Friday, April 17, 2026
spot_img
spot_img

ਸੇਵਾ ਕੇਂਦਰ’ਚ ਅਸਲਾ-ਮੁਕਤ ਖੇਤਰ,ਈ-ਸ਼੍ਰਮ,ਅਸਟਾਮ ਲਾਇਸੈਂਸ,ਨਾਮ ਦੀਆਂ ਨਵੀਆਂ ਸੇਵਾਵਾਂ ਹੋਈਆਂ ਸ਼ੁਰੂ-ਡਿਪਟੀ ਕਮਿਸ਼ਨਰ

Date:

spot_img

👉ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਸੇਵਾ ਕੇਂਦਰਾਂ ਤੱਕ ਪੁਹੰਚ ਬਣਾਉਣ ਦੀ ਕੀਤੀ ਅਪੀਲ
ਸ੍ਰੀ ਮੁਕਤਸਰ ਸਾਹਿਬ,27 ਜਨਵਰੀ:ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਗਰਿਕਾਂ ਦੀ ਸਹੂਲਤ ਲਈ ਜ਼ਿਲ੍ਹੇ ਵਿੱਚ 15 ਸੇਵਾ ਕੇਂਦਰ ਕਾਰਜਸ਼ੀਲ ਹਨ, ਜਿਨ੍ਹਾਂ ਤੋਂ ਜ਼ਿਲ੍ਹੇ ਦੇ ਆਮ ਲੋਕ ਵੱਖ-ਵੱਖ ਸੇਵਾਵਾਂ ਦਾ ਲਾਭ ਇੱਕੋ ਛੱਤ ਥੱਲੇ ਉਠਾ ਰਹੇ ਹਨ ।ਉਨ੍ਹਾਂ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਦੀ ਸੁਵਿਧਾਵਾਂ ਵਿੱਚ ਇਜਾਫਾ ਕਰਦਿਆ ਸੇਵਾ ਕੇਂਦਰਾਂ ਰਾਹੀਂ ਅਸਲਾ-ਮੁਕਤ ਖੇਤਰ, ਈ-ਸ਼੍ਰਮ,ਅਸਟਾਮ ਲਾਇਸੈਂਸ ਨਾਮ ਦੀਆਂ ਨਵੀਆਂ ਸੇਵਾਵਾਂ ਦੀ ਸ਼ੁਰੂਆਤ ਕੀਤੀ ਹੈ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਵੱਲੋਂ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਥਿਤ ਕਾਤਲ ਸ਼ਾਰਪ ਸੂਟਰ ਗ੍ਰਿਫਤਾਰ

ਹੁਣ ਇਨ੍ਹਾਂ ਸੇਵਾਵਾਂ ਦੇ ਸ਼ੁਰੂ ਹੋਣ ਨਾਲ ਜ਼ਿਲ੍ਹੇ ਦੇ ਲੋਕ ਕਰੀਬ 439 ਸੇਵਾਵਾਂ ਦਾ ਲਾਭ ਲੈ ਸਕਣਗੇ।ਉਨ੍ਹਾਂ ਦੱਸਿਆ ਕਿ ਅਸਲਾ-ਮੁਕਤ ਖੇਤਰ ਨਾਂ ਦੀ ਇਸ ਸੇਵਾ ਰਾਹੀਂ ਨਿਰਧਾਰਤ ਖੇਤਰਾਂ (ਪੂਜਾ ਸਥਾਨ, ਮੈਰਿਜ ਪੈਲੇਸ, ਹੋਟਲ, ਗੈਸਟ ਹਾਊਸ, ਪਬਲਿਕ ਪਾਰਕ, ਸਰਕਾਰੀ ਦਫ਼ਤਰ, ਸ਼ਾਪਿੰਗ ਮਾਲ, ਸਿਨੇਮਾ ਹਾਲ ਅਤੇ ਹੋਰ) ਸਥਾਨਾਂ ਨੂੰ ਅਸਲਾ-ਮੁਕਤ ਖੇਤਰ ਘੋਸ਼ਿਤ ਕਰਵਾਉਣ ਲਈ ਸੇਵਾ ਕੇਂਦਰਾਂ ਰਾਹੀਂ ਸੇਵਾਵਾਂ ਲਈਆਂ ਜਾ ਸਕਦੀਆਂ ਹਨ ।

ਇਹ ਵੀ ਪੜ੍ਹੋ  ਡਾ ਭੀਮ ਰਾਓ ਦੇ ‘ਬੁੱਤ’ ਨੂੰ ਤੋੜਣ ਵਾਲੇ ਵਿਰੁਧ ਪਰਚਾ ਦਰਜ਼, ਅੰਮ੍ਰਿਤਸਰ ਬੰਦ ਅੱਜ

ਸੇਵਾ ਈ-ਸ਼੍ਰਮ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ ਵਿੱਚ ਹੁਣ ਈ-ਸ਼੍ਰਮ ਸੇਵਾ ਚੱਲ ਰਹੀ ਹੈ, ਜਿਸ ਵਿੱਚ ਵਿਅਕਤੀ ਆਪਣਾ ਲੇਬਰ ਰਿਕਾਰਡ ਦਰਜ ਕਰਵਾ ਸਕਦਾ ਹੈ। ਇਸ ਸਰਵਿਸ ਲਈ ਕੋਈ ਵੀ ਵਿਅਕਤੀ ਅਪਲਾਈ ਕਰਵਾ ਸਕਦਾ ਹੈ, ਪਰ ਇਸ ਸਰਵਿਸ ਲਈ ਬਿਨੈਕਾਰ ਦਾ ਕਿਸੇ ਵੀ ਤਰ੍ਹਾਂ ਦਾ ਫੰਡ ਸਰਕਾਰੀ ਜਾਂ ਗੈਰ ਸਰਕਾਰੀ ਫੰਡ ਨਾਂ ਕਟਦਾ ਹੋਵੇ।ਡਿਪਟੀ ਕਮਿਸ਼ਨਰ ਨੇ ਸੇਵਾਵਾਂ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਨਵਾਂ ਅਸਟਾਮ ਲਾਇਸੈਂਸ ਜਾਂ ਲਾਇਸੈਂਸ ਨਵਿਆਉਂਣ ਲਈ ਸੇਵਾ ਕੇਂਦਰ ’ਤੇ ਪੁਹੰਚ ਬਣਾਈ ਜਾ ਸਕਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...