ਅੰਮ੍ਰਿਤਸਰ, 15 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਲ ਹਲਕਾ ਚੋਗਾਵਾਂ ਵਿਖੇ ਪਟਵਾਰੀ ਵਜੋਂ ਤਾਇਨਾਤ ਹਰਸਿਮਰਤਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਕਾਰਵਾਈ ਤਹਿਸੀਲ ਲੋਪੋਕੇ ਦੇ ਪਿੰਡ ਕੋਹਾਲਾ ਦੇ ਵਸਨੀਕ ਸਰਮੇਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ।
ਇਹ ਵੀ ਪੜ੍ਹੋ ਜਗਜੀਤ ਸਿੰਘ ਡੱਲੇਵਾਲ ਦੀ ਹਿਮਾਇਤ ’ਚ 111 ਹੋਰ ਕਿਸਾਨ ਬੈਠੇ ਮਰਨ ਵਰਤ ’ਤੇ
ਵਿਜੀਲੈਂਸ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਮੁਲਜ਼ਮ ਨੇ ਰਿਸ਼ਵਤ ਮੰਗਣ ਦੇ ਇਰਾਦੇ ਨਾਲ 2019-2020 ਦੀ ਜਮਾਂਬੰਦੀ ਵਿੱਚ ਪਹਿਲਾਂ ਜਾਣਬੁੱਝ ਕੇ ਕੀਤੀ ਗਈ ਗੜਬੜੀ ਨੂੰ ਠੀਕ ਕਰਨ ਲਈ ਉਸ ਤੋਂ 20,000 ਰੁਪਏ ਰਿਸ਼ਵਤ ਲਈ ਸੀ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ
ਇਹ ਵੀ ਪੜ੍ਹੋ PRTC ਦੀ ਚੱਲਦੀ ਬੱਸ ਵਿਚੋਂ ਔਰਤ ਤਾਕੀ ਵਿਚੋਂ ਡਿੱਗੀ, ਹੋਈ ਮੌ+ਤ, ਬੱਚੀ ਜਖ਼ਮੀ
ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
Share the post "20 ਹਜ਼ਾਰੀ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫਤਾਰ, ਜਮ੍ਹਾਂਬੰਦੀ ’ਚ ਗੜਬੜੀ ਠੀਕ ਕਰਨ ਬਦਲੇ ਲੈ ਰਿਹਾ ਸੀ ਰਿਸ਼ਵਤ"