Thursday, April 16, 2026
spot_img
spot_img

7 ਫਰਵਰੀ ਨੂੰ ਨਹੀਂ ਰਿਲੀਜ਼ ਹੋਵੇਗੀ ਦਿਲਜੀਤ ਦੀ ਫਿਲਮ “ਪੰਜਾਬ 95”

Date:

spot_img

ਪੰਜਾਬ : ਪੰਜਾਬੀ ਅਦਾਕਾਰ-ਗਾਇਕ ਦਿਲਜੀਤ ਦੋਸਾਂਝ ਦੀ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ ‘ਪੰਜਾਬ 95’ ਹੁਣ 7 ਫਰਵਰੀ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਰਿਲੀਜ਼ ਨਹੀਂ ਹੋਵੇਗੀ। ਇਹ ਜਾਣਕਾਰੀ ਦਿਲਜੀਤ ਦੋਸਾਂਝ ਨੇ ਖੁਦ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਦਿਲਜੀਤ ਦੀ ਇਹ ਫਿਲਮ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ, ਜੋ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਤੋਂ ਰਹਿਣ ਵਾਲੇ ਸਨ। ਦਿਲਜੀਤ ਦੋਸਾਂਝ ਨੇ ਆਪਣੀ ਇੰਸਟਾਗ੍ਰਾਮ ਸਟੋਰੀ ਵਿੱਚ ਸਾਂਝਾ ਕੀਤਾ – ਸਾਨੂੰ ਇਹ ਦੱਸਦਿਆਂ ਹੋਇਆਂ ਦੁੱਖ ਹੋ ਰਿਹਾ ਹੈ ਕਿ ਫਿਲਮ ‘ਪੰਜਾਬ 95’ 7 ਫਰਵਰੀ ਨੂੰ ਰਿਲੀਜ਼ ਨਹੀਂ ਹੋਵੇਗੀ, ਕੁਝ ਸਥਿਤੀਆਂ ਸਾਡੇ ਕੰਟਰੋਲ ਤੋਂ ਬਾਹਰ ਹਨ।

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਅਗਲੇ ਸੰਘਰਸ਼ ਦੀ ਤਿਆਰੀ ਸੰਬੰਧੀ ਕੀਤੀ ਗੇਟ ਰੈਲੀ

 ਦੱਸ ਦਈਏ ਕਿ ਦਿਲਜੀਤ ਦੀ ਇਸ ਫਿਲਮ ਰਿਲੀਜ਼ ਨੂੰ ਲੈ ਕੇ ਭਾਰਤ ਵਿੱਚ ਪਹਿਲਾਂ ਹੀ ਵਿਵਾਦ ਚੱਲ ਰਿਹਾ ਤੇ ਨਾ ਹੀ ਭਾਰਤ ਵਿੱਚ ਰਿਲੀਜ਼ ਹੋ ਰਹੀ ਸੀ। ਕਿਉਂਕਿ, ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (CBFC) ਨੇ ਫਿਲਮ ਵਿੱਚ 120 ਕੱਟਸ ਦੀ ਮੰਗ ਕੀਤੀ ਸੀ, ਪਰ ਨਿਰਮਾਤਾ, ਨਿਰਦੇਸ਼ਕ ਅਤੇ ਖਾਲੜਾ ਪਰਿਵਾਰ ਦੇ ਮੈਂਬਰ ਇਸ ਲਈ ਸਹਿਮਤ ਨਹੀਂ ਹੋਏ ਸਨ। ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ ਕਿ ਇਹ ਫਿਲਮ ਭਾਰਤੀ ਸਿਨੇਮਾਘਰਾਂ ਵਿੱਚ ਨਹੀਂ ਦਿਖਾਈ ਜਾਵੇਗੀ। ਇੰਨਾ ਹੀ ਨਹੀਂ, ਫਿਲਮ ਦਾ ਟੀਜ਼ਰ ਵੀ ਭਾਰਤ ਵਿੱਚ ਯੂਟਿਊਬ ਤੋਂ ਹਟਾ ਦਿੱਤਾ ਗਿਆ ਸੀ।

Donald Trump ਨੇ ਅਮਰੀਕਾ ਦੇ ਰਾਸ਼ਟਰਪਤੀ ਦੀ ਸਹੁੰ ਚੁੱਕਣ ਤੋਂ ਬਾਅਦ ਜਾਰੀ ਕੀਤੇ ਅਹਿਮ ਹੁਕਮ
ਇੱਥੇ ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਦਿਲਜੀਤ ਦੋਸਾਂਝ ਨੇ ਖੁਦ ਇੰਸਟਾਗ੍ਰਾਮ ‘ਤੇ ਇੱਕ ਸਟੋਰੀ ਪੋਸਟ ਕਰਦੇ ਹੋਏ ਦੱਸਿਆ ਸੀ ਕਿ ਇਹ ਫਿਲਮ 7 ਫਰਵਰੀ ਨੂੰ ਵਿਦੇਸ਼ਾਂ ‘ਚ ਯਾਨਿ ਕਿ (ਆਸਟ੍ਰੇਲੀਆ, ਯੂਕੇ, ਕੈਨੇਡਾ ਅਤੇ ਅਮਰੀਕਾ) ਵਿੱਚ ਰਿਲੀਜ਼ ਹੋ ਰਹੀ ਹੈ, ਦਿਲਜੀਤ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਫਿਲਮ ਦੀ ਰਿਲੀਜ਼ ਡੇਟ ਬਾਰੇ ਵੀ ਦੱਸਿਆ ਸੀ। ਪੋਸਟ ਵਿੱਚ ਦਿਲਜੀਤ ਨੇ ਲਿਿਖਆ ਸੀ- ਫੁੱਲ ਮੂਵੀ, ਨੋ ਕਟਸ। ਦਿਲਜੀਤ ਦੀ ਪੋਸਟ ਤੋਂ ਸਾਫ ਹੋ ਗਿਆ ਹੈ ਸੀ ਕਿ ਫਿਲਮ ਬਿਨਾਂ ਕਟਸ ਤੋਂ ਰਿਲੀਜ਼ ਹੋਣ ਜਾ ਰਹੀ ਹੈ।

ਪੰਜਾਬ ਦੇ ਸਕੂਲਾਂ ਲਈ ਸਰਕਾਰ ਨੇ ਕੀਤਾ ਨਵਾਂ ਹੁਕਮ ਜਾਰੀ, ਨਾ ਮੰਨਣ ਤੇ ਹੋਏਗੀ ਕਾਰਵਾਈ

ਜ਼ਿਕਰਯੋਗ ਹੈ ਕਿ ਫਿਲਮ ਦਾ ਸਿਰਲੇਖ ਪੰਜਾਬ 95 ਰੱਖਿਆ ਗਿਆ ਹੈ। ਸਾਲ 1995 ਵਿੱਚ ਜਸਵੰਤ ਸਿੰਘ ਖਾਲੜਾ ਲਾਪਤਾ ਹੋ ਗਏ ਸਨ, ਅਜਿਹੀ ਸਥਿਤੀ ਵਿੱਚ ਸੈਂਸਰ ਬੋਰਡ ਕਮੇਟੀ ਨੇ ਇਸ ਸਿਰਲੇਖ ਨੂੰ ਬਦਲਣ ਦੀ ਮੰਗ ਕੀਤੀ ਸੀ ਕਿਉਂਕੀ ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ। ਇਸ ਦੇ ਨਾਲ ਹੀ ਕਮੇਟੀ ਨੇ ਇਹ ਵੀ ਮੰਗ ਕੀਤੀ ਹੈ ਕਿ ਫਿਲਮ ਦੇ ਮੁੱਖ ਪਾਤਰ ਜਸਵੰਤ ਸਿੰਘ ਖਾਲੜਾ ਦਾ ਨਾਮ ਵੀ ਬਦਲਿਆ ਜਾਵੇ ਅਤੇ ਫਿਲਮ ਵਿੱਚੋਂ ਗੁਰਬਾਣੀ ਦੇ ਦ੍ਰਿਸ਼ ਵੀ ਹਟਾ ਦਿੱਤੇ ਜਾਣੇ ਚਾਹੀਦੇ ਹਨ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

आरटीई के तहत 25 प्रतिशत आरक्षित सीटें आरक्षित करना है अनिवार्य:शिक्षा मंत्री

👉निजी स्कूलों को एक और मौका दिया -महीपाल ढांडा Haryana...

CM Nayab Singh Saini ने ऑनलाइन सेल्फ एन्यूमरेशन कर हरियाणा में की जनगणना प्रक्रिया की शुरुआत

👉जनगणना-2027 विकसित हरियाणा की आधारशिला - मुख्यमंत्री हर नागरिक की...