ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਪ੍ਰੀਖਿਆ ਅਤੇ ਫਿਜ਼ੀਕਲ ਟ੍ਰੇਨਿੰਗ ਦੀ ਮੁਫ਼ਤ ਤਿਆਰੀ ਲਈ ਕੈਂਪ ਸੁਰੂ

Date:

spot_img

ਸ੍ਰੀ ਮੁਕਤਸਰ ਸਾਹਿਬ 21 ਜਨਵਰੀ:ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖਤੀ ਪੇਪਰ ਅਪ੍ਰੈਲ 2025 ਨੂੰ ਹੋ ਰਿਹਾ ਹੈ । ਜਿਸ ਤਰ੍ਹਾਂ ਦਾ ਲਿਖਤੀ ਪੇਪਰ ਅਪ੍ਰੈਲ 2025 ਨੂੰ ਹੋਣਾ ਹੈ ਉਸ ਤਰ੍ਹਾਂ ਹੀ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਮਿਤੀ 16 ਜਨਵਰੀ 2025 ਤੋਂ ਕਰਵਾਈ ਜਾ ਰਹੀ ਹੈ । ਲਿਖਤੀ ਪੇਪਰ ਦੀ ਆਨ ਲਾਈਨ ਰਿਜ਼ਟਰੇਸਨ ਮਿਤੀ: 06.02. 2025 ਤੋਂ www.joinindianarmy.nic.in ਤੇ ਕਰਵਾਈ ਜਾ ਸਕਦੀ ਹੈ ।

ਇਹ ਵੀ ਪੜ੍ਹੋ ਮੰਡੀ ਕਲਾਂ ਪੰਚਾਇਤ ਦਾ ਐਲਾਨ: ਬਿਨ੍ਹਾਂ ਦਹੇਜ ਵਿਆਹ ਕਰਨ ਵਾਲਿਆਂ ਨੂੰ ਪੰਚਾਇਤ ਦੇਵੇਗੀ 11 ਹਜਾਰ ਰੁਪਏ ਦਾ ਸਗਨ

ਸ੍ਰੀ ਮੁਕਤਸਰ ਸਾਹਿਬ ,ਫਿਰੋਜ਼ਪੁਰ, ਫਾਜਿਲਕਾ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਯੁਵਕ ਆਪਣੇ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆ ਕੇ ਕਰ ਸਕਦੇ ਹਨ।ਕੈਂਪ ਵਿੱਚ ਆਉਣ ਸਮੇਂ ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਦੋ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ ।

ਇਹ ਵੀ ਪੜ੍ਹੋ ਬੱਸ ਤੇ ਕਾਰ ’ਚ ਭਿਆਨਕ ਹਾਦਸਾ, ਦੋ ਜਣਿਆਂ ਦੀ ਹੋਈ ਮੌ+ਤ

ਕੈਂਪ ਵਿੱਚ ਆਉਣ ਦਾ ਸਮਾਂ ਸਵੇਰੇ 09:00 ਵਜੇ ।ਯੁਵਕ ਦੀ ਉਮਰ 17 1/2ਸਾਲ ਤੋਂ 21 ਸਾਲ ਤੱਕ ਹੋਵੇ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ । ਯੁਵਕ ਘੱਟੋ-ਘੱਟ 10ਵੀਂ 45% ਅੰਕਾਂ ਨਾਲ ਪਾਸ ਹੋਵੇ ਜਾਂ 10+2 ਪਾਸ ਹੋਵੇ ।ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ ।ਵਧੇਰੇ ਜਾਣਕਾਰੀ ਲਈ 88728-02046, 78888-48823 ਅਤੇ 78891-75575 ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img

Share post:

Popular

More like this
Related

योग हमारी सनातन संस्कृति का अनमोल उपहार है : नायब सिंह सैनी

👉मुख्यमंत्री ने श्री कृष्ण आयुष विश्वविद्यालय के प्रांगण में...

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ:Punjab Police ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...