Friday, April 17, 2026
spot_img
spot_img

ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਲਹਿਰਾਉਣਗੇ ਕੌਮੀ ਤਿੰਰਗਾ

Date:

spot_img

👉ਵਧੀਕ ਡਿਪਟੀ ਕਮਿਸ਼ਨਰ ਨੇ ਅਗਾਊਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ
ਬਠਿੰਡਾ, 20 ਜਨਵਰੀ(ਅਸ਼ੀਸ਼ ਮਿੱਤਲ):ਗਣਤੰਤਰ ਦਿਵਸ 26 ਜਨਵਰੀ 2025 ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ’ਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਮੈਡਮ ਪੂਨਮ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪ੍ਰੋਗਰਾਮ ਸਬੰਧੀ ਕੀਤੀਆਂ ਜਾਣ ਵਾਲੀਆਂ ਅਗਾਊਂ ਤਿਆਰੀਆਂ ਦਾ ਜਾਇਜ਼ਾ ਲੈਣ ਸਮੇਂ ਰੀਵਿਊ ਮੀਟਿੰਗ ਦੌਰਾਨ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਤਿਆਰੀਆਂ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ।

ਇਹ ਵੀ ਪੜ੍ਹੋ ਪਟਿਆਲਾ ਤੇ ਜਲੰਧਰ ਤੋਂ ਬਾਅਦ ਆਪ ਨੇ ਲੁਧਿਆਣਾ ’ਚ ਮਾਰੀ ਬਾਜ਼ੀ, ਇੰਦਰਜੀਤ ਕੌਰ ਦੇ ਸਿਰ ਸਜ਼ਿਆ ਮੇਅਰ ਦਾ ਤਾਜ਼

ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀਆਂ ਗਈਆਂ ਡਿਊਟੀਆਂ ਨੂੰ ਪੂਰੀ ਤਨਦੇਹੀ ਨਾਲ ਸਮੇਂ-ਸਿਰ ਨੇਪਰੇ ਚੜ੍ਹਾਇਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਕਰਦਿਆਂ ਕਿਹਾ ਕਿ ਸਾਰੇ ਪ੍ਰਬੰਧ ਸਮੇਂ-ਸਿਰ ਮੁਕੰਮਲ ਕਰਨੇ ਲਾਜ਼ਮੀ ਬਣਾਏ ਜਾਣ। ਉਨ੍ਹਾਂ ਦਫ਼ਤਰ ਕਮਿਸ਼ਨਰ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਖੇਡ ਸਟੇਡੀਅਮ ਦੇ ਅੰਦਰ-ਬਾਹਰ ਸਾਫ਼-ਸਫ਼ਾਈ ਤੋਂ ਇਲਾਵਾ ਰੰਗ-ਬਿਰੰਗੇ ਝੰਡੇ ਅਤੇ ਲੋੜੀਂਦੇ ਪਖ਼ਾਨਿਆਂ ਦਾ ਢੁਕਵਾਂ ਪ੍ਰਬੰਧ ਕਰਨਾ ਯਕੀਨੀ ਬਣਾਉਣ, ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਪੀਣ ਵਾਲੇ ਸਾਫ਼ ਪਾਣੀ, ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਮੈਡੀਕਲ ਟੀਮਾਂ, ਲੋਕ ਨਿਰਮਾਣ ਵਿਭਾਗ ਨੂੰ ਬੈਰੀਕੇਡਿੰਗ, ਪੀ.ਐਸ.ਪੀ.ਸੀ.ਐਲ ਨੂੰ ਨਿਰਵਿਘਨ ਬਿਜਲੀ ਸਪਲਾਈ ਦੇ ਪ੍ਰਬੰਧ ਕਰਨ ਲਈ ਹਦਾਇਤ ਕੀਤੀ।

ਇਹ ਵੀ ਪੜ੍ਹੋ Delhi Assembly Election;ਭਾਜਪਾ ਦਾ ਪੰਜਾਬ ਵਿਚੋਂ ਇਕੱਲਾ ਹੰਸਰਾਜ਼,ਕਾਂਗਰਸ ਦੇ ਵੜਿੰਗ, ਚੰਨੀ ਤੇ ਖ਼ਹਿਰਾ ਸਟਾਰ ਕੰਪੇਨਰ

ਵਧੀਕ ਡਿਪਟੀ ਕਮਿਸ਼ਨਰ ਮੈਡਮ ਪੂਨਮ ਸਿੰਘ ਨੇ ਸਬੰਧਤ ਵਿਭਾਗਾਂ ਨੂੰ ਸਟੇਜ ਅਤੇ ਸਟੇਡੀਅਮ ਦੀ ਸਜਾਵਟ ਦੇ ਨਾਲ-ਨਾਲ ਸ਼ਹਿਰ ਦੇ ਪ੍ਰਮੁੱਖ ਚੌਂਕਾਂ ਦੀ ਸਜਾਵਟ ਕਰਨ ਅਤੇ ਸ਼ਹਿਰ ਅੰਦਰ ਸਵਾਗਤੀ ਗੇਟ ਲਗਾਉਣ ਲਈ ਵੀ ਆਦੇਸ਼ ਦਿੱਤੇ। ਉਨ੍ਹਾਂ ਸਿੱਖਿਆ ਵਿਭਾਗ ਨੂੰ ਸਕੂਲੀ ਬੱਚਿਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ, ਪੀ.ਟੀ.ਸ਼ੋਅ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਆਪੋ-ਆਪਣੇ ਵਿਭਾਗ ਨਾਲ ਸਬੰਧਤ ਵਿਕਾਸ ਕਾਰਜਾਂ ਬਾਰੇ ਪੇਸ਼ ਕੀਤੀਆਂ ਜਾਣ ਵਾਲੀਆਂ ਝਾਕੀਆਂ ਆਦਿ ਦੀਆਂ ਤਿਆਰੀਆਂ ਵੀ ਸਮਾਂ ਰਹਿੰਦਿਆਂ ਪੂਰੀਆਂ ਕਰਨ ਲਈ ਹਦਾਇਤ ਕੀਤੀ।ਇਸ ਮੌਕੇ ਐਸ.ਪੀ. ਨਰਿੰਦਰ ਸਿੰਘ, ਉਪ ਮੰਡਲ ਮੈਜਿਸਟਰੇਟ ਬਠਿੰਡਾ ਬਲਕਰਨ ਸਿੰਘ ਮਾਹਲ, ਤਹਿਸਲੀਦਾਰ ਬਠਿੰਡਾ ਮੈਡਮ ਦਿਵਿਆ ਸਿੰਗਲਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੀ.ਸੈ.) ਸ਼੍ਰੀ ਸ਼ਿਵਪਾਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਸ਼੍ਰੀਮਤੀ ਮਨਿੰਦਰ ਕੌਰ, ਸਕੱਤਰ ਜ਼ਿਲ੍ਹਾ ਰੈਡ ਕਰਾਸ ਦਰਸ਼ਨ ਕੁਮਾਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

AAP MP ਤੋਂ ਬਾਅਦ ਹੁਣ AAP Minister ਦੇ ਘਰ ED ਦੀ Raid

Ludhiana News: Raid on Sanjiv Arora House; ਦੋ ਦਿਨ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...