Tuesday, February 3, 2026

ਸੜਕਾਂ ‘ਤੇ ਆਇਆ ਟਰੈਕਟਰਾਂ ਦਾ ਹੜ੍ਹ; ਭਾਜਪਾ ਸਰਕਾਰ ਵਿਰੁਧ ਰੋਸ਼ ਪ੍ਰਗਟ ਕਰਨ ਲਈ ਨਿਕਲੇ ਕਿਸਾਨ

Date:

spot_img

ਚੰਡੀਗੜ੍ਹ, 26 ਜਨਵਰੀ: ਸਮੂਹ ਕਿਸਾਨ ਜਥੇਬੰਦੀਆਂ ਦੇ ਸਾਂਝੇ ਪਲੇਟਫ਼ਾਰਮਾਂ ਵੱਲਂੋ ਦਿੱਤੇ ਸੱਦੇ ਤਹਿਤ ਅੱਜ ਗਣਤੰਤਰਾ ਦਿਵਸ ਮੌਕੇ ਕਿਸਾਨਾਂ ਨੇ ਟਰੈਕਟਰ ਮਾਰਚ ਕੱਢ ਕੇ ਵਿੱਲਖਣ ਢੰਗ ਨਾਲ ਰੋਸ਼ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸ਼ਹਿਰਾਂ ਦੀਆਂ ਮੁੱਖ ਸੜਕਾਂ ‘ਤੇ ਟਰੈਕਟਰ ਹੀ ਟਰੈਕਟਰ ਨਜ਼ਰ ਆਏ ਤੇ ਕਿਸਾਨਾਂ ਵੱਲਂੋ ਦੁਪਿਹਰ 12 ਵਜੇਂ ਤੋਂ 1:30 ਵਜੇਂ ਤੱਕ ਸਾਰੇ ਸ਼ਾਪਿੰਗ ਮਾਲਜ਼, ਸਾਈਲੋਜ, ਭਾਜਪਾ ਆਗੂਆਂ ਦੇ ਘਰਾਂ ਤੇ ਦਫਤਰਾਂ ਅੱਗੇ ਟਰੈਕਟਰ ਖ਼ੜੇ ਕਰਕੇ ਰੋਸ਼ ਪ੍ਰਦਰਸ਼ਨ ਕੀਤੇ ਗਏ।

ਇਹ ਵੀ ਪੜ੍ਹੋ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਗਣਤੰਤਰ ਦਿਵਸ ਮੌਕੇ ਬਠਿੰਡਾ ਵਿਖੇ ਕੌਮੀ ਝੰਡਾ ਲਹਿਰਾਇਆ

ਹਾਲਾਂਕਿ ਇਸ ਦੌਰਾਨ ਪੁਲਿਸ ਵੱਲੋਂ ਵੀ ਵੱਖ ਵੱਖ ਥਾਵਾਂ ‘ਤੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਪ੍ਰੰਤੂ ਕਿਸਾਨਾਂ ਦਾ ਇਹ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤਮਈ ਤਰੀਕੇ ਨਾਲ ਜਾਰੀ ਰਿਹਾ। ਗੌਰਤਲਬ ਹੈ ਕਿ ਪਿਛਲੇ ਇੱਕ ਸਾਲ ਤੋਂ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਖ਼ਨੌਰੀ ਅਤੇ ਸ਼ੰਭੂ ਬਾਰਡਰਾਂ ’ਤੇ ਡਟੇ ਹੋਏ ਹਨ। ਇਸਤੋਂ ਇਲਾਵਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ’ਤੇ ਹਨ ਅਤੇ ਪਿਛਲੇ ਦਿਨਾਂ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਵੱਡੀਆਂ ਕਿਸਾਨ ਮਹਾਂਪੰਚਾਇਤਾਂ ਵੀ ਕੀਤੀਆਂ ਗਈਆਂ ਹਨ

ਇਹ ਵੀ ਪੜ੍ਹੋ ਭਗੌੜੇ ਗੁਰਪਤਵੰਤ ਪੰਨੂੰ ਨੂੰ ਕੈਂਟਰ ‘ਚ ਬਿਠਾ ਕੇ ਪਟਿਆਲਾ ਜੇਲ੍ਹ ਲਿਆਵੇਗੀ ਪੰਜਾਬ ਪੁਲਿਸ: ਡੀ.ਆਈ.ਜੀ.ਸਿੱਧੂ

ਪ੍ਰੰਤੂ ਕੇਂਦਰ ਸਰਕਾਰ ਵੱਲੋਂ ਹਾਲੇ ਤੱਕ ਕਿਸਾਨਾਂ ਦੀ ਗੱਲ ਨੂੰ ਪੂਰੀ ਤਰੀਕੇ ਨਾਲ ਨਹੀਂ ਸੁਣਿਆ ਜਾ ਰਿਹਾ, ਜਿਸਦੇ ਰੋਸ਼ ਵਜੋਂ ਹੀ ਅੱਜ ਦੇਸ਼ ਭਰ ਵਿਚ ਟਰੈਕਟਰ ਮਾਰਚ ਕਰਨ ਦਾ ਸੱਦਾ ਦਿੱਤਾ ਗਿਆ ਸੀ। ਕਿਸਾਨਾਂ ਦੀਆਂ ਮੰਗਾਂ ਵਿਚ ਸਾਰੀਆਂ ਫ਼ਸਲਾਂ ਦੀ ਐਮਐਸਪੀ ’ਤੇ ਖ਼ਰੀਦ ਦੀ ਕਾਨੂੰਨੀ ਗਰੰਟੀ, ਨਵਾਂ ਖੇਤੀ ਮੰਡੀਕਰਨ ਖ਼ਰੜਾ ਰੱਦ ਕਰਨ ਸਣੇ, ਸਮੁੱਚੇ ਕਿਸਾਨ ਮਜਦੂਰ ਵਰਗ ਦੀ ਕਰਜ਼ਾ ਮੁਆਫ਼ੀ ਆਦਿ ਸ਼ਾਮਲ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

 

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda ‘ਚ ਨੌਜਵਾਨ ਇੰਸਪੈਕਟਰ ਨੇ ਗੋ+ਲੀ ਮਾਰ ਕੇ ਕੀਤੀ ਖੁਦ+ਕਸ਼ੀ; ਇਹ ਸਨ ਕਾਰਨ

Bathinda News: Bathinda ਸ਼ਹਿਰ 'ਚ ਵਾਪਰੀ ਇੱਕ ਦੁਖਦਾਈ ਘਟਨਾ...