Friday, April 17, 2026
spot_img
spot_img

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਿਆ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਮੁੱਖ ਸਰਗਨਾ ਕਾਬੂ

Date:

spot_img

ਤਰਨਤਾਰਨ, 15 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼ ਕਰਦਿਆਂ 5 ਕਿਲੋ ਹੈਰੋਇਨ ਸਮੇਤ ਗਿਰੋਹ ਦੇ ਮੁੱਖ ਸਰਗਨੇ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਉਹਨਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਸ਼ਪਾਲ ਸਿੰਘ ਵਜੋਂ ਹੋਈ ਹੈ, ਜੋ ਕਿ ਤਰਨਤਾਰਨ ਦੇ ਪਿੰਡ ਭਾਈ ਲੱਧੂ ਦਾ ਰਹਿਣ ਵਾਲਾ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।

ਇਹ ਵੀ ਪੜ੍ਹੋ ਮੁਕਾਬਲੇ ਤੋਂ ਬਾਅਦ ਮੋਗਾ ਪੁਲਿਸ ਵੱਲੋਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਦੋ ਗੁਰਗੇ ਕਾਬੂ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਉਕਤ ਮੁਲਜ਼ਮ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ-ਅਧਾਰਤ ਤਸਕਰ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨਤਾਰਨ ਅਭਿਮਨਿਊ ਰਾਣਾ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਐਸਪੀ (ਡੀ) ਅਜੈਰਾਜ ਸਿੰਘ, ਡੀਐਸਪੀ (ਡੀ) ਰਾਜਿੰਦਰ ਮਿਨਹਾਸ

ਇਹ ਵੀ ਪੜ੍ਹੋ ਜਲੰਧਰ ’ਚ ਗੋਲਡੀ ਬਰਾੜ ਦੇ ਗੁਰਗਿਆਂ ਤੇ ਪੁਲਿਸ ’ਚ ਹੋਇਆ ਮੁਕਾਬਲਾ, ਇੱਕ ਜਖ਼ਮੀ, ਦੋ ਕਾਬੂ

ਅਤੇ ਡੀਐਸਪੀ ਸਰਬਜੀਤ ਸਿੰਘ ਬਾਜਵਾ ਦੀ ਨਿਗਰਾਨੀ ਹੇਠ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਅਮਨਦੀਪ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਆਪ੍ਰੇਸ਼ਨ ਚਲਾਇਆ ਅਤੇ ਪਿੰਡ ਭਾਈ ਲੱਧੂ ਦੇ ਖੇਤਰ ਵਿੱਚੋਂ 5 ਕਿਲੋ ਹੈਰੋਇਨ ਸਮੇਤ ਰਸ਼ਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।ਐਸਐਸਪੀ ਨੇ ਕਿਹਾ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗ੍ਰਿਫ਼ਤਾਰ ਵਿਅਕਤੀ ਦੁਆਰਾ ਹੁਣ ਤੱਕ ਖਰੀਦੇ ਗਏ ਨਸ਼ਿਆਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਜਾਰੀ ਹਨ।ਇਸ ਸਬੰਧੀ ਥਾਣਾ ਸਦਰ ਪੱਟੀ, ਤਰਨਤਾਰਨ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਤਹਿਤ ਐਫਆਈਆਰ ਨੰਬਰ 06 ਮਿਤੀ 15 ਜਨਵਰੀ, 2025 ਨੂੰ ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...