ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ PSPCL ਦਾ JE ਵਿਜੀਲੈਂਸ ਵੱਲੋਂ ਗ੍ਰਿਫਤਾਰ

Date:

spot_img

👉ਮੁਲਜ਼ਮ ਨੇ ਪਹਿਲਾਂ ਵੀ ਲਈ ਸੀ 10000 ਰੁਪਏ ਰਿਸ਼ਵਤ
ਲੁਧਿਆਣਾ 21 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਲੁਧਿਆਣਾ ਦੇ ਚੀਮਾ ਚੌਕ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਕੁਲਦੀਪ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲੁਧਿਆਣਾ ਸ਼ਹਿਰ ਦੇ ਸ਼ਿੰਗਾਰ ਰੋਡ ਸਥਿਤ ਰਾਮ ਨਗਰ ਦੇ ਵਸਨੀਕ ਜਸਵਿੰਦਰ ਪਾਲ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਸਹੁੰ ਚੁੱਕਦੇ ਹੀ ਐਕਸ਼ਨ ਮੋਡ ‘ਚ ਆਏ Trump, ਹਜ਼ਾਰਾਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦਿੱਤਾ ਦੇਸ਼ ਨਿਕਾਲਾ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਜੇ.ਈ. ਨੇ ਉਸਦੀ ਚਾਹ ਦੀ ਦੁਕਾਨ ’ਤੇ ਨਵਾਂ ਬਿਜਲੀ ਮੀਟਰ ਲਗਾਉਣ ਲਈ 36000 ਰੁਪਏ ਰਿਸ਼ਵਤ ਮੰਗੀ, ਪਰ ਸੌਦਾ 15000 ਰੁਪਏ ਵਿੱਚ ਤੈਅ ਹੋ ਗਿਆ। ਸ਼ਿਕਾਇਤ ਵਿੱਚ ਅੱਗੇ ਦੱਸਿਆ ਗਿਆ ਹੈ ਕਿ ਉਕਤ ਜੇ.ਈ. ਨੇ ਪਹਿਲੀ ਕਿਸ਼ਤ ਵਜੋਂ 10000 ਰੁਪਏ ਰਿਸ਼ਵਤ ਪਹਿਲਾਂ ਹੀ ਲੈ ਲਈ ਸੀ ,ਪਰ ਫਿਰ ਵੀ ਮੀਟਰ ਨਹੀਂ ਲਗਾਇਆ ਗਿਆ ਅਤੇ ਹੁਣ ਉਹ ਬਾਕੀ 5000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋ Big News: ਬਠਿੰਡਾ ਨਗਰ ਨਿਗਮ ਦਾ ਵੱਡਾ ਅਧਿਕਾਰੀ Vigilance ਨੇ ਰਿਸ਼ਵਤ ਲੈਂਦਾ ਚੁੱਕਿਆ

ਬੁਲਾਰੇ ਨੇ ਅੱਗੇ ਕਿਹਾ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਲੁਧਿਆਣਾ ਯੂਨਿਟ ਦੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਜੇ.ਈ. ਨੂੰ ਉਸਦੇ ਦਫਤਰ ਤੋਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਲੁਧਿਆਣਾ ਰੇਂਜ ਵਿੱਚ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਦੋਸ਼ੀ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img

Share post:

Popular

More like this
Related

ਭਾਜਪਾ ਦਾ ਮੁੱਖ ਟੀਚਾ ਹੈ ਡਬਲ ਇੰਜਣ ਦੀ ਸਰਕਾਰ : ਬਿੱਟੂ

Punjab News : ਪੰਜਾਬ ਭਾਜਪਾ ਵਿੱਚ ਅੱਜ ਇੱਕ ਮਹੱਤਵਪੂਰਨ...

ਅੱਜ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਤਾਜਪੋਸ਼ੀ, ਥੋੜੇ ਹੀ ਸਮੇਂ ‘ਚ ਸੰਭਾਲਣਗੇ ਆਪਣਾ ਅਹੁਦਾ

Punjab News : ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ...

Patiala News: ਸੜਕ ਹਾਦਸੇ ਦਾ ਸ਼ਿਕਾਰ ਹੋਏ ਪ੍ਰਵਾਰ ਲਈ ‘ਮਸੀਹਾ’ ਬਣੇ ਬਹੁੜੇ ਪੰਜਾਬ ਦੇ ਸਿਹਤ ਮੰਤਰੀ !

ਫ਼ਸਟ ਏਡ ਦੇਣ ਤੋਂ ਬਾਅਦ ਜਖ਼ਮੀਆਂ ਨੂੰ ਆਪਣੀ ਗੱਡੀ...