👉ਸੂਬਾ ਕਮੇਟੀ ਦੇ ਫੈਸਲੇ ਅਨੁਸਾਰ 7-8 ਫਰਵਰੀ ਨੂੰ ਬਠਿੰਡਾ ਵਿਖੇ 24 ਘੰਟਿਆਂ ਦਾ ਧਰਨਾ ਲਾਉਣ ਦਾ ਫ਼ੈਸਲਾ
ਬਠਿੰਡਾ, 16 ਜਨਵਰੀ: ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੀ ਜਿਲ੍ਹਾ ਬਠਿੰਡਾ ਦੀ ਮੀਟਿੰਗ ਫੈਡਰੇਸ਼ਨ ਸੂਬਾ ਆਗੂ ਕਿਸ਼ੋਰ ਚੰਦ ਗਾਜ਼ ਦੀ ਅਗਵਾਈ ਵਿੱਚ ਹੋਈ ।ਜਿਸ ਵਿੱਚ ਵਿੱਚ ਮੱਖਣ ਸਿੰਘ ਖਨਗਵਾਲ ਵੱਲੋਂ ਜਰੂਰੀ ਕਾਰਨਾਂ ਕਰਕੇ ਦਿੱਤੇ ਗਏ ਜਿਲ੍ਹਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫੇ ਨੂੰ ਸਰਵਸੰਮਤੀ ਪ੍ਰਵਾਨ ਕਰਕੇ ਸਾਰੀ ਜ਼ਿਲਾ ਕਮੇਟੀ ਨੇ ਸਰਬ ਸੰਮਤੀ ਨਾਲ ਹਰਨੇਕ ਸਿੰਘ ਗਹਿਰੀ ਨੂੰ ਜਿਲਾ ਪ੍ਰਧਾਨ ਬਣਾਇਆ ਗਿਆ।
ਇਹ ਵੀ ਪੜ੍ਹੋ ਕੰਗਨਾ ਰਣੌਤ ਦੀ ਫਿਲਮ ‘‘ਐਮਰਜੈਂਸੀ’’ ਨੂੰ ਲੈ ਕੇ ਪੰਜਾਬ ਵਿੱਚ ਮੁੜ ਉਠਿਆ ਵਿਰੋਧ
ਬਾਅਦ ਵਿੱਚ ਜਿਲ੍ਹਾ ਪ੍ਰਧਾਨ ਹਰਨੇਕ ਸਿੰਘ ਗਹਿਰੀ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਦਿਆਂ ਆਲ ਇੰਡੀਆ ਸਟੇਟ ਕਮੇਟੀ ਦੇ ਸੱਦੇ ਤੇ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਸਰਕਾਰ ਵੱਲੋਂ ਮੁਲਾਜ਼ਮ ਮਸਲਿਆਂ ਨੂੰ ਅਣਗੌਲਿਆਂ ਕਰਨ ਕਰਕੇ ਕੀਤੇ ਜਾ ਰਹੇ ਜਿਲ੍ਹਾ ਪੱਧਰੀ ਐਕਸ਼ਨਾਂ ਵਿੱਚ ਸੱਤ ਅਤੇ ਅੱਠ ਫਰਵਰੀ ਨੂੰ 24 ਘੰਟੇ ਲਈ ਦਿੱਤੇ ਜਾ ਰਹੇ ਧਰਨਿਆਂ ਦੀ ਕੜੀ ਵਿੱਚ ਬਠਿੰਡਾ ਵਿਖੇ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ Breaking: Transport Dept. ’ਚ ਵਿਜੀਲੈਂਸ ਦੇ Action ਤੋਂ ਬਾਅਦ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਦੇ ADTO ਹਟਾਏ
ਮੀਟਿੰਗ ਵਿੱਚ ਫੈਡਰੇਸ਼ਨ ਦੇ ਸੂਬਾ ਆਗੂ ਕਿਸ਼ੋਰ ਚੰਦ ਗਾਜ, ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਦੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਮੌੜ, ਜਨਰਲ ਸਕੱਤਰ ਦਰਸ਼ਨ ਸ਼ਰਮਾ,ਸੁਖਚੈਨ ਸਿੰਘ ਬਠਿੰਡਾ,ਫੈਡਰੇਸ਼ਨ ਜਨਰਲ ਸਕੱਤਰ ਜਸਪਾਲ ਸਿੰਘ ਜੱਸੀ, ਹੰਸਰਾਜ ਬੀਜਵਾ, ਧਰਮ ਸਿੰਘ ਕੋਠਾ ਗੁਰੂ, ਪਰਮ ਚੰਦ ਬਠਿੰਡਾ, ਪੂਰਨ ਸਿੰਘ, ਹਰਪ੍ਰੀਤ ਸਿੰਘ,ਗੁਰਮੀਤ ਸਿੰਘ ਭੋਡੀਪੁਰਾ, ਜੀਤਰਾਮ ਦੋਦੜਾ, ਅੰਮ੍ਰਿਤਪਾਲ ਸਿੰਘ ਨੇ ਸ਼ਮੂਲੀਅਤ ਕੀਤੀ ਗਈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
Share the post "ਹਰਨੇਕ ਸਿੰਘ ਗਹਿਰੀ ਬਣੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜਿਲਾ ਪ੍ਰਧਾਨ ਬਣਾਇਆ"