੍ਰੀ ਮੁਕਤਸਰ ਸਾਹਿਬ, ਹਰਚਰਨ ਸਿੰਘ ਸੋਥਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ, ਜਗਜੀਤ ਸਿੰਘ ਹਨੀ ਫੱਤਣਵਾਲਾ ਜਨਰਲ ਸੈਕਟਰੀ ਪੰਜਾਬ ਕਾਂਗਰਸ ਕਮੇਟੀ, ਪ੍ਰੋ: ਗੋਪਾਲ ਸਿੰਘ ਸੈਕਟਰੀ ਰੈੱਡ ਕਰਾਸ ਸੋਸਾਇਟੀ ਸ੍ਰੀ ਮੁਕਤਸਰ ਸਾਹਿਬ ਨੇ ਸੰਬੋਧਨ ਕੀਤਾ।ਸੈਮੀਨਾਰ ਦੀ ਸਮਾਪਤੀ ਉਪਰੰਤ ਭਿ੍ਰਸ਼ਟਾਚਾਰ ਵਿਰੋਧੀ ਪੰਫਲਟ ਆਮ ਪਬਲਿਕ ਨੂੰ ਵੰਡੇ ਗਏ ਹਨ।