Friday, April 17, 2026
spot_img
spot_img

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਚਾਵਾਂ ਮਲ੍ਹਾਰਾਂ ਨਾਲ ਮਨਾਇਆ “ਗਣਤੰਤਰ ਦਿਵਸ”

Date:

spot_img

ਤਲਵੰਡੀ ਸਾਬੋ, 27 ਜਨਵਰੀ : ਭਾਰਤ ਦਾ 76ਵਾਂ ਗਣਤੰਤਰ ਦਿਵਸ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਬੜੇ ਚਾਵਾਂ ਮਲ੍ਹਾਰਾਂ ਨਾਲ ਮਨਾਇਆ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਪ੍ਰੋ.(ਡਾ.) ਪੀਯੂਸ਼ ਵਰਮਾ ਕਾਰਜਕਾਰੀ ਉਪ ਕੁਲਪਤੀ ਨੇ ਅਦਾ ਕੀਤੀ। ਸਮਾਰੋਹ ਵਿੱਚ ਵੱਖ-ਵੱਖ ਫੈਕਲਟੀਆਂ ਦੇ ਡੀਨ, ਅਧਿਕਾਰੀ, ਸਟਾਫ ਅਤੇ ਵਿਦਿਆਰਥੀ ਹਾਜ਼ਰ ਹੋਏ।ਮੁੱਖ ਮਹਿਮਾਨ ਡਾ. ਵਰਮਾ ਨੇ ਦੇਸ਼ ਭਗਤਾਂ ਦੀ ਕੁਰਬਾਨੀ ਨੂੰ ਸਿਜਦਾ ਕਰਦੇ ਹੋਏ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਵੱਲੋਂ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਥਿਤ ਕਾਤਲ ਸ਼ਾਰਪ ਸੂਟਰ ਗ੍ਰਿਫਤਾਰ

ਸਾਨੂੰ ਉਨ੍ਹਾਂ ਦੀ ਕੁਰਬਾਨੀ ਨੂੰ ਨਮਨ ਕਰਦੇ ਹੋਏ ਉਨ੍ਹਾਂ ਵੱਲੋਂ ਵਿਖਾਏ ਰਸਤੇ ਤੇ ਚਲਣਾ ਚਾਹੀਦਾ ਹੈ। ਉਨ੍ਹਾਂ ਸਾਰਿਆਂ ਨੂੰ ਆਪਣੇ ਕਰਤੱਵਾਂ ਦਾ ਪਾਲਣ ਕਰਕੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਸ਼ੇਸ਼ ਤੌਰ ਤੇ ਨੌਜਵਾਨਾਂ ਨੂੰ ਆਪਣੀ ਊਰਜਾ ਤੇ ਕੌਸ਼ਲ ਨੂੰ ਦੇਸ਼ ਦੇ ਨਿਰਮਾਣ ਵਿੱਚ ਲਗਾਉਣ ਦੀ ਅਪੀਲ ਕੀਤੀ।ਇਸ ਮੌਕੇ ਐਨ.ਸੀ.ਸੀ. ਕੈਡਿਟਾਂ ਵੱਲੋਂ ਕਦਮਤਾਲ ਵਿੱਚ ਕੀਤਾ ਗਿਆ ਮਾਰਚ ਪਾਸਟ ਸਭਨਾਂ ਦੀ ਖਿੱਚ ਦਾ ਕੇਂਦਰ ਸੀ।

ਇਹ ਵੀ ਪੜ੍ਹੋ ਰਾਸ਼ਨ ਡਿੱਪੂ ਖੋਲਣ ਬਦਲੇ ਰਿਸ਼ਵਤ ਲੈਂਦਾ ਫ਼ੂਡ ਸਪਲਾਈ ਵਿਭਾਗ ਦਾ ਇੰਸਪੈਕਟਰ ਮੁਅੱਤਲ, ਜਾਂਚ ਸ਼ੁਰੂ

ਵਿਦਿਆਰਥੀਆਂ ਵੱਲੋਂ ਦੇਸ਼ ਭਗਤਾਂ ਦੇ ਗੀਤਾਂ ਤੇ ਆਧਾਰਿਤ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਨੇ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ। ਨਿਵੇਕਲੇ ਅੰਦਾਜ਼ ਵਿੱਚ ਮਨਪ੍ਰੀਤ ਕੌਰ ਬਰਾੜ ਦਾ ਮੰਚ ਸੰਚਾਲਨ ਸ਼ਲਾਘਾਯੋਗ ਸੀ।ਇਸ ਮੌਕੇ ਸਰਦੂਲ ਸਿੰਘ ਸਿੱਧੂ ਡਾਇਰੈਕਟਰ ਵਿਦਿਆਰਥੀ ਭਲਾਈ ਨੇ ਸਭਨਾਂ ਦਾ ਧੰਨਵਾਦ ਕਰਦੇ ਹੋਏ ਨੌਜਵਾਨ ਪੀੜੀ ਨੂੰ ਤਕਨੀਕੀ ਖੇਤਰ ਵਿੱਚ ਖੋਜ ਕਾਰਜ ਕਰਕੇ ਨਿੱਘਰ ਸਮਾਜ ਦੇ ਨਿਰਮਾਣ ਲਈ ਕਿਹਾ। ਆਯੋਜਕਾਂ ਵੱਲੋਂ ਸਮਾਰੋਹ ਦੀ ਸਮਾਪਤੀ ਤੇ ਸਭਨਾਂ ਨੂੰ ਲੱਡੂ ਵੰਡੇ ਗਏ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...