28 ਨੂੰ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਮੀਟਿੰਗ ਹੋਈ ਮੁਲਤਵੀ
ਤਲਵੰਡੀ ਸਾਬੋ, 26 ਜਨਵਰੀ: ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਲੀਡਰਸ਼ਿਪ ਨਾਲ ਸਿੱਧਾ ਟਕਰਾਅ ’ਚ ਚੱਲ ਰਹੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖ਼ੁਦ ਨੂੰ ਜਲਦੀ ਹੀ ਹਟਾਉਣ ਦਾ ਖ਼ਦਸਾ ਜ਼ਾਹਰ ਕੀਤਾ ਹੈ। ਅੱਜ ਐਤਵਾਰ ਨੂੰ ਜਥੇਦਾਰ ਵੱਲੋਂ ਜਾਰੀ ਇੱਕ ਵੀਡੀਓ ਵਿਚ ਉਨ੍ਹਾਂ ਇਸ ਸਬੰਧੀ ਸਪੱਸ਼ਟ ਇਸ਼ਾਰਾ ਕਰਦਿਆਂ ਅਸਿੱਧੇ ਢੰਗ ਨਾਲ ਸੁਖਬੀਰ ਸਿੰਘ ਬਾਦਲ ਅਤੇ ਉਸਦੇ ਨੇੜਲਿਆਂ ਨੂੰ ਨਿਸ਼ਾਨੇ ’ਤੇ ਲੈਦਿਆਂ ਐਲਾਨ ਕੀਤਾ ਹੈ ਕਿ ‘‘ਸੇਵਾਮੁਕਤੀ ਤੋਂ ਬਾਅਦ ਉਹ ਆਪਣੇ ਖਿਲਾਫ਼ ਸਿਰਜ਼ੇ ਬਿਰਤਾਂਤ ਦਾ ਸੰਗਤਾਂ ਦੇ ਸਹਿਯੋਗ ਨਾਲ ਵੱਡਾ ਜਵਾਬ ਦੇਣਗੇ। ’’ ਲਾਈਵ ਹੋ ਕੇ ਇਸ ਵੀਡੀਓ ਵਿਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 28 ਜਨਵਰੀ ਨੂੰ ਹੋਣ ਵਾਲੀ ਸਿੰਘ ਸਾਹਿਬਾਨ ਦੀ ਮੀਟਿੰਗ ਨੂੰ ਵੀ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਮੀਟਿੰਗ ਵਿਚ ਪੰਥਕ ਰੋਸ਼ਨੀ ’ਚ ਕੁਝ ਵੱਡੇ ਫੈਸਲੇ ਹੋਣ ਦੀ ਉਮੀਦ ਸੀ ।
ਆਪਣੇ ਵਿਰੁਧ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਜਾ ਰਹੀ ਜਾਂਚ ਪੜਤਾਲ ’ਤੇ ਸਵਾਲ ਖ਼ੜੇ ਕਰਦਿਆਂ ਜਥੇਦਾਰ ਨੇ ਕਿਹਾ ਕਿ ‘‘ ਜੋ ਸਿੰਘ ਸਾਹਿਬਾਨ ਈਨ ਮੰਨ ਲੈਂਦੇ ਹਨ, ਉਨ੍ਹਾਂ ਵੱਲੋਂ ਬਣਾਈਆਂ ਕਰੋੜਾਂ ਦੀਆਂ ਜਾਇਦਾਦਾਂ ਪ੍ਰਤੀ ਵੀ ਅੱਖਾਂ ਮੀਚੀਆਂ ਜਾਂਦੀਆਂ ਹਨ ਤੇ ਸੇਵਾਮੁਕਤ ਹੋਣ ਤੋਂ ਅੱਠ-ਅੱਠ ਸਾਲ ਬਾਅਦ ਵੀ ਸਹੂਲਤਾਂ ਮਿਲਦੀਆਂ ਰਹਿੰਦੀਆਂ ਹਨ ਪ੍ਰੰਤੂ ਜੋ ਜਥੇਦਾਰ ਈਨ ਨਹੀਂ ਮੰਨਦਾ, ਉਸਦੇ ਵੱਲੋਂ ਜਥੇਦਾਰੀ ਦੌਰਾਨ ਖ਼ਾਧੀਆਂ ‘ਬੁਰਕੀਆਂ’ ਨੂੰ ਵੀ ਗਿਣਿਆ ਜਾਂਦਾ ਹੈ। ’’ ਗਿਆਨੀ ਹਰਪ੍ਰੀਤ ਸਿੰਘ ਨੇ ਅੱਜਕੱਲ ਅਕਾਲੀ ਦਲ ਦੇ ਮੁੱਖ ਕਰਤਾ-ਧਰਤਾ ਵਜੋਂ ਵਿਚਰ ਰਹੇ ਇਕ ਅਕਾਲੀ ਆਗੂ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੱਢੇ ਇੱਕ ਹੋਰ ਆਗੂ ਵੱਲ ਇਸ਼ਾਰਾ ਕਰਦਿਆਂ ਦਾਅਵਾ ਕੀਤਾ ਕਿ ਇਹ ਦੋਨੋਂ ਆਗੂ ਉਸਦੇ ਵਿਰੁਧ ਪੂਰੇ ਸਰਗਰਮ ਹਨ ਤੇ ਉਨ੍ਹਾਂ ਨੂੰ ਜੋ ਕੰਨਸੋਅ ਮਿਲੀ ਹੈ ਕਿ ਉਸਦੇ ਵਿਰੁਧ ਬਣਾਈ ਕਮੇਟੀ ਦੀ ਰੀਪੋਰਟ ਦੇ ਆਧਾਰ ’ਤੇ ਜਲਦੀ ਹੀ ਸ਼੍ਰੋਮਣੀ ਕਮੇਟੀ ਦੀ ਕਾਰਜ਼ਕਾਰਨੀ ਕਮੇਟੀ ਦੀ ਮੀਟਿੰਗ ਸੱਦ ਕੇ ਉਸਨੂੰ ਸੇਵਾਮੁਕਤ ਕਰਨ ਦਾ ਫ਼ਰਮਾਨ ਸੁਣਾਇਆ ਜਾਵੇਗਾ।
ਇਹ ਵੀ ਪੜ੍ਹੋ ਸੜਕਾਂ ‘ਤੇ ਆਇਆ ਟਰੈਕਟਰਾਂ ਦਾ ਹੜ੍ਹ; ਭਾਜਪਾ ਸਰਕਾਰ ਵਿਰੁਧ ਰੋਸ਼ ਪ੍ਰਗਟ ਕਰਨ ਲਈ ਨਿਕਲੇ ਕਿਸਾਨ
ਜਥੇਦਾਰ ਹਰਪ੍ਰੀਤ ਸਿੰਘ ਨੇ ਇਸਦੇ ਲਈ ਮਾਨਸਿਕ ਤੌਰ ’ਤੇ ਤਿਆਰ ਹੋਣ ਦਾ ਐਲਾਨ ਕਰਦਿਆਂ ਕਿਹਾ ਕਿ ‘‘ ਉਸਤੋਂ ਬਾਅਦ ਉਹ ਸਿੱਖ ਸੰਗਤਾਂ ਦੇ ਨਾਲ ਜਵਾਬ ਦੇਣਗੇ ਤੇ ਉਸਦੇ ਵਿਰੁਧ ਸਿਰਜ਼ੇ ਬਿਰਤਾਂਤ ਨੂੰ ਲੋਕਾਂ ਦੇ ਸਾਹਮਣੇ ਨੰਗਾ ਕਰਕੇ ਰੱਖਣਗੇ। ’’ ਗੌਰਤਲਬ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਵਿਰੁਧ ਉਸਦੇ ਇੱਕ ਸਾਬਕਾ ਰਿਸ਼ਤੇਦਾਰ ਦੇ ਇੱਕ ਪੁਰਾਣੇ ਨਿੱਜੀ ਮਾਮਲੇ ਨੂੰ ਆਧਾਰ ਬਣਾ ਕੇ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਤਿੰਨ ਮੈਂਬਰੀ ਕਮੇਟੀ ਬਣਾਕੇ ਜਾਂਚ ਕਰਵਾਈ ਜਾ ਰਹੀ ਹੈ ਤੇ ਇਸ ਜਾਂਚ ਦੌਰਾਨ ਜਥੇਦਾਰ ਸਾਹਿਬ ਦੀਆਂ ਸੇਵਾਵਾਂ ਨੂੰ ਮੁਅੱਤਲ ਕੀਤਾ ਹੋਇਆ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "ਗਿਆਨੀ ਹਰਪ੍ਰੀਤ ਸਿੰਘ ਦੀ ਰੁਖ਼ਸਤੀ ਦੀ ਤਿਆਰੀ; ਖ਼ੁਦ ਜਥੇਦਾਰ ਨੇ ਜਤਾਇਆ ਖ਼ਦਸਾ, ਦੇਖੋ ਵੀਡੀਓ"