ਖ਼ਨੌਰੀ, 17 ਜਨਵਰੀ: ਐਮਐਸਪੀ ਦੀ ਕਾਨੂੰਨੀ ਗਰੰਟੀ ਤੇ ਹੋਰਨਾਂ ਕਿਸਾਨੀ ਮੰਗਾਂ ਨੂੰ ਲੈ ਕੇ 26 ਨਵੰਬਰ 2024 ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਿਨ-ਬ-ਦਿਨ ਨਾਜੁਕ ਹੁੰਦੀ ਜਾ ਰਹੀ ਹੈ। ਉਨ੍ਹਾਂ ਦਾ ਜਿੱਥੇ ਕਰੀਬ 20 ਕਿਲੋ ਭਾਰ ਘਟ ਗਿਆ ਹੈ, ਉਥੇ ਸਰੀਰ ਦੇ ਹੋਰ ਅੰਗ ਵੀ ਕੰਮ ਕਰਨਾ ਬੰਦ ਕਰ ਰਹੇ ਹਨ। ਇਸਤੋਂ ਇਲਾਵਾ ਹੁਣ ਹਾਲਾਤ ਇਹ ਹਨ ਕਿ ਸਰੀਰ ਵਿਚ ਪਾਣੀ ਵੀ ਪਚਣਾ ਬੰਦ ਹੁੰਦਾ ਜਾ ਰਿਹਾ।
ਇਹ ਵੀ ਪੜ੍ਹੋ ਸੜਕ ਹਾਦਸੇ ਨੇ ਖਤਮ ਕੀਤਾ ਪੂਰਾ ਪਰਿਵਾਰ, ਪਤੀ-ਪਤਨੀ ਤੇ ਬੱਚੀ ਦੀ ਹੋਈ ਮੌ+ਤ
ਜਿਸ ਕਾਰਨ ਕਿਸਾਨ ਆਗੂ ਦੀ ਸਿਹਤ ਨੂੰ ਲੈ ਕੇ ਸਰਕਾਰ ਅਤੇ ਉਨ੍ਹਾਂ ਦੇ ਸਮਰਥਕਾਂ ਵਿਚ ਚਿੰਤਾਂ ਵਧਦੀ ਜਾ ਰਹੀ ਹੈ। ਸੁਪਰੀਮ ਕੋਰਟ ਨੇ ਵੀ ਉਨ੍ਹਾਂ ਦੀ ਸਿਹਤ ਦੇ ਹਾਲਾਤਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਤੋਂ ਹੁਣ ਤੱਕ ਦੀਆਂ ਸਾਰੀਆਂ ਮੈਡੀਕਲ ਰੀਪੋਰਟਾਂ ਮੰਗ ਲਈਆਂ ਹਨ, ਜਿੰਨ੍ਹਾਂ ਨੂੰ ਜਾਂਚ ਦੇ ਲਈ ਦਿੱਲੀ ਏਮਜ਼ ਦੇ ਡਾਕਟਰਾਂ ਦੀ ਡਿਊਟੀ ਲਗਾਈ ਗਈ ਹੈ। ਇਸਤੋਂ ਇਲਾਵਾ ਡੱਲੇਵਾਲ ਦੀ ਹਿਮਾਇਤ ’ਚ ਪਿਛਲੇ ਦੋ ਦਿਨਾਂ ਤੋਂ 111 ਹੋਰ ਕਿਸਾਨ ਮਰਨ ਵਰਤ ’ਤੇ ਬੈਠ ਗਏ ਹਨ, ਜਿਨ੍ਹਾਂ ਵਿਚੋਂ ਪਹਿਲੇ ਹੀ ਦਿਨ ਇੱਕ ਕਿਸਾਨ ਨੂੰ ਦੌਰਾ ਪੈ ਗਿਆ ਸੀ।
ਇਹ ਵੀ ਪੜ੍ਹੋ ਬਾਗੀ ਧੜਾ ਮੁੜ ਜਥੇਦਾਰ ਨੂੰ ਮਿਲਿਆ, ਅਕਾਲੀ ਦਲ ਵੱਲੋਂ 20 ਜਨਵਰੀ ਤੋਂ ਭਰਤੀ ਸ਼ੁਰੂ ਕਰਨ ਦਾ ਐਲਾਨ
ਉਧਰ ਡੱਲੇਵਾਲ ਦੀ ਨਾਜ਼ੁਕ ਹਾਲਾਤ ਨੂੰ ਦੇਖਦਿਆਂ ਸੰਯੁਕਤ ਕਿਸਾਨ ਮੋਰਚੇ ਤੇ ਹੋਰਨਾਂ ਫ਼ੋਰਮਾਂ ਵੱਲੋਂ ਵੀ ਇੱਕਜੁਟਤਾ ਵੱਲ ਕਦਮ ਵਧਾਏ ਜਾ ਰਹੇ ਹਨ ਤੇ ਪਿਛਲੇ ਦਿਨੀਂ ਹੋਈ ਮੀਟਿੰਗ ਤੋਂ ਬਾਅਦ ਹੁਣ ਭਲਕੇ ਇੱਕ ਹੋਰ ਸਾਂਝੀ ਮੀਟਿੰਗ ਪਾਤੜਾ ਵਿਚ ਹੀ ਹੋਣ ਜਾ ਰਹੀ ਹੈ। ਇਸਤੋਂ ਇਲਾਵਾ ਬੀਤੇ ਕੱਲ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਇੱਕ ਪ੍ਰੈਸ ਕਾਨਫਰੰਸ ਕਰਕੇ 21 ਜਨਵਰੀ ਨੂੰ ਮੁੜ ਦਿੱਲੀ ਵੱਲ ਕੂਚ ਦਾ ਐਲਾਨ ਕੀਤਾ ਹੈ। ਇਸ ਜਥੇ ਵਿਚ ਪਹਿਲਾਂ ਦੀ ਤਰ੍ਹਾਂ 101 ਕਿਸਾਨਾਂ ਦਾ ਜਥਾ ਸ਼ੰਭੂ ਬਾਰਡਰ ਤੋਂ ਦਿੱਲੀ ਲਈ ਅੱਗੇ ਵਧੇਗਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 53ਵੇਂ ਦਿਨ ’ਚ ਦਾਖ਼ਲ, 20 ਕਿਲੋਂ ਵਜ਼ਨ ਘਟਿਆ"