ਗਣਤੰਤਰ ਦਿਹਾੜੇ ਮੌਕੇ ਹੋਣ ਵਾਲੇ ਸਭਿਆਚਾਰਕ ਪ੍ਰੋਗਰਾਮ ਦੀ ਹੋਈ ਰਿਹਰਸਲ

Date:

spot_img

👉ਵਧੀਕ ਡਿਪਟੀ ਕਮਿਸ਼ਨਰ ਨੇ ਰਿਹਰਸਲ ਦੌਰਾਨ ਪਾਈਆ ਗਈਆਂ ਉਣਤਾਈਆਂ ਨੂੰ ਦੂਰ ਕਰਨ ਦੇ ਦਿੱਤੇ ਆਦੇਸ਼
ਬਠਿੰਡਾ, 22 ਜਨਵਰੀ (ਸੁਖਜਿੰਦਰ ਸਿੰਘ ਮਾਨ) : ਗਣਤੰਤਰ ਦਿਵਸ ਮੌਕੇ 26 ਜਨਵਰੀ 2025 ਨੂੰ ਹੋਣ ਵਾਲਾ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ’ਚ ਮਨਾਇਆ ਜਾਵੇਗਾ, ਜਿਸ ਦੇ ਮੱਦੇਨਜ਼ਰ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਸਬੰਧੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਰਿਹਰਸਲ ਕੀਤੀ ਗਈ।ਰਿਹਰਸਲ ਦੌਰਾਨ ਵਿਦਿਆਰਥੀਆਂ ਵੱਲੋਂ ਪੂਰਾ ਜੋਸ਼ ਅਤੇ ਉਤਸ਼ਾਹ ਦਿਖਾਉਂਦਿਆਂ ਪੀਟੀ ਸ਼ੋਅ, ਦੇਸ਼ ਭਗਤੀ ਨਾਲ ਸਬੰਧਤ ਗੀਤਾਂ ’ਤੇ ਕੋਰੀਓਗ੍ਰਾਫ਼ੀਆਂ ਤੋਂ ਇਲਾਵਾ ਗਿੱਧਾ-ਭੰਗੜੇ ਦੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ। ਇਸ ਦੌਰਾਨ ਸਾਹਮਣੇ ਆਈਆਂ ਕਮੀਆਂ ਨੂੰ ਦੂਰ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਮੈਡਮ ਪੂਨਮ ਸਿੰਘ ਵਲੋਂ ਲੋੜੀਦੇ ਆਦੇਸ਼ ਵੀ ਦਿੱਤੇ ਗਏ।

ਇਹ ਵੀ ਪੜ੍ਹੋ ਬਠਿੰਡਾ ‘ਚ ਲੜਕੀ ਨੂੰ ਗੋਲੀ ਮਾਰਨ ਦੀ ਕਹਾਣੀ ਨਿਕਲੀ ਝੂਠੀ, ਮਾਮਲਾ ਜਾਣ ਕੇ ਹੋ ਜਾਵੋਗੇ ਹੈਰਾਨ

ਰਿਹਰਸਲ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ ਨੇ ਵਿਦਿਆਰਥੀਆਂ ਦਾ ਉਤਸ਼ਾਹ ਵਧਾਉਂਦਿਆਂ ਉਨ੍ਹਾਂ ਨੂੰ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ 24 ਜਨਵਰੀ ਨੂੰ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਫੁੱਲ ਡਰੈਸ ਰਿਹਰਸਲ ਕਰਵਾਈ ਜਾਵੇਗੀ।ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੂਹ ਟੀਮ ਇੰਚਾਰਜਾਂ ਨੂੰ ਹਦਾਇਤਾਂ ਵੀ ਦਿੱਤੀਆਂ।ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਘਵੀਰ ਸਿੰਘ ਮਾਨ, ਸੱਭਿਆਚਾਰਕ ਪ੍ਰੋਗਰਾਮ ਦੇ ਨੋਡਲ ਅਫਸਰ ਮੈਡਮ ਮਨਦੀਪ ਕੌਰ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...