MP ਅੰਮ੍ਰਿਤਪਾਲ ਸਿੰਘ ਨੇ ਮੁੜ ਕੀਤਾ High Court ਦਾ ਰੁੱਖ

Date:

spot_img

👉ਸੰਸਦ ਦੇ ਸੈਸ਼ਨ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦੇਣ ਦੀ ਕੀਤੀ ਮੰਗ
ਚੰਡੀਗੜ੍ਹ, 23 ਜਨਵਰੀ: ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੇ ਐਮਪੀ ਭਾਈ ਅੰਮ੍ਰਿਤ ਪਾਲ ਸਿੰਘ ਨੇ ਮੁੜ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਆਪਣੇ ਵਕੀਲ ਦੇ ਰਾਹੀਂ ਦਾਇਰ ਕੀਤੀ ਪਟੀਸ਼ਨ ਦੇ ਵਿੱਚ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਸੈਸ਼ਨ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਹੈ। ਉਨਾਂ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਲੋਕ ਸਭਾ ਦਾ ਮੈਂਬਰ ਹੋਣ ਦੇ ਨਾਤੇ ਉਹ ਸੈਸ਼ਨ ਸਮਾਗਮ ਵਿੱਚ ਸ਼ਾਮਿਲ ਹੋਣਾ ਚਾਹੁੰਦਾ ਹੈ ਅਤੇ ਆਪਣੇ ਹਲਕੇ ਸਹਿਤ ਹੋਰਨਾਂ ਮੁੱਦਿਆਂ ਨੂੰ ਸੰਸਦ ਵਿੱਚ ਰੱਖਣਾ ਚਾਹੁੰਦਾ ਹੈ।

ਇਹ ਵੀ ਪੜ੍ਹੋ ਪੰਜਾਬ ਦਾ ਇੱਕ ਹੋਰ ਅਗਨੀਵੀਰ ਜੰਮੂ ਵਿਚ ਗੋਲੀ ਲੱਗਣ ਕਾਰਨ ਹੋਇਆ ਸ਼ਹੀਦ

ਜਿਸਦੇ ਚਲਦੇ ਉਸਨੂੰ ਆਗਾਮੀ ਸੈਸ਼ਨ ਦੇ ਵਿੱਚ ਸ਼ਾਮਿਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ। ਦੱਸਣਾ ਬਣਦਾ ਹੈ ਕਿ ਅਸਾਮ ਦੀ ਡਿਬਰੂਗੜ੍ਹ ਜੇਲ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਜਿੱਤਣ ਤੋਂ ਬਾਅਦ ਹੁਣ ਤੱਕ ਇੱਕ ਵਾਰ ਵੀ ਸੰਸਦ ਦੇ ਸੈਸ਼ਨ ਵਿੱਚ ਸ਼ਾਮਿਲ ਨਹੀਂ ਹੋਣ ਦਿੱਤਾ ਗਿਆ ਅਤੇ ਸਹੁੰ ਚੁਕਾਉਣ ਦੇ ਲਈ ਵੀ ਵਿਸ਼ੇਸ਼ ਤੌਰ ‘ਤੇ ਸਪੀਕਰ ਦੇ ਵਿੱਚ ਚੈਂਬਰ ਵਿੱਚ ਲਿਆਂਦਾ ਗਿਆ ਸੀ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਉੱਪਰ ਹਾਈਕੋਰਟ ਇੱਕ ਦੋ ਦਿਨਾਂ ਵਿੱਚ ਸੁਣਵਾਈ ਕਰ ਸਕਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img

Share post:

Popular

More like this
Related

ਜ਼ਿਲ੍ਹਾ ਬਠਿੰਡਾ ਨੂੰ ਹਰਿਆ ਭਰਿਆ ਬਣਾਉਣ ਲਈ ਲਗਾਏ ਜਾਣਗੇ 6.50 ਲੱਖ ਬੂਟੇ : ਡਿਪਟੀ ਕਮਿਸ਼ਨਰ

👉"ਵਿਸ਼ਵ ਵਾਤਾਵਰਣ ਦਿਵਸ" ਮੌਕੇ ਪਿੰਡ ਡੂੰਮਵਾਲੀ ਵਿਖੇ "ਨਾਨਕ ਬਗੀਚੀ"...