Thursday, April 16, 2026
spot_img
spot_img

ਵਿਦਿਆਰਥੀਆਂ ਤੋਂ ਕੰਮ ਕਰਵਾਉਣ ਵਾਲੀ ਸਕੂਲ ਪ੍ਰਿੰਸੀਪਲ ਮੁਅੱਤਲ ਤੇ ਕੈਂਪਸ ਮੈਨੇਜਰ ਬਰਖਾਸਤ

Date:

spot_img

👉ਸਕੂਲ ਲੇਟ ਆਉਣ ਕਾਰਨ ਵਿਦਿਆਰਥੀਆਂ ਤੋਂ ਸਜ਼ਾ ਵਜੋਂ ਚੁਕਵਾਈ ਸੀ ਰੇਤਾ ਤੇ ਬੱਜਰੀ
👉ਸਿੱਖਿਆ ਮੰਤਰੀ ਹਰੋਜਤ ਸਿੰਘ ਬੈਂਸ ਦੇ ਹੁਕਮਾਂ ‘ਤੇ ਹੋਈ ਕਾਰਵਾਈ
ਲੁਧਿਆਣਾ, 24 ਜਨਵਰੀ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਆਦੇਸ਼ਾਂ ’ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਲੁਧਿਆਣਾ ਦੇ ਇਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ ਅਤੇ ਸਕੂਲ ਦੇ ਕੈਂਪਸ ਮੈਨੇਜਰ ਨੂੰ ਬਰਖਾਸਤ ਕਰ ਦਿੱਤਾ ਗਿਆ। ਵਿਭਾਗ ਵੱਲੋਂ ਇਨ੍ਹਾਂ ਖਿਲਾਫ ਇਹ ਸਖਤ ਕਾਰਵਾਈ ਸਕੂਲ ਵਿਚ ਲੇਟ ਆਉਣ ਵਾਲੇ ਵਿਦਿਆਰਥੀਆਂ ਨੂੰ ਗ਼ੈਰਵਾਜ਼ਬ ਤੇ ਸਰੀਰਕ ਸਜ਼ਾ ਦੇਣ ਕਰਕੇ ਕੀਤੀ ਗਈ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਵਾਹਰ ਨਗਰ ਸਕੂਲ ਆਫ਼ ਐਮੀਨੈਂਸ (ਲੜਕੇ) ਲੁਧਿਆਣਾ ਦੇ ਪ੍ਰਿੰਸੀਪਲ ਅਤੇ ਕੈਂਪਸ ਮੈਨੇਜਰ ਨੇ ਸਕੂਲ ਵਿਚ ਦੇਰ ਨਾਲ ਆਉਣ ਵਾਲੇ ਵਿਦਿਆਰਥੀਆਂ ਤੋਂ ਸਜ਼ਾ ਵਜੋਂ ਰੇਤਾ ਅਤੇ ਬੱਜਰੀ ਚੁਕਵਾਈ ਗਈ ਸੀ।

ਇਹ ਵੀ ਪੜ੍ਹੋ ਪੰਜਾਬ ਦੀਆਂ ਤਹਿਸੀਲਾਂ ਤੇ ਸਬ ਤਹਿਸੀਲਾਂ ’ਚ ਲੱਗਣਗੇ ਸੀਸੀਟੀਵੀ ਕੈਮਰੇ, ਸਰਕਾਰ ਅਧਿਕਾਰੀਆਂ ’ਤੇ ਰੱਖੇਗੀ ਨਜ਼ਰ

ਇਸ ਲਈ ਸਕੂਲ ਦੇ ਪ੍ਰਿੰਸੀਪਲ ਨੂੰ ਤਾਂ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਕੈਂਪਸ ਮੈਨੇਜਰ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।ਸ. ਬੈਂਸ ਨੇ ਕਿਹਾ, ‘‘ਇਹ ਘਟਨਾ ਅੱਜ ਮੇਰੇ ਧਿਆਨ ਵਿੱਚ ਆਈ ਸੀ ਅਤੇ ਇਸ ਉੱਤੇ ਤੁਰੰਤ ਸਖ਼ਤ ਕਾਰਵਾਈ ਕੀਤੀ ਗਈ ਹੈ।’’ ਵਿਦਿਆਰਥੀਆਂ ਲਈ ਸਰਕਾਰੀ ਸਕੂਲਾਂ ਵਿੱਚ ਸੁਰੱਖਿਅਤ ਅਤੇ ਸਨਮਾਨਜਨਕ ਮਾਹੌਲ ਬਣਾਈ ਰੱਖਣ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਤੌਰ ’ਤੇ ਹਦਾਇਤ ਕੀਤੀ ਕਿ ਕਿਸੇ ਵੀ ਅਧਿਆਪਕ ਵੱਲੋਂ ਅਜਿਹਾ ਕੁਰਖ਼ਤ ਵਤੀਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਾਰੇ ਵਿਦਿਆਰਥੀਆਂ ਦੀ ਭਲਾਈ ਅਤੇ ਤਰੱਕੀ ਲਈ ਸਿੱਖਿਆ ਨੂੰ ਤਰਜੀਹ ਦੇਣੀ ਚਾਹੀਦੀ ਹੈ ਅਤੇ ਇਸ ਨੂੰ ਢਾਹ ਲਾਉਣ ਵਾਲੀ ਕਿਸੇ ਵੀ ਕਾਰਵਾਈ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

Vigilance Bureau ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

SBS Nagar News:ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ....

सीएफएमएस पर लंबित फाइलों का 15 दिन में निपटारा करें सुनिश्चित- मुख्यमंत्री नायब सिंह सैनी

👉एचआरएमएस 2.0 की प्रगति, ई-ऑफिस के उपयोग और जवाबदेही...