ਦੇਸ਼ ਦੀ ਤਰੱਕੀ ਤੇ ਸਮਾਜ ਦੀ ਭਲਾਈ ਲਈ ਵੋਟ ਦੀ ਅਹਿਮਤੀ ਨੂੰ ਸਮਝਣਾ ਜ਼ਰੂਰੀ : ਡਿਪਟੀ ਕਮਿਸ਼ਨਰ

Date:

spot_img

👉ਚੋਣ ਪ੍ਰਕਿਰਿਆ ਤੇ ਸਵੀਪ ਗਤੀਵਿਧੀਆਂ ’ਚ ਵਧੀਆਂ ਕਾਰਗੁਜਾਰੀ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਕੀਤਾ ਸਨਮਾਨ
ਬਠਿੰਡਾ, 25 ਜਨਵਰੀ : ਦੇਸ਼ ਦੀ ਤਰੱਕੀ ਤੇ ਸਮਾਜ ਦੀ ਭਲਾਈ ਲਈ ਵੋਟ ਦੀ ਅਹਿਮਤੀ ਨੂੰ ਸਮਝਣਾ ਬਹੁਤ ਜ਼ਰੂਰੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਸਰਕਾਰੀ ਰਜਿੰਦਰਾ ਕਾਲਜ ਵਿਖੇ ਕਰਵਾਏ ਗਏ 15ਵੇਂ ਕੌਮੀ ਵੋਟਰ ਦਿਵਸ ਮੌਕੇ ਸੰਬੋਧਨ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ ਉਨ੍ਹਾਂ ਦੇ ਨਾਲ ਮੌਜੂਦ ਰਹੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕੌਮੀ ਵੋਟਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਵੋਟ ਦਾ ਅਧਿਕਾਰ ਸਾਨੂੰ ਬਹੁਤ ਮੁਸ਼ਕਿਲਾਂ ਨਾਲ ਮਿਲਿਆ ਹੈ।

ਇਹ ਵੀ ਪੜ੍ਹੋ ਸੜਕ ਹਾਦਸੇ ‘ਚ ਆਪ ਵਿਧਾਇਕ ਦੀ ਭੈਣ ਦੀ ਹੋਈ ਮੌਤ, ਤਿੰਨ ਜ਼ਖਮੀ

ਇਕ ਕਰਕੇ ਇਸ ਨੂੰ ਮਾਮੂਲੀ ਨਾ ਸਮਝਿਆ ਜਾਵੇ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਬਿਨ੍ਹਾਂ ਕਿਸੇ ਡਰ-ਭੈਅ ਅਤੇ ਲਾਲਚ ਤੋਂ ਕਰਨੀ ਚਾਹੀਦੀ ਹੈ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਨੂੰ ਤੇ ਵੋਟ ਦੀ ਮਹੱਹਤਾ ਬਾਰੇ ਜਾਗਰੂਕ ਕਰਦਿਆਂ ਅਪੀਲ ਕੀਤੀ ਕਿ ਉਹ ਆਪਣੀ ਵੋਟ ਜ਼ਰੂਰ ਬਣਾਉਣ। ਇਸ ਮੌਕੇ ਉਨ੍ਹਾਂ ਪਹਿਲੀ ਵਾਰ ਨਵੇਂ ਬਣੇ ਵੋਟਰਾਂ ਨੂੰ ਵੋਟਰ ਕਾਰਡ ਵੰਡੇ ਅਤੇ ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਵੀ ਹੱਲਾਸ਼ੇਰੀ ਵੀ ਦਿੱਤੀ।ਇਸ ਮੌਕੇ ਉਨ੍ਹਾਂ ਬੈਸਟ ਆਰਓ ਏਸੀ-93 (ਬਠਿੰਡਾ ਦਿਹਾਤੀ) ਨਰਿੰਦਰ ਸਿੰਘ ਧਾਲੀਵਾਲ,

ਇਹ ਵੀ ਪੜ੍ਹੋ ਕੇਜਰੀਵਾਲ ਨੂੰ ਜਾਨ ਤੋਂ ਮਾਰਨ ਦੀ ਹੋ ਰਹੀ ਹੈ ਡੂੰਘੀ ਸਾਜ਼ਿਸ਼, ਭਾਜਪਾ ਤੇ ਅਮਿਤ ਸ਼ਾਹ ਤੋਂ ਉਨ੍ਹਾਂ ਨੂੰ ਖ਼ਤਰਾ: ਸੀਐਮ ਆਤਿਸ਼ੀ

ਸਵੀਪ ਨੋਡਲ ਅਫਸਰ ਸੁਰੇਸ਼ ਗੋੜ ਤੋਂ ਇਲਾਵਾ ਵਧੀਆ ਕਾਰਗੁਜਾਰੀ ਵਾਲੇ ਬੀਐਲਓਜ਼, ਸੁਪਰਵਾਈਜ਼ਰ, ਸੈਕਟਰ ਸੁਪਰਵਾਈਜ਼ਰ, ਚੋਣ ਸ਼ਾਖਰਤਾ ਕਲੱਬ ਇੰਚਾਰਜ, ਸਵੀਪ ਗਤੀਵਿਧੀਆਂ ਤਹਿਤ ਹਫਤਾਵਾਰੀ ਕੁਇੰਜ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ,ਦਫਤਰੀ ਸਟਾਫ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ।ਇਸ ਤੋਂ ਪਹਿਲਾ ਸਕੂਲੀ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਤੋਂ ਇਲਾਵਾ ਵੋਟ ਦੀ ਮਹੱਹਤਾ ਨੂੰ ਦਰਸਾਉਂਦਾ ਹੋਇਆ ਨਾਟਕ ਅਤੇ ਸੰਗੀਤ ਅਧਿਆਪਕ ਸ੍ਰੀ ਬਲਕਰਨ ਸਿੰਘ ਵਲੋਂ ਗੀਤ ਪੇਸ਼ ਕੀਤਾ ਗਿਆ।ਇਸ ਮੌਕੇ ਐਸਡੀਐਮ ਬਲਕਰਨ ਸਿੰਘ ਮਾਹਲ, ਡੀਡੀਐਫ ਸੁਜੀਤ ਕਿਸ਼ਨ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ 👉
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

LEAVE A REPLY

Please enter your comment!
Please enter your name here

spot_img

Share post:

Popular

More like this
Related

योग हमारी सनातन संस्कृति का अनमोल उपहार है : नायब सिंह सैनी

👉मुख्यमंत्री ने श्री कृष्ण आयुष विश्वविद्यालय के प्रांगण में...

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ:Punjab Police ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...