ਸਾਬਕਾ ਚੇਅਰਮੈਨ ਦੇ ਘਰ ‘ਤੇ ਹਮਲਾ, ਪੁਲਿਸ ਵੱਲੋਂ ਜਾਂਚ ਸ਼ੁਰੂ

0
495
ਅੰਮ੍ਰਿਤਸਰ, 16 ਜਨਵਰੀ: ਬੀਤੀ ਦੇਰ ਰਾਤ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਦੇ ਘਰ ਉੱਪਰ ਕਥਿਤ ਗਰਨੇਡ ਹਮਲਾ ਕਰਨ ਦੀ ਖਬਰ ਸਾਹਮਣੇ ਆਈ ਹੈ। ਮਰਹੂਮ ਚੇਅਰਮੈਨ ਸਵਰਗੀ ਰਾਜਿੰਦਰ ਕੁਮਾਰ ਉਰਫ਼ ਪੱਪੂ ਜੈਂਤੀਪੁਰੀਆ ਨੂੰ ਵੱਡੇ ਸਿਆਸੀ ਆਗੂਆਂ ਦਾ ਨਜ਼ਦੀਕੀ ਮੰਨਿਆ ਜਾਂਦਾ ਰਿਹਾ ਹੈ। ਘਟਨਾ ਸਮੇਂ ਜੈਂਤੀਪੁਰੀਆ ਦਾ ਪਰਿਵਾਰ ਇੱਕ ਸਮਾਗਮ ਲਈ ਘਰ ਤੋਂ ਬਾਹਰ ਗਿਆ ਹੋਇਆ ਸੀ, ਜਿਸ ਕਾਰਨ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾ ਰਿਹਾ।
ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਪਰਿਵਾਰ ਨੂੰ ਪਹਿਲਾਂ ਵੀ ਗੈਂਗਸਟਰਾਂ ਵੱਲੋਂ ਜਾਨੋ ਮਾਰਨ ਦੀਆਂ  ਫਰੌਤੀ ਦੀਆਂ ਧਮਕੀਆਂ ਮਿਲ ਰਹੀਆਂ ਸਨ। ਦੂਜੇ ਪਾਸੇ ਘਟਨਾ ਦਾ ਪਤਾ ਲੱਗਦਾ ਹੀ ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਮੌਕੇ ‘ਤੇ ਪੁੱਜੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਘਟਨਾ ਦੀ ਵੀਡੀਓ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਗਈ ਹੈ। ਜਿਸ ਤੋਂ ਬਾਅਦ ਹੁਣ ਪੁਲਿਸ ਵੱਲੋਂ ਹਮਲਾਵਰਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ। ਉਧਰ ਇਸ ਹਮਲੇ ਦੀ ਜਿੰਮੇਵਾਰੀ ਗੈਂਗਸਟਰ ਹੈਪੀ ਪਾਸ਼ੀਆ ਵਲੋਂ ਲਈ ਦੱਸੀ ਜਾ ਰਹੀ ਹੈ।
ਪੁਲਿਸ ਅਧਿਕਾਰੀਆਂ ਨੇ ਮੁੱਢਲੀ ਜਾਂਚ ਤੋਂ ਬਾਅਦ ਦਾਅਵਾ ਕੀਤਾ ਹੈ ਕਿ ਇਹ ਗਰਨੇਡ ਜਾਂ ਆਰਡੀਐਕਸ ਹਮਲਾ ਨਹੀਂ ਸੀ ਬਲਕਿ ਘਰ ਉੱਪਰ ਇੱਕ ਜਲਨਸ਼ੀਲ ਪਦਾਰਥ ਸੁੱਟਿਆ ਗਿਆ ਸੀ। ਪ੍ਰੰਤੂ ਫਿਰ ਵੀ ਜਾਂਚ ਜਾਰੀ ਹੈ ਅਤੇ ਮੁਲਜਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਉਧਰ ਇਸ ਹਮਲੇ ਤੋਂ ਬਾਅਦ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਪੁਲਿਸ ਉੱਪਰ ਵਾਰ ਵਾਰ ਢਿੱਲ ਬਰਤਨ ਦੇ ਦੋਸ਼ ਲਾਏ ਹਨ। ਉਹਨਾਂ ਕਿਹਾ ਕਿ ਮਾਝਾ ਖੇਤਰ ਵਿੱਚ ਪਿਛਲੇ ਡੇਢ ਮਹੀਨਿਆਂ ਵਿਚ ਅੰਮ੍ਰਿਤਸਰ ’ਚ ਇਹ ਅਜਿਹੀ 6ਵੀਂ ਘਟਨਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

LEAVE A REPLY

Please enter your comment!
Please enter your name here