ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

0
161
+2

👉ਡੀਜੀਪੀ ਗੌਰਵ ਯਾਦਵ ਨੇ ਐਵਾਰਡ ਜੇਤੂਆਂ ਨੂੰ ਦਿੱਤੀ ਵਧਾਈ, ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਕੀਤਾ ਧੰਨਵਾਦ
ਚੰਡੀਗੜ੍ਹ, 25 ਜਨਵਰੀ:ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 76ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਮਡੀਐਸ) ਅਤੇ ਸ਼ਾਨਦਾਰ ਸੇਵਾ ਲਈ ਮੈਡਲ (ਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ।ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਇੰਟੈਲੀਜੈਂਸ ਆਰ.ਕੇ. ਜੈਸਵਾਲ ਅਤੇ ਏਡੀਜੀਪੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੀਲਾਭ ਕਿਸ਼ੋਰ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਸੜਕ ਹਾਦਸੇ ‘ਚ ਆਪ ਵਿਧਾਇਕ ਦੀ ਭੈਣ ਦੀ ਹੋਈ ਮੌਤ, ਤਿੰਨ ਜ਼ਖਮੀ

ਇਸੇ ਤਰ੍ਹਾਂ ਆਈਪੀਐਸ ਅਧਿਕਾਰੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਲੁਧਿਆਣਾ ਰੇਂਜ ਧਨਪ੍ਰੀਤ ਕੌਰ ਅਤੇ ਪੀਪੀਐਸ ਅਧਿਕਾਰੀ ਏਆਈਜੀ ਫਾਈਨੈਂਸ਼ੀਅਲ ਇੰਟੈਲੀਜੈਂਸ ਯੂਨਿਟ ਤੇਜਿੰਦਰਜੀਤ ਸਿੰਘ ਉਨ੍ਹਾਂ 15 ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੂੰ ਸ਼ਾਨਦਾਰ ਸੇਵਾ ਲਈ ਮੈਡਲ ਵਾਸਤੇ ਚੁਣਿਆ ਗਿਆ ਹੈ। ਇਸੇ ਤਰ੍ਹਾਂ ਸ਼ਾਨਦਾਰ ਸੇਵਾ ਲਈ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਬਾਕੀ ਅਧਿਕਾਰੀਆਂ/ਕਰਮਚਾਰੀਆਂ ਵਿੱਚ ਇੰਸਪੈਕਟਰ ਇੰਦਰਦੀਪ ਸਿੰਘ, ਇੰਸਪੈਕਟਰ ਅਮਰੀਕ ਸਿੰਘ, ਇੰਸਪੈਕਟਰ ਜਗਰੂਪ ਸਿੰਘ, ਇੰਸਪੈਕਟਰ ਬਲਵਿੰਦਰ ਸਿੰਘ, ਐਸਆਈ ਬਲਬੀਰ ਚੰਦ, ਐਸਆਈ ਇਕਬਾਲ ਸਿੰਘ, ਐਸਆਈ ਸਤੀਸ਼ ਕੁਮਾਰ, ਐਸਆਈ ਬਲਵੀਰ ਚੰਦ, ਐਸਆਈ ਲਖਵੀਰ ਸਿੰਘ, ਐਸਆਈ ਡਿੰਪਲ ਕੁਮਾਰ, ਐਸਆਈ ਹਰਵਿੰਦਰ ਕੁਮਾਰ, ਏਐਸਆਈ ਸੁਖਬੀਰ ਸਿੰਘ ਅਤੇ ਏਐਸਆਈ ਹਰਪਾਲ ਸਿੰਘ ਸ਼ਾਮਲ ਹਨ।

ਇਹ ਵੀ ਪੜ੍ਹੋ ਕੇਜਰੀਵਾਲ ਨੂੰ ਜਾਨ ਤੋਂ ਮਾਰਨ ਦੀ ਹੋ ਰਹੀ ਹੈ ਡੂੰਘੀ ਸਾਜ਼ਿਸ਼, ਭਾਜਪਾ ਤੇ ਅਮਿਤ ਸ਼ਾਹ ਤੋਂ ਉਨ੍ਹਾਂ ਨੂੰ ਖ਼ਤਰਾ: ਸੀਐਮ ਆਤਿਸ਼ੀ

ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੇ ਪੰਜਾਬ ਪੁਲਿਸ ਬਲ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਕਿ ਬਹੁਤ ਸਾਰੀਆਂ ਸੁਰੱਖਿਆ ਚੁਣੌਤੀਆਂ ਦਾ ਸਾਹਮਣੇ ਕਰਨ ਵਾਲੇ ਸਰਹੱਦੀ ਸੂਬੇ ਵਿੱਚ ਅਤਿ ਲੋੜੀਂਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

+2

LEAVE A REPLY

Please enter your comment!
Please enter your name here