ਕੰਗਨਾ ਰਣੌਤ ਦੀ ਫਿਲਮ ‘‘ਐਮਰਜੈਂਸੀ’’ ਨੂੰ ਲੈ ਕੇ ਪੰਜਾਬ ਵਿੱਚ ਮੁੜ ਉਠਿਆ ਵਿਰੋਧ

0
132

👉SGPC ਨੇ ਸਰਕਾਰ ਨੂੰ ਪੱਤਰ ਲਿਖ ਕੇ ਪ੍ਰਗਟਾਇਆ ਇਤਰਾਜ਼
ਸ੍ਰੀ ਅੰਮ੍ਰਿਤਸਰ ਸਾਹਿਬ/ਚੰਡੀਗੜ੍ਹ,16 ਜਨਵਰੀ: ਆਪਣੇ ਬਿਆਨਾਂ ਨੂੰ ਲੈ ਕੇ ਹਮੇਸ਼ਾ ਚਰਚਾ ਵਿੱਚ ਰਹਿਣ ਵਾਲੀ ਅਭਿਨੇਤਰੀ ਅਤੇ ਹਿਮਾਚਲ ਦੇ ਮੰਡੀ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਕੰਗਣਾ ਰਨੌਤ ਦੀ ਫਿਲਮ ਐਮਰਜੈਂਸੀ ਨੂੰ ਲੈ ਕੇ ਪੰਜਾਬ ਵਿੱਚ ਵਿਰੋਧ ਉੱਠਣਾ ਸ਼ੁਰੂ ਹੋ ਗਿਆ ਹੈ। ਕੇਂਦਰੀ ਫਿਲਮ ਸੈਂਸਰ ਬੋਰਡ ਦੀ ਮਨਜ਼ੂਰੀ ਤੋਂ ਬਾਅਦ ਇਹ ਫਿਲਮ ਭਲਕੇ 17 ਜਨਵਰੀ ਨੂੰ ਦੇਸ਼ ਭਰ ਵਿੱਚ ਰਿਲੀਜ਼ ਹੋ ਰਹੀ ਹੈ। ਸਿੱਖ ਜਥੇਬੰਦੀਆਂ ਵੱਲੋਂ ਇਸ ਫਿਲਮ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਹੁਣ ਤੱਕ ਫਿਲਮ ਦੀ ਰਿਲੀਜਿੰਗ ਨੂੰ ਪੰਜਾਬ ਵਿਚ ਰੋਕਣ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਪੁਲਿਸ ਮੁਕਾਬਲੇ ’ਚ ਨਾਮੀ ਗੈਂਗਸਟਰ ਹੋਇਆ ਢੇਰ, ਸਰਪੰਚ ਤੇ ਆੜਤੀ ਦੇ ਕਤ+ਲ ਕੇਸ ’ਚ ਸੀ ਲੋੜੀਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਸਿੱਖਾਂ ਦਾ ਅਕਸ ਖ਼ਰਾਬ ਕਰਨ ਵਾਲੀ ਅਤੇ ਇਤਿਹਾਸ ਨੂੰ ਗਲਤ ਪੇਸ਼ ਕਰਦੀ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਦੇ 17 ਜਨਵਰੀ 2025 ਨੂੰ ਰੀਲੀਜ਼ ਹੋਣ ਉੱਤੇ ਪੰਜਾਬ ਅੰਦਰ ਰੋਕ ਲਗਾਉਣ ਦੀ ਮੰਗ ਕੀਤੀ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸਿੱਖ ਜਗਤ ਅੰਦਰ ਰੋਸ ਅਤੇ ਰੋਹ ਪੈਦਾ ਹੋਵੇਗਾ, ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਨੂੰ ਸੂਬੇ ਅੰਦਰ ਬੈਨ ਕਰੇ।

ਇਹ ਵੀ ਪੜ੍ਹੋ ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਘਰ ਵਿਚ ਦਾਖ਼ਲ ਹੋ ਕੇ ਹਮਲਾ, ਹਾਲਾਤ ਗੰਭੀਰ, ਹਸਪਤਾਲ ਦਾਖ਼ਲ

ਐਡਵੋਕੇਟ ਧਾਮੀ ਨੇ ਕਿਹਾ ਕਿ ਜੇਕਰ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸ਼੍ਰੋਮਣੀ ਕਮੇਟੀ ਇਸ ਦਾ ਕਰੜਾ ਵਿਰੋਧ ਕਰੇਗੀ। ਇਸ ਦੇ ਸਬੰਧ ਵਿੱਚ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਮੰਗ ਪੱਤਰ ਭੇਜੇ ਗਏ ਹਨ। ਉਧਰ ਪੰਜਾਬ ਦੇ ਅੰਦਰ ਕੁੱਝ ਸਿਨੇਮਿਆਂ ਤੇ ਮਾਲਾਂ ਅੰਦਰ ਇਸ ਫ਼ਿਲਮ ਦੇ ਲੱਗਣ ’ਤੇ ਵੀ ਸਵਾਲੀਆਂ ਨਿਸ਼ਾਨ ਲੱਗਣੇ ਸ਼ੁਰੂ ਹੋ ਗਏ ਹਨ। ਗੌਰਤਲਬ ਹੈ ਕਿ ਇਸ ਫ਼ਿਲਮ ਵਿਚ ਸਿੱਖ ਕੌਮ ਨਾਲ ਸਬੰਧਤ ਕੁੱਝ ਮਹੱਤਵਪੂਰਨ ਮੁੱਦਿਆਂ ਨੂੰ ਛੁੂਹਿਆ ਗਿਆ, ਜਿਸਦੇ ਵਿਚ ਸਿੱਖ ਜਥੈਬੰਦੀਆਂ ਵੱਲੋਂ ਦਾਅਵਾ ਕੀਤਾ ਜਾ ਰਿਹਾ ਕਿ ਇਸ ਫ਼ਿਲਮ ਰਾਹੀਂ ਸਿੱਖਾਂ ਦੇ ਅਕਸ ਨੂੰ ਸੱਟ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

 

LEAVE A REPLY

Please enter your comment!
Please enter your name here