Saturday, April 18, 2026
spot_img
spot_img

ਰਿਸ਼ਵਤ ਲੈਣ ਵਾਲੇ ਨਗਰ ਨਿਗਮ ਦੇ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਦਾ ਵਿਜੀਲੈਂਸ ਨੂੰ ਮਿਲਿਆ ਦੋ ਦਿਨਾਂ ਰਿਮਾਂਡ

Date:

spot_img

ਬਠਿੰਡਾ, 21 ਜਨਵਰੀ: ਲੰਘੀ ਦੇਰ ਸ਼ਾਮ ਵਿਜੀਲੈਂਸ ਬਿਊਰੋ ਵੱਲੋਂ ਨਕਸ਼ਾ ਪਾਸ ਕਰਨ ਬਦਲੇ ਇੱਕ ਕਲੌਨੀਨਾਈਜ਼ਰ ਤੋਂ 30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤੇ ਗਏ ਨਗਰ ਨਿਗਮ ਬਠਿੰਡਾ ਦੇ ਬਿਲਡਿੰਗ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਨਕਸ਼ਾ ਨਵੀਸ (ਆਰਕੀਟੈਕਟ) ਹਨੀ ਮੁੰਜਾਲ ਨੂੰ ਅੱਜ ਮੰਗਲਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵਿਚ ਵਿਜੀਲੈਂਸ ਵੱਲੋਂ ਮੁਲਜਮਾਂ ਕੋਲੋਂ ਹੋਰ ਪੁਛਗਿਛ ਕਰਨ ਲਈ ਰਿਮਾਂਡ ਮੰਗਿਆ ਗਿਆ, ਜਿਸਤੇ ਅਦਾਲਤ ਨੇ ਦੋਨਾਂ ਦਾ ਦੋ ਦਿਨਾਂ ਦਾ ਰਿਮਾਂਡ ਦਿੰਦਿਆਂ ਮੁੜ 23 ਜਨਵਰੀ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ।

ਇਹ ਵੀ ਪੜ੍ਹੋ ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ PSPCL ਦਾ JE ਵਿਜੀਲੈਂਸ ਵੱਲੋਂ ਗ੍ਰਿਫਤਾਰ

ਵਿਜੀਲੈਂਸ ਦੇ ਸੂਤਰਾਂ ਮੁਤਾਬਕ ਮੁਢਲੀ ਜਾਂਚ ਦੌਰਾਨ ਮੁਲਜ਼ਮਾਂ ਨੇ ਹੈਰਾਨੀਜਨਕ ਖ਼ੁਲਾਸੇ ਕੀਤੇ ਹਨ ਤੇ ਰਿਸ਼ਵਤ ਕਾਂਡ ਵਿਚ ਨਿਗਮ ਦੇ ਹੋਰਨਾਂ ਅਧਿਕਾਰੀਆਂ ਜਾਂ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਇਸਤੋਂ ਇਲਾਵਾ ਮੁਲਜਮਾਂ ਦੀ ਜਾਇਦਾਦ ਦੀ ਵੀ ਪੜਤਾਲ ਕੀਤੀ ਜਾਣੀ ਹੈ। ਜਿਕਰਯੋਗ ਹੈ ਕਿ ਬਾਦਲ ਰੋਡ ’ਤੇ ਸਥਿਤ ਇੱਕ ਪ੍ਰਾਈਵੇਟ ਕਲੌਨੀ ਦੇ ਹਿੱਸੇਦਾਰ ਸੰਦੀਪ ਸਿੰਘ ਵਾਸੀ ਪਿੰਡ ਬੁਰਜ ਮਹਿਮਾ ਵੱਲੋਂ ਵਿਜੀਲੈਂਸ ਕੋਲ ਇੰਸਪੈਕਟਰ ਪਲਵਿੰਦਰ ਸਿੰਘ ਦੀ ਸਿਕਾਇਤ ਕੀਤੀ ਗਈ ਸੀ, ਜਿਸਦੇ ਵਿਚ ਉਸਨੇ ਦਾਅਵਾ ਕੀਤਾ ਸੀ ਕਿ ਨਵੀਂ ਕਲੋਨੀ ਦਾ ਨਕਸ਼ਾ ਪਾਸ ਕਰਨ ਲਈ ਉਕਤ ਇੰਸਪੈਕਟਰ ਵੱਲੋਂ ਪ੍ਰਾਈਵੇਟ ਨਕਸ਼ਾ ਨਵੀਸ ਜ਼ਰੀਏ ਪ੍ਰਤੀ ਫਾਈਲ 30000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਫਾਈਲਾਂ ’ਤੇ ਇਤਰਾਜ਼ ਲਗਾਉਣ ਦੀ ਧਮਕੀ ਦਿੱਤੀ ਹੈ।

ਇਹ ਵੀ ਪੜ੍ਹੋ ਮੰਡੀ ਕਲਾਂ ਪੰਚਾਇਤ ਦਾ ਐਲਾਨ: ਬਿਨ੍ਹਾਂ ਦਹੇਜ ਵਿਆਹ ਕਰਨ ਵਾਲਿਆਂ ਨੂੰ ਪੰਚਾਇਤ ਦੇਵੇਗੀ 11 ਹਜਾਰ ਰੁਪਏ ਦਾ ਸਗਨ 

ਮੁਦਈ ਨੇ ਵਿਜੀਲੈਂਸ ਕੋਲ ਬਿਲਡਿੰਗ ਇੰਸਪੈਕਟਰ ਦੀ ਸਿਕਾਇਤ ਦੇ ਨਾਲ ਪੈਸੇ ਮੰਗਣ ਦੀ ਆਡੀਓ ਵੀ ਸੌਪੀ ਸੀ, ਜਿਸਤੋਂ ਬਾਅਦ ਵਿਜੀਲੈਂਸ ਟੀਮ ਨੇ ਇੱਕ ਜਾਲ ਵਿਛਾਇਆ ਅਤੇ ਮੁਲਜ਼ਮ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਉਪਰੰਤ ਮੁਲਜ਼ਮ ਬਿਲਡਿੰਗ ਇੰਸਪੈਕਟਰ ਨੂੰ ਵੀ ਕਾਬੂ ਕਰ ਲਿਆ ਗਿਆ। ਇੰਨ੍ਹਾਂ ਦੋਨਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

Guru Kashi University ਦੀ ਹੋਣਹਾਰ ਤੀਰਅੰਦਾਜ਼ ਪ੍ਰਗਤੀ ਨੇ ਵਿਸ਼ਵ ਕੱਪ ਸਟੇਜ-1 ਵਿੱਚ ਜਿੱਤਿਆਂ ਸੋਨ ਤਗਮਾ

Bathinda News:ਮੈਕਸੀਕੋ ਸ਼ਹਿਰ ਵਿਖੇ ਹੋਏ ਤੀਰਅੰਦਾਜ਼ੀ ਵਿਸ਼ਵ ਕੱਪ ਦੇ...

Bathinda Police ਵੱਲੋ CEIR ਪੋਰਟਲ ਦੀ ਮੱਦਦ ਨਾਲ 224 ਗੁੰਮ ਹੋਏ ਮੋਬਾਇਲ ਫੋਨ ਬਰਾਮਦ ਕਰਵਾ ਕੇ ਮਾਲਕਾਂ ਦੇ ਹਵਾਲੇ ਕੀਤੇ

Bathinda News:ਡਾ.ਜਯੋਤੀ ਯਾਦਵ ਐੱਸ.ਐੱਸ.ਪੀ. ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਹੇਠ...