Friday, April 17, 2026
spot_img
spot_img

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਅਗਲੇ ਸੰਘਰਸ਼ ਦੀ ਤਿਆਰੀ ਸੰਬੰਧੀ ਕੀਤੀ ਗੇਟ ਰੈਲੀ

Date:

spot_img

👉ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਸਰਕਾਰ:-ਮੋਰਚਾ ਆਗੂ
ਬਠਿੰਡਾ, 20 ਜਨਵਰੀ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ ਅਗਲੇ ਸੰਘਰਸ਼ਾਂ ਦੀ ਤਿਆਰੀ ਸੰਬੰਧੀ ਪਲਾਂਟ ਦੇ ਮੁੱਖ ਗੇਟ ਤੇ ਸਵੇਰੇ 08 ਵਜ਼ੇ ਤੋਂ 09 ਵਜ਼ੇ ਤੱਕ ਗੇਟ ਰੈਲੀ ਕੀਤੀ ।ਇਸ ਸਮੇਂ ਹਾਜ਼ਿਰ ‘ਮੋਰਚੇ’ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਜਗਸੀਰ ਸਿੰਘ ਭੰਗੂ,ਬਲਜਿੰਦਰ ਸਿੰਘ ਮਾਨ,ਹਰਦੀਪ ਸਿੰਘ ਤੱਗੜ,ਲਛਮਣ ਸਿੰਘ ਰਾਮਪੁਰਾ,ਨਾਇਬ ਸਿੰਘ ਲਹਿਰਾ ਨੇ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ।

ਇਹ ਵੀ ਪੜ੍ਹੋ …ਤੇ ਉਹ ‘ਸੁਹਾਗਣ’ ਹੋਣ ਤੋਂ ਪਹਿਲਾਂ ‘ਵਿਧਵਾ’ ਹੋਈ, ਫ਼ੇਰੇ ਲੈਣ ਮੌਕੇ ਲਾੜੇ ਨੂੰ ਪਿਆ ਦਿਲ ਦਾ ਦੌਰਾ

ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ ਅਤੇ ਹਾਈਡਲ ਪ੍ਰਾਜੈਕਟਾਂ,ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ) ਅਤੇ ਸਿਹਤ ਵਿਭਾਗ ਆਦਿ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਲਈ ‘ਆਪ ਸਰਕਾਰ’ ਵੱਲੋਂ ਆਪਣੇ ਤਿੰਨ ਸਾਲਾਂ ਦੇ ਕਾਰਜ਼ਕਾਲ ਵਿੱਚ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ।

ਇਹ ਵੀ ਪੜ੍ਹੋ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਤੋਂ ਸ਼ੁਰੂ ਕੀਤੀ ਮੈਂਬਰਸ਼ਿਪ ਮੁਹਿੰਮ, ਸੁਖਬੀਰ ਬਾਦਲ ਬਣੇ ਪਹਿਲੇ ਮੈਂਬਰ

ਜਿਸ ਦੇ ਵਿਰੋਧ ਵਜੋਂ ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ’ ਦੇ ਬੈਨਰ ਹੇਠ “11 ਮਾਰਚ 2025” ਨੂੰ ਖੰਨਾ ਸ਼ਹਿਰ ਦੀ ਦਾਣਾ ਮੰਡੀ ਵਿੱਚ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ,ਜਿਸਦੀ ਤਿਆਰੀ ਵਜੋਂ ‘ਮੋਰਚੇ’ ਦੇ ਆਗੂਆਂ ਵੱਲੋਂ ਸਮੁੱਚੇ ਪੰਜਾਬ ਵਿੱਚ ਜ਼ਿਲਾ,ਬਲਾਕ ਅਤੇ ਸਰਕਲ ਪੱਧਰੀ ਮੀਟਿੰਗਾਂ ਕਰਵਾਈਆਂ ਜਾਣਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...