ਅਮਰੀਕਾ : ਅਮਰੀਕਾ ਦੇ ਵਿੱਚ ਗੈਰਪ੍ਰਵਾਸ ਨੂੰ ਲੈ ਕੇ ਬੀਤੇ ਲੰਬੇ ਸਮੇਂ ਤੋਂ ਚੱਲ ਰਹੀਆਂ ਚਰਚਾਵਾਂ ‘ਤੇ ਅੱਜ ਉਸ ਵੇਲੇ ਵਿਰਾਮ ਲੱਗ ਗਿਆ, ਜੱਦ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਹੁੰ ਚੁੱਕਣ ਤੋਂ ਤੁਰੰਤ ਬਾਅਦ ਹੀ ਅਮਰੀਕਾ ਵਿਚ ਗੈਰ ਕਾਨੂੰਨੀ ਪ੍ਰਵਾਸੀਆਂ ਨਿਕਾਲਾ ਦੇਣ ਲਈ ਇੱਕ ਬਿੱਲ ਪਾਸ ਕਰ ਦਿੱਤਾ। ਜਾਣਕਾਰੀ ਮੁਤਾਬਕ ਸੈਨੇਟ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ ਲਈ ਬਿੱਲ ਪਾਸ ਕਰ ਦਿੱਤਾ ਹੈ। ਇਹ ਬਿੱਲ ਸੰਘੀ ਅਧਿਕਾਰੀਆਂ ਨੂੰ ਚੋਰੀ ਅਤੇ ਹਿੰਸਕ ਅਪਰਾਧਾਂ ਦੇ ਦੋਸ਼ੀ ਪ੍ਰਵਾਸੀਆਂ ਨੂੰ ਹਿਰਾਸਤ ਵਿੱਚ ਲੈਣ ਦੀ ਆਗਿਆ ਦੇਵੇਗਾ, ਅਤੇ ਰਾਸ਼ਟਰਪਤੀ ਟਰੰਪ ਦੇ ਦਸਤਖ਼ਤ ਤੋਂ ਬਾਅਦ ਇਹ ਬਿੱਲ ਕਾਨੂੰਨ ਬਣ ਜਾਵੇਗਾ।
ਮਾਨ ਸਰਕਾਰ ਦਾ ਪੰਜਾਬ ਦੇ ਡਾਕਟਰਾਂ ਨੂੰ ਤੋਹਫ਼ਾ; ਹੁਣ 15 ਸਾਲਾਂ ਬਾਅਦ ਡਾਕਟਰ ਨੂੰ ਮਿਲੇਗੀ SMO ਵਾਲੀ ਤਨਖ਼ਾਹ
ਦੱਸਣਯੋਗ ਹੈ ਕਿ ਟਰੰਪ ਚੋਣ ਜਿੱਤਣ ਤੋਂ ਬਾਅਦ ਹੀ ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਦੇਸ਼ ਨਿਕਾਲੇ ਦੀ ਗੱਲ ਕਰਦੇ ਆ ਰਹੇ ਸਨ। ਜਿਸ ਤਹਿਤ ਅਮਰੀਕੀ ਸੈਨੇਟ ਨੇ ਰਾਸ਼ਟਰਪਤੀ ਦੇ ਸਹੁੰ ਚੁੱਕਣ ਤੋਂ ਤੁਰੰਤ ਬਾਅਦ ਗੈਰ-ਕਾਨੂੰਨੀ ਇਮੀਗ੍ਰੇਸ਼ਨ ‘ਤੇ 64-35 ਵੋਟਾਂ ਨਾਲ ਬਿੱਲ ਪਾਸ ਕੀਤਾ ਗਿਆ। ਇਸ ਬਿੱਲ ਨੂੰ ਲੈਕਨ ਰਾਈਲੀ ਐਕਟ ਦਾ ਨਾਮ ਦਿੱਤਾ ਗਿਆ ਹੈ। ਟੇਰੰਪ ਨੇ ਕਿਹਾ ਕਿ ਉਹ ਇੱਕ ਜਾਂ ਦੋ ਹਫਤਿਆਂ ਵਿੱਚ ਬਿੱਲ ‘ਤੇ ਦਸਤਖ਼ਤ ਕਰ ਦੇਣਗੇ। ਉਨ੍ਹਾਂ ਕਿਹਾ ਕਿ ਅਸੀਂ ਲੱਖਾਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਵਾਪਸ ਭੇਜਣ ਦੀ ਪ੍ਰਕਿਿਰਆ ਤੁਰੰਤ ਸ਼ੁਰੂ ਕਰਾਂਗੇ।
Share the post "ਸਹੁੰ ਚੁੱਕਦੇ ਹੀ ਐਕਸ਼ਨ ਮੋਡ ‘ਚ ਆਏ Trump, ਹਜ਼ਾਰਾਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦਿੱਤਾ ਦੇਸ਼ ਨਿਕਾਲਾ"