Thursday, April 16, 2026
spot_img
spot_img

ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਸ਼ਕੂਰਬਸਤੀ, ਤ੍ਰਿਨਗਰ ਅਤੇ ਮੰਗੋਲਪੁਰੀ ਵਿੱਚ ਕੀਤਾ ਰੋਡ ਸ਼ੋਅ

Date:

spot_img

👉ਲੋਕਾਂ ਨੂੰ ‘ਆਪ’ ਉਮੀਦਵਾਰਾਂ ਨੂੰ ਜਿਤਾਉਣ ਦੀ ਕੀਤੀ ਅਪੀਲ
👉ਭਾਜਪਾ ਵਾਲੇ ਮੁਫਤ ਦੀਆਂ ਚੀਜ਼ਾਂ ਦਾ ਐਲਾਨ ਕਰ ਰਹੇ ਹਨ,ਪਰ ਕੁਝ ਨਹੀਂ ਦੇਣਗੇ,ਪਹਿਲਾਂ ਵੀ ਉਨ੍ਹਾਂ ਨੇ 15 ਲੱਖ ਰੁਪਏ ਵਰਗੇ ਕਈ ਝੂਠੇ ਵਾਅਦੇ ਕੀਤੇ ਸਨ – ਮਾਨ
👉ਆਮ ਆਦਮੀ ਪਾਰਟੀ ਜੋ ਕਹਿੰਦੀ ਹੈ ਉਹ ਕਰਦੀ ਹੈ, ਅਸੀਂ ਪੰਜਾਬ ਅਤੇ ਦਿੱਲੀ ਵਿੱਚ ਆਪਣੇ ਸਾਰੇ ਵਾਅਦੇ ਪੂਰੇ ਕੀਤੇ – ਮਾਨ

ਨਵੀਂ ਦਿੱਲੀ, 21 ਜਨਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਲਈ ਸ਼ਕੂਰਬਸਤੀ, ਤ੍ਰਿਨਗਰ ਅਤੇ ਮੰਗੋਲਪੁਰੀ ਵਿੱਚ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ ਦਾ ਸਮਰਥਨ ਕਰਨ ਦੀ ਅਪੀਲ ਕੀਤੀ।ਮਾਨ ਨੇ ਸਭ ਤੋਂ ਪਹਿਲਾਂ ਸ਼ਕੂਰਬਸਤੀ ਵਿੱਚ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਲਈ ਰੋਡ ਸ਼ੋਅ ਕੀਤਾ। ਫਿਰ ਉਨ੍ਹਾਂ ਤ੍ਰਿਨਗਰ ਅਤੇ ਮੰਗੋਲਪੁਰੀ ਵਿਧਾਨ ਸਭਾ ਵਿੱਚ ਰੋਡ ਸ਼ੋਅ ਕਰਕੇ ‘ਆਪ’ ਉਮੀਦਵਾਰ ਲਈ ਚੋਣ ਪ੍ਰਚਾਰ ਕੀਤਾ। ਰੋਡ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ‘ਆਪ’ ਵਰਕਰ ਅਤੇ ਸਥਾਨਕ ਲੋਕ ਹਾਜ਼ਰ ਸਨ। ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਫੁੱਲਾਂ ਦੀ ਵਰਖਾ ਕਰਕੇ ਅਤੇ ਨਾਅਰੇਬਾਜ਼ੀ ਕਰਕੇ ਸਵਾਗਤ ਕੀਤਾ। ਮਾਨ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਦਿੱਲੀ ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ 

ਮਾਨ ਨੇ ਸਭ ਤੋਂ ਪਹਿਲਾਂ ਸ਼ਕੂਰਬਸਤੀ ਵਿੱਚ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਲਈ ਰੋਡ ਸ਼ੋਅ ਕੀਤਾ। ਫਿਰ ਉਨ੍ਹਾਂ ਤ੍ਰਿਨਗਰ ਅਤੇ ਮੰਗੋਲਪੁਰੀ ਵਿਧਾਨ ਸਭਾ ਵਿੱਚ ਰੋਡ ਸ਼ੋਅ ਕਰਕੇ ‘ਆਪ’ ਉਮੀਦਵਾਰ ਲਈ ਚੋਣ ਪ੍ਰਚਾਰ ਕੀਤਾ। ਰੋਡ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ‘ਆਪ’ ਵਰਕਰ ਅਤੇ ਸਥਾਨਕ ਲੋਕ ਹਾਜ਼ਰ ਸਨ। ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਫੁੱਲਾਂ ਦੀ ਵਰਖਾ ਕਰਕੇ ਅਤੇ ਨਾਅਰੇ ਲਾ ਕੇ ਸਵਾਗਤ ਕੀਤਾ। ਮਾਨ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਦਿੱਲੀ ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।ਸ਼ਕੂਰਬਸਤੀ ਵਿੱਚ ਰੋਡ ਸ਼ੋਅ ਦੌਰਾਨ ਭਾਜਪਾ ਦਾ ਚੋਣ ਨਿਸ਼ਾਨ ਕਮਲ ਛਾਪ ਵਾਲਾ ਗੁਬਾਰਾ ਹਵਾ ਵਿੱਚ ਲਟਕ ਰਿਹਾ ਸੀ। ਗੁਬਾਰੇ ਦੀ ਹਵਾ ਨਿਕਲ ਰਹੀ ਸੀ। ਮਾਨ ਨੇ ਇਸ ‘ਤੇ ਚੁਟਕੀ ਲੈਂਦਿਆਂ ਲੋਕਾਂ ਨੂੰ ਗੁਬਾਰਾ ਦਿਖਾਉਂਦੇ ਹੋਏ ਕਿਹਾ ਕਿ ਇਹ ਸੰਕੇਤ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ‘ਚ ਭਾਰਤੀ ਜਨਤਾ ਪਾਰਟੀ ਦੀ ਹਵਾ ਨਿਕਲ ਚੁੱਕੀ ਹੈ। ਨਤੀਜੇ ਵਾਲੇ ਦਿਨ ਵੀ ਉਨ੍ਹਾਂ ਦਾ ਇਹੀ ਹਾਲ ਹੋਣ ਵਾਲਾ ਹੈ।

ਇਹ ਵੀ ਪੜ੍ਹੋ ਮਾਨ ਸਰਕਾਰ ਦਾ ਪੰਜਾਬ ਦੇ ਡਾਕਟਰਾਂ ਨੂੰ ਤੋਹਫ਼ਾ; ਹੁਣ 15 ਸਾਲਾਂ ਬਾਅਦ ਡਾਕਟਰ ਨੂੰ ਮਿਲੇਗੀ SMO ਵਾਲੀ ਤਨਖ਼ਾਹ

ਤ੍ਰਿਨਗਰ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ 5 ਫਰਵਰੀ ਦਾ ਦਿਨ ਦਿੱਲੀ ਲਈ ਇਤਿਹਾਸਕ ਦਿਨ ਸਾਬਤ ਹੋਵੇਗਾ, ਇਸ ਲਈ ਅਜਿਹਾ ਉਮੀਦਵਾਰ ਚੁਣੋ ਜੋ ਤੁਹਾਡੇ ਵਿਚਕਾਰ ਰਹਿੰਦਾ ਹੋਵੇ ਅਤੇ ਤੁਹਾਡੀਆਂ ਸਮੱਸਿਆਵਾਂ ਨੂੰ ਸਮਝਦਾ ਹੋਵੇ। ਆਮ ਆਦਮੀ ਪਾਰਟੀ ਦੇ ਉਮੀਦਵਾਰ ਆਮ ਪਰਿਵਾਰਾਂ ਤੋਂ ਆਉਂਦੇ ਹਨ, ਇਸ ਲਈ ਤੁਹਾਡੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ।ਮਾਨ ਨੇ ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਹਿਲਾਂ ਉਹ ਕੇਜਰੀਵਾਲ ਦੀਆਂ ਲੋਕ ਭਲਾਈ ਸਕੀਮਾਂ ਨੂੰ ਮੁਫਤ ਦੀਆਂ ਰੇਵੜੀਆਂ ਦੱਸਦੇ ਸਨ ਅਤੇ ਹੁਣ ਉਹ ਖੁਦ ਮੁਫਤ ਦੀਆਂ ਸਕੀਮਾਂ ਦਾ ਐਲਾਨ ਕਰ ਰਹੇ ਹਨ। ਪਰ ਉਹ ਕੁਝ ਨਹੀਂ ਦੇਣਗੇ, ਪਹਿਲਾਂ ਵੀ ਹਰ ਵਿਅਕਤੀ ਨੂੰ 15 ਲੱਖ ਰੁਪਏ ਦੇਣ ਵਰਗੇ ਕਈ ਝੂਠੇ ਵਾਅਦੇ ਕੀਤੇ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜੋ ਕਹਿੰਦੀ ਹੈ, ਉਹ ਕਰਦੀ ਹੈ। ਅਸੀਂ ਪੰਜਾਬ ਅਤੇ ਦਿੱਲੀ ਵਿੱਚ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਹਨ।

ਇਹ ਵੀ ਪੜ੍ਹੋ ਜਲ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ, ਅਸੀਂ ਇਸਦੀ ਜਾਂਚ ਕਰ ਰਹੇ ਹਾਂ: ਸੌਂਦ

ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਸ ਵਾਰ ਚੋਣਾਂ ਵਿੱਚ ਬਹੁਤ ਘੱਟ ਸੀਟਾਂ ਮਿਲਣ ਜਾ ਰਹੀਆਂ ਹਨ। ਇੰਨੀ ਘੱਟ ਕਿ ਉਨ੍ਹਾਂ ਦੇ ਸਾਰੇ ਵਿਧਾਇਕ ਇੱਕ ਕਾਰ ਵਿੱਚ ਬੈਠ ਕੇ ਇਕੱਠੇ ਵਿਧਾਨ ਸਭਾ ਵਿੱਚ ਜਾ ਸਕਦੇ ਹਨ। ਕਾਂਗਰਸ ਦਾ ਜ਼ੀਰੋ ਸੀਟਾਂ ਦਾ ਰਿਕਾਰਡ ਇਸ ਵਾਰ ਵੀ ਬਰਕਰਾਰ ਰਹਿਣ ਵਾਲਾ ਹੈ। ਕਾਂਗਰਸ ਨੂੰ ਇਸ ਵਿੱਚ ਕੋਈ ਨੁਕਸਾਨ ਵੀ ਨਹੀਂ ਹੋਵੇਗਾ। ਉਨ੍ਹਾਂ ਦਾ ਪਹਿਲਾਂ ਵੀ ਜ਼ੀਰੋ ਸੀ ਅਤੇ ਭਵਿੱਖ ਵਿੱਚ ਵੀ ਜ਼ੀਰੋ ਰਹੇਗਾ।ਮਾਨ ਨੇ ਭਾਜਪਾ ‘ਤੇ ‘ਆਪ’ ਆਗੂਆਂ ਖਿਲਾਫ ਜਾਣਬੁੱਝ ਕੇ ਝੂਠੇ ਪਰਚੇ ਦਰਜ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਨ੍ਹਾਂ ਨੇ ਸਾਡੇ ਆਗੂ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸ ‘ਚ ਫਸਾ ਕੇ ਜੇਲ ‘ਚ ਡੱਕ ਦਿੱਤਾ ਹੈ। ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਹ ਅਰਵਿੰਦ ਕੇਜਰੀਵਾਲ ਨੂੰ ਤਾਂ ਕੈਦ ਕਰ ਸਕਦੇ ਹਨ ਪਰ ਉਨ੍ਹਾਂ ਦੇ ਵਿਚਾਰਾਂ ਨੂੰ ਜੇਲ੍ਹ ਵਿੱਚ ਨਹੀਂ ਰੱਖ ਸਕਦੇ।ਮੰਗੋਲਪੁਰੀ ‘ਚ ਮਾਨ ਨੇ ਪੰਜਾਬ ਦੀ ‘ਆਪ’ ਸਰਕਾਰ ਦੇ ਕੰਮਾਂ ਬਾਰੇ ਲੋਕਾਂ ਨੂੰ ਦੱਸਿਆ।

ਇਹ ਵੀ ਪੜ੍ਹੋ ਮੋਗਾ ਪੁਲਿਸ ਵੱਲੋਂ ਗਣਤੰਤਰ ਦਿਵਸ ਨੂੰ ਲੈ ਕੇ ਵਿਸ਼ੇਸ਼ ਪ੍ਰਬੰਧ,ਸ਼ਪੈਸ਼ਲ ਡੀਜੀਪੀ ਨੇ ਲਿਆ ਜਾਇਜ਼ਾ

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਡੀ ਸਰਕਾਰ ਬਣੀ ਨੂੰ ਕਰੀਬ ਤਿੰਨ ਸਾਲ ਹੋ ਗਏ ਹਨ। ਹੁਣ ਤੱਕ ਅਸੀਂ 850 ਮੁਹੱਲਾ ਕਲੀਨਿਕ ਬਣਾਏ ਹਨ। ਸਰਕਾਰੀ ਹਸਪਤਾਲਾਂ ਅਤੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪਿਛਲੇ ਤਿੰਨ ਸਾਲਾਂ ਵਿੱਚ ਅਸੀਂ ਪੰਜਾਬ ਵਿੱਚ 50,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਪੰਜਾਬ ਦੇ ਹਰ ਪਿੰਡ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, ਉਹ ਵੀ ਬਿਨਾਂ ਕਿਸੇ ਰਿਸ਼ਵਤ ਦੇ। ਅੱਜ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆ ਰਿਹਾ ਹੈ।ਮਾਨ ਨੇ ਭਾਜਪਾ ਅਤੇ ਕਾਂਗਰਸ ‘ਤੇ ਆਮ ਆਦਮੀ ਪਾਰਟੀ ਤੋਂ ਗਾਰੰਟੀ ਸ਼ਬਦ ਚੋਰੀ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਪਹਿਲਾਂ ਇਸ ਨੂੰ ਮੈਨੀਫੈਸਟੋ ਕਹਿੰਦੇ ਸਨ, ਫਿਰ ਇਸ ਨੂੰ ਸੰਕਲਪ ਪੱਤਰ ਕਹਿਣਾ ਸ਼ੁਰੂ ਕਰ ਦਿੱਤਾ, ਘੋਸ਼ਣਾ ਪੱਤਰ ਵੀ ਕਹਿੰਦੇ ਰਹੇ ਹਨ, ਪਰ ਜਦੋਂ ਤੋਂ ਅਰਵਿੰਦ ਕੇਜਰੀਵਾਲ ਨੇ ਗਾਰੰਟੀ ਦਿੱਤੀ ਹੈ, ਇਹ ਲੋਕ ਗਾਰੰਟੀ ਵੀ ਕਹਿਣ ਲੱਗ ਪਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

आरटीई के तहत 25 प्रतिशत आरक्षित सीटें आरक्षित करना है अनिवार्य:शिक्षा मंत्री

👉निजी स्कूलों को एक और मौका दिया -महीपाल ढांडा Haryana...

CM Nayab Singh Saini ने ऑनलाइन सेल्फ एन्यूमरेशन कर हरियाणा में की जनगणना प्रक्रिया की शुरुआत

👉जनगणना-2027 विकसित हरियाणा की आधारशिला - मुख्यमंत्री हर नागरिक की...