ਪੰਜਾਬ ਦੇ ਬਾਲ ਅਧਿਕਾਰ ਕਮਿਸ਼ਨ ਵੱਲੋਂ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਦਾ ਲਿਆ ਗੰਭੀਰ ਨੋਟਿਸ

Date:

spot_img

👉ਅਵਾਰਾ ਕੁੱਤਿਆਂ ਦੀ ਸਟਰਲਾਈਜੇਸ਼ਨ ਕਰਨ ਦੇ ਹੁਕਮ
ਚੰਡੀਗੜ੍ਹ, 24 ਜਨਵਰੀ:ਸੂਬੇ ਵਿਚ ਅਵਾਰਾ ਕੁੱਤਿਆਂ ਵੱਲੋਂ ਛੋਟੇ ਬੱਚਿਆ ਨੂੰ ਵੱਢੇ ਜਾਣ ਦੀਆਂ ਵੱਧ ਰਹੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲੈਂਦਿਆ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰਾਂ ਨੂੰ ਆਦੇਸ਼ ਦਿੱਤੇ ਕਿ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਵਾਰ ਵਾਰ ਹੋ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਸਾਰੇ ਸ਼ਹਿਰਾਂ ਵਿੱਚ ਅਵਾਰਾ ਕੁੱਤਿਆਂ ਦੀ ਗਿਣਤੀ ਕਰਵਾਕੇ ਜਲਦੀ ਤੋਂ ਜਲਦੀ ਸਟਰਲਾਈਜੇਸ਼ਨ ਕਰਵਾਈ ਜਾਵੇ।

ਇਹ ਵੀ ਪੜ੍ਹੋ  5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਮੀਡੀਆ ਵਿੱਚ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਕਮਿਸ਼ਨ ਦੇ ਸਾਹਮਣੇ ਆ ਰਹੀਆਂ ਹਨ। ਕਮਿਸ਼ਨ ਨੇ ਬੱਚਿਆਂ ਨਾਲ ਵਾਪਰ ਰਹੀਆਂ ਇਹਨਾਂ ਘਟਨਾਵਾਂ ਲਈ ਡੂੰਘੀ ਚਿੰਤਾ ਪ੍ਰਗਟਾਈ ਹੈ। ਕਮਿਸ਼ਨ ਨੇ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਸਬੰਧੀ ਸੂ-ਮੋਟੋ ਨੋਟਿਸ ਲਿਆ ਹੈ।ਚੇਅਰਮੈਨ ਨੇ ਦੱਸਿਆ ਕਿ ਮੀਡੀਆ ਵਿੱਚ ਆਈਆਂ ਖ਼ਬਰਾਂ ਤੋਂ ਪਤਾ ਲੱਗਿਆ ਹੈ ਕਿ ਲੁਧਿਆਣਾ ਦੇ ਨਜ਼ਦੀਕ ਪਿੰਡ ਹਸਨਪੁਰ ਵਿੱਚ ਇਕ ਹਫਤੇ ਦੇ ਅੰਦਰ ਦੋ ਬੱਚਿਆਂ ਨੂੰ ਨੋਚ ਨੋਚ ਕੇ ਮਾਰ ਦਿੱਤਾ।

ਇਹ ਵੀ ਪੜ੍ਹੋ ਗਣਤੰਤਰਤਾ ਦਿਵਸ ਸਮਾਗਮ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਸ੍ਰੀ ਮੁਕਤਸਰ ਸਾਹਿਬ ਵਿਖੇ ਲਹਿਰਾਉਣਗੇ ਕੌਮੀ ਝੰਡਾ

ਇਸ ਤੋਂ ਇਲਾਵਾ ਪੰਜਾਬ ਦੇ ਵੱਖ ਵੱਖ ਸਥਾਨ ਮੋਹਾਲੀ, ਜ਼ੀਰਕਪੁਰ, ਅੰਮ੍ਰਿਤਸਰ, ਮਾਛੀਵਾੜਾ ਸਾਹਿਬ ਅਤੇ ਨਾਭਾ ਵਿਖੇ ਵੀ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜੋ ਕਿ ਗੰਭੀਰ ਚਿੰਤਾਂ ਦਾ ਵਿਸ਼ਾ ਹੈ।ਚੇਅਰਮੈਨ ਕੰਵਰਦੀਪ ਨੇ ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰਾਂ ਨੂੰ ਲਿਖਿਆ ਹੈ ਕਿ ਭਾਰਤ ਸਰਕਾਰ ਦੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਵੱਲੋਂ ਜਾਰੀ ਨੋਟੀਫਿਕੇਸ਼ਨ ਮਿਤੀ 10 ਮਾਰਚ 2023 ਰਾਹੀਂ ਐਨੀਮਲ ਬਰਥ ਕੰਟਰੋਲ ਰੂਲਜ਼ 2023 ਅਨੁਸਾਰ ਅਵਾਰਾ ਕੁੱਤਿਆਂ ਸਬੰਧੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ ਜਿਸ ਨਾਲ ਕੁੱਤਿਆਂ ਦੀ ਗਿਣਤੀ ਘਟੇਗੀ ਅਤੇ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢਣ ਦੀਆਂ ਘਟਨਾਵਾਂ ਨੂੰ ਵੀ ਰੋਕਿਆ ਜਾ ਸਕੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

 

LEAVE A REPLY

Please enter your comment!
Please enter your name here

spot_img

Share post:

Popular

More like this
Related

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...

चुटकुलों से सरकार नहीं, सिनेमा हॉल चल सकते हैं: नायब सिंह सैनी

👉हरियाणा के मुख्यमंत्री ने धूरी की ऐतिहासिक धरती से...

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

👉ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮ ਵਿਸ਼ਨੂੰ ਉੱਤੇ ਰਾਜਸਥਾਨ ਪੁਲਿਸ ਨੇ...

गुरु अमर दास जी का जीवन त्याग, सेवा, समानता और मानवता का प्रेरणास्रोत:नायब सिंह सैनी

👉हरियाणा के मुख्यमंत्री ने लुधियाना में श्री गुरु अमर...