ਬੱਚਿਆ ਦੀ ਮੌਤ ਦਰ ਤੇ ਕਾਬੂ ਪਾਉਣਾ ਸਿਹਤ ਵਿਭਾਗ ਦਾ ਮੁੱਖ ਟੀਚਾ: ਡਾ ਰਮਨਦੀਪ ਸਿੰਗਲਾ ਕਾਰਜਕਾਰੀ ਸਿਵਲ ਸਰਜਨ

0
27

ਬਠਿੰਡਾ16 ਜਨਵਰੀ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋ ਲੋਕਾਂ ਨੂੰ ਚੰਗੀਆ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਵਿਭਾਗ ਵੱਲੋ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਨੂੰ ਵੱਖ ਵੱਖ ਟ੍ਰੇਨਿੰਗਾ ਕਰਵਾਈਆ ਜਾ ਰਹੀਆਂ ਹਨ। ਇਸੇ ਤਹਿਤ ਅੱਜ ਸਿਵਲ ਸਰਜਨ ਦਫਤਰ ਬਠਿੰਡਾ ਵਿਖੇ ਜਿਲ੍ਹੇ ਦੇ ਬੱਚਿਆ ਦੇ ਮਾਹਿਰ, ਔਰਤਾ ਦੇ ਰੋਗਾਂ ਦੇ ਮਾਹਿਰ ਡਾ ਅਤੇ ਮੈਡੀਕਲ ਅਫਸਰਾਂ ਨਾਲ ਸੀ ਡੀ ਆਰ ਦੀ ਮੀਟਿੰਗ ਕੀਤੀ ਗਈ ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਟੀਕਾਕਰਣ ਅਫ਼ਸਰ ਡਾ ਮੀਨਾਕਸ਼ੀ ਸਿੰਗਲਾ ਨੇ ਦੱਸਿਆ ਕਿ ਮਾ ਅਤੇ ਬੱਚਿਆ ਦੀ ਮੌਤ ਦਰ ਨੂੰ ਕੰਟਰੋਲ ਕਰਨ ਨੂੰ ਲੈ ਕੇ ਸਿਹਤ ਵਿਭਾਗ ਵੱਲੋ ਵੱਧ ਤੋ ਵੱਧ ਉਪਰਾਲੇ ਕੀਤੇ ਜਾ ਰਹੇ।

ਇਹ ਵੀ ਪੜ੍ਹੋ  Breaking: Transport Dept. ’ਚ ਵਿਜੀਲੈਂਸ ਦੇ Action ਤੋਂ ਬਾਅਦ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਦੇ ADTO ਹਟਾਏ

ਇਸ ਮੀਟਿੰਗ ਵਿੱਚ ਜਣੇਪੇ ਦੌਰਾਨ ਅਤੇ ਇੱਕ ਸਾਲ ਤੱਕ ਦੀ ਉਮਰ ਦੇ ਬੱਚਿਆਂ ਦੀ ਮੌਤ ਦਰ ਨੁੰ ਕੰਟਰੋਲ ਕਰਨ ਸਬੰਧੀ ਚਰਚਾ ਕੀਤੀ ਗਈ ।ਉਹਨਾਂ ਦੱਸਿਆ ਕਿ ਬੱਚਿਆ ਦੀ ਮੌਤ ਦਰ ਨੂੰ ਕੰਟਰੋਲ ਕਰਨ ਲਈ ਸਿਹਤ ਵਿਭਾਗ ਦੇ ਸਟਾਫ ਵੱਲੋ ਘਰ ਘਰ ਸਰਵੇ ਕਰਕੇ ਗਰਭਵਤੀ ਮਾਵਾਂ ਅਤੇ ਬੱਚਿਆ ਦੀ ਵਿਸ਼ੇਸ ਦੇਖਭਾਲ ਕੀਤੀ ਜਾਦੀ ਹੈ। ਸਿਹਤ ਸੰਸਥਾਵਾਂ ਵਿੱਚ ਮਾਹਿਰਾਂ ਦੁਆਰਾ ਸੁਰੱਖਿਅਤ ਜਣੇਪੇ ਕੀਤੇ ਜਾ ਰਹੇ ਹਨ, ਬੱਚਿਆ ਦਾ ਸੰਪੂਰਨ ਟੀਕਾਕਰਨ ਕੀਤਾ ਜਾ ਰਿਹਾ ਹੈ, ਇੱਕ ਸਾਲ ਤੱਕ ਦੇ ਬੱਚਿਆ ਦਾ ਹਰ ਤਰ੍ਹਾ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

 

LEAVE A REPLY

Please enter your comment!
Please enter your name here