Friday, April 17, 2026
spot_img
spot_img

ਪਾਸਲਾ ਵੱਲੋਂ ਦੇਸ਼ ਦੀ ਸੁਤੰਤਰਤਾ ਅਤੇ ਏਕਤਾ ਅਖੰਡਤਾ ਭੰਗ ਕਰਨ ਦੇ ਆਰ.ਐਸ.ਐਸ-ਭਾਜਪਾ ਦੇ ਮਨਸੂਬੇ ਪਛਾੜਣ ਦਾ ਸੱਦਾ

Date:

spot_img

👉ਫੈਡਰਲ ਅਧਿਕਾਰਾਂ ਦਾ ਘਾਣ ਕਰਨ ਦੀ ਨਹੀਂ ਦੇਵਾਂਗੇ ਇਜ਼ਾਜ਼ਤ : ਕਰੀਮਪੁਰੀ
👉ਪੰਜਾਬ ਨਾਲ ਧੱਕੇ-ਵਿਤਕਰੇ ਖ਼ਿਲਾਫ਼ ਵਿੱਢਾਂਗੇ ਪੰਜਾਬੀਆਂ ਦੀ ਸਾਂਝੀ ਜੱਦੋ ਜ਼ਹਿਦ : ਚੰਦੂਮਾਜਰਾ
ਜਲੰਧਰ, 22 ਜਨਵਰੀ: ਭਾਈਚਾਰਕ ਸਾਂਝ ਨੂੰ ਖੇਰੂੰ-ਖੇਰੂੰ ਕਰਨ ਦੇ ਦੋਸ਼ ਲਗਾਉਂਦਿਆਂ “ਸੰਘੀ ਢਾਂਚਾ ਬਚਾਓ, ਸੰਵਿਧਾਨ ਬਚਾਓ ਦੇਸ਼ ਬਚਾਓ’’ ਨੁਮਾਇੰਦਾ ਕਨਵੈਨਸ਼ਨ ਨੇ ਦੇਸ਼ ਦੀ ਸੁਤੰਤਰਤਾ ਅਤੇ ਏਕਤਾ ਅਖੰਡਤਾ ਭੰਗ ਕਰਨ ਦੇ ਆਰ.ਐਸ.ਐਸ-ਭਾਜਪਾ ਦੇ ਮਨਸੂਬੇ ਪਛਾੜਣ ਦਾ ਸੱਦਾ ਦਿੱਤਾ ਹੈ। ਸਥਾਨਕ ਦੇਸ਼ ਭਗਤ ਯਾਦਗਾਰ ਦੇ ਗ਼ਦਰੀ ਸ਼ਹੀਦ ਵਿਸ਼ਣੂ ਗਣੇਸ਼ ਪਿੰਗਲੇ ਹਾਲ ਵਿਖੇ ਸਾਥੀ ਰਤਨ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ ਵੱਖੋ-ਵੱਖ ਸਿਆਸੀ ਤੇ ਸਮਾਜਿਕ ਧਿਰਾਂ ਅਤੇ ਉੱਘੇ ਬੁੱਧੀਜੀਵੀਆਂ ਦੀ ਭਰਵੀਂ ਹਾਜ਼ਰੀ ਵਾਲੀ ਇਸ ਕਨਵੈਨਸ਼ਨ ਵਲੋਂ ਸਰਵ ਸੰਮਤੀ ਨਾਲ ਪ੍ਰਵਾਨ ਕੀਤੇ ਗਏ ਇੱਕ ਮਤੇ ਰਾਹੀਂ ਕਿਹਾ ਕਿ ‘‘ ਰਾਸ਼ਟਰੀ ਸੋਇਮ ਸੇਵਕ ਸੰਘ ਦੇ ਫਿਰਕੂ-ਫਾਸ਼ੀ, ਫੁੱਟਪਾਊ ਏਜੰਡੇ ਦੀ ਪੂਰਤੀ ਲਈ ਦੇਸ਼ ਦਾ ਰਾਜ-ਭਾਗ ਚਲਾ ਰਹੀ ਭਾਜਪਾ ਦੀ ਅਗਵਾਈ ਹੇਠਲੀ ਮੋਦੀ-03 ਸਰਕਾਰ ਵਲੋਂ ਦੇਸ਼ ਦੇ ਸੰਵਿਧਾਨ ਤੇ ਸੰਘਾਤਮਕ ਢਾਂਚੇ ’ਤੇ ਕੀਤੇ ਜਾ ਰਹੇ ਹਮਲੇ, ਲੱਖਾਂ ਸ਼ਹਾਦਤਾਂ ਤੇ ਅਦੁੱਤੀ ਕੁਰਬਾਨੀਆਂ ਸਦਕਾ ਹਾਸਲ ਕੀਤੀ ਦੇਸ਼ ਦੀ ਆਜ਼ਾਦੀ ਅਤੇ ਭੂਗੋਲਿਕ ਅਖੰਡਤਾ ਲਈ ਅਤਿ ਘਾਤਕ ਸਿੱਧ ਹੋਣਗੇ।’’

ਇਹ ਵੀ ਪੜ੍ਹੋ ਅਕਾਲੀ ਦਲ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਣਾਉਣ ਵਾਸਤੇ ਸਮਾਂ ਵਧਾਉਣ ਦੀ ਕਰੇਗਾ ਮੰਗ

ਸਾਥੀ ਪਰਗਟ ਸਿੰਘ ਜਾਮਾਰਾਏ ਵਲੋਂ ਰੱਖੇ ਗਏ ਉਕਤ ਮਤੇ ਰਾਹੀਂ ਦੇਸ਼ ਦੀਆਂ ਖੱਬੀਆਂ, ਜਮਹੂਰੀ, ਧਰਮ ਨਿਰਪੱਖ ਧਿਰਾਂ ਅਤੇ ਪ੍ਰਗਤੀਸ਼ੀਲ ਤੇ ਨਿਆਂ ਪਸੰਦ ਤਾਕਤਾਂ ਨੂੰ ਭਾਰਤ ਦੇ ਸੰਵਿਧਾਨ ਤੇ ਜਮਹੂਰੀ, ਧਰਮ ਨਿਰਪੱਖ, ਫੈਡਰਲ ਢਾਂਚੇ ਦੀ ਰਾਖੀ ਲਈ ਤਿੱਖੇ, ਬੱਝਵੇਂ ਸੰਘਰਸ਼ ਵਿੱਢਣ ਦੀ ਅਪੀਲ ਕੀਤੀ ਗਈ ਹੈ। ਮਤੇ ਰਾਹੀਂ ਮੰਗ ਕੀਤੀ ਗਈ ਹੈ ਕਿ ਚੰਡੀਗੜ੍ਹ ਪੰਜਾਬ ਦੇ ਹਵਾਲੇ ਕੀਤਾ ਜਾਵੇ, ਚੰਡੀਗੜ੍ਹ ਵਿਖੇ ਹਰਿਆਣਾ ਦੀ ਸਕੱਤਰੇਤ ਦੀ ਉਸਾਰੀ ਲਈ ਜਗਾ ’ਤੇ ਫੰਡ ਮੁਹੱਈਆ ਕਰਵਾਉਣ ਦਾ ਫੈਸਲਾ ਰੱਦ ਕੀਤਾ ਜਾਵੇ, ਦਰਿਆਈ ਪਾਣੀਆਂ ਦੀ ਨਿਆਂ ਸੰਗਤ ਵੰਡ ਕੀਤੀ ਜਾਵੇ, ਪੰਜਾਬੀ ਬੋਲਦੇ ਇਲਾਕੇ ਪੰਜਾਬ ’ਚ ਸ਼ਾਮਲ ਕੀਤੇ ਜਾਣ, ਪੰਜਾਬੀ ਭਾਸ਼ਾ ਨੂੰ ਦੇਸ਼ ਭਰ ’ਚ ਉਚਿਤ ਸਨਮਾਨ ਦਿੱਤਾ ਜਾਵੇ, ਭਾਖੜਾ-ਬਿਆਸ ਪ੍ਰਬੰਧਕੀ ਬੋਰਡ ’ਚ ਪੰਜਾਬ ਦੀ ਖਤਮ ਕੀਤੀ ਮੈਂਬਰੀ ਬਹਾਲ ਕੀਤੀ ਜਾਵੇ, ਬੀਐਸਐਫ ਨੂੰ ਦਿੱਤਾ ਵਧੇਰੇ ਅੰਦਰ ਤਕ ਦਾਖ਼ਲ ਹੋ ਕੇ ਗਸ਼ਤ ਕਰਨ ਦਾ ਅਧਿਕਾਰ ਸਮਾਪਤ ਕੀਤਾ ਜਾਵੇ, ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਨਿਯੁਕਤ ਕਰਨ ਲਈ ਗਵਰਨਰਾਂ ਨੂੰ ਦਿੱਤੇ ਅਧਿਕਾਰ ਵਾਪਸ ਲਏ ਜਾਣ ਅਤੇ ਚੰਡੀਗੜ੍ਹ ਵਿਖੇ ਸਕੱਤਰ ਦੀ ਨਿਯੁਕਤੀ ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ।

ਇਹ ਵੀ ਪੜ੍ਹੋ  ਬਠਿੰਡਾ ‘ਚ ਲੜਕੀ ਨੂੰ ਗੋਲੀ ਮਾਰਨ ਦੀ ਕਹਾਣੀ ਨਿਕਲੀ ਝੂਠੀ, ਮਾਮਲਾ ਜਾਣ ਕੇ ਹੋ ਜਾਵੋਗੇ ਹੈਰਾਨ

ਮੁੱਖ ਬੁਲਾਰਿਆਂ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ, ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾਈ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ, ਨਾਮਵਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਤੋਂ ਇਲਾਵਾ ਉੱਘੇ ਬੁੱਧੀਜੀਵੀ ਸਤਨਾਮ ਸਿੰਘ ਮਾਣਕ ਤੇ ਲਖਵਿੰਦਰ ਸਿੰਘ ਜੌਹਲ ਨੇ ਕਿਹਾ ਹੈ ਕਿ ਸੰਵਿਧਾਨਕ ਕਦਰਾਂ-ਕੀਮਤਾਂ ਅਤੇ ਫੈਡਰਲਿਜ਼ਮ ਖਿਲਾਫ਼ ਵਿੱਢਿਆ ਗਿਆ ਹੱਲਾ ਦੇਸ਼ ਅੰਦਰ ਧਰਮ ਅਧਾਰਤ, ਗੈਰ ਲੋਕਰਾਜੀ, ਕੱਟੜ ਵਿਵਸਥਾ ਦੀ ਕਾਇਮੀ ਦੇ ਆਰ.ਐਸ.ਐਸ., ਭਾਜਪਾ ਦੇ ਚਿਰੋਕਣੇ ਯਤਨਾਂ ਦਾ ਹਿਸਾ ਹੈ। ਸੀਨੀਅਰ ਅਕਾਲੀ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਸ਼ਰੋਮਣੀ ਅਕਾਲੀ ਦਲ (ਬਾਦਲ) ਵਲੋਂ ਭੇਜੇ ਇਕ ਸੰਦੇਸ਼ ਰਾਹੀਂ ਕਨਵੈਨਸ਼ਨ ਦੀ ਸੇਧ ਅਤੇ ਫੈਸਲਿਆਂ ਨਾਲ ਸਹਿਮਤੀ ਪ੍ਰਗਟਾਈ ਹੈ। ਮੰਚ ਸੰਚਾਲਕ ਦੇ ਫਰਜ ਪ੍ਰੋ ਜੈਪਾਲ ਸਿੰਘ ਨੇ ਨਿਭਾਏ। ਮੰਚ ਤੇ ਸਾਥੀ ਹਰਕੰਵਲ ਸਿੰਘ ਵੀ ਮੌਜੂਦ ਸਨ। ਸਮਾਪਤੀ ਉਪਰੰਤ ਉਕਤ ਮਤੇ ਦੀਆਂ ਭਾਵਨਾਵਾਂ ਉਜਾਗਰ ਕਰਦੀਆਂ ਤਖਤੀਆਂ ਹੱਥਾਂ ’ਚ ਲੈ ਕੇ ਮਾਰਚ ਵੀ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...