MLA Jagroop Singh Gill ਵੱਲੋ ਡੱਬਵਾਲੀ-ਬਾਦਲ ਸੜਕ ਦੇ ਨਾਲ-ਨਾਲ 42 ਲੱਖ ਰੁਪਏ ਦੇ ਟਾਈਲ ਵਿਛਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ

Date:

spot_img

ਬਠਿੰਡਾ, 27 ਜਨਵਰੀ: ਸੜਕ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਯਾਤਰੀਆਂ ਦੀ ਆਵਾਜਾਈ ਨੂੰ ਸੁਵਿਧਾਜਨਕ ਬਣਾਉਣ ਲਈ ਬਠਿੰਡਾ ਦੇ ਵਿਧਾਇਕ ਸਰਦਾਰ ਜਗਰੂਪ ਸਿੰਘ ਗਿੱਲ ਨੇ ਡੱਬਵਾਲੀ-ਬਾਦਲ ਸੜਕ ’ਤੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਬਾਹਰਲੀ ਦੀਵਾਰ ਦੇ ਨਾਲ 42 ਲੱਖ ਰੁਪਏ ਦੇ ਟਾਈਲ ਵਿਛਾਉਣ ਅਤੇ ਫੁੱਟਪਾਥ ਨਿਰਮਾਣ ਪ੍ਰੋਜੈਕਟ ਦਾ ਅੱਜ ਉਦਘਾਟਨ ਕੀਤਾ।ਬਠਿੰਡਾ ਨਗਰ ਨਿਗਮ ਦੁਆਰਾ ਸ਼ੁਰੂ ਕੀਤਾ ਗਿਆ ਇਹ ਪ੍ਰੋਜੈਕਟ, ਵਿਦਿਆਰਥੀਆਂ, ਸਟਾਫ਼ ਅਤੇ ਰੋਜ਼ਾਨਾ ਆਉਣ-ਜਾਣ ਵਾਲਿਆਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਯੂਨੀਵਰਸਿਟੀ ਦੇ ਅਧਿਕਾਰੀਆਂ ਵੱਲੋਂ ਜਾਣੂ ਕਰਵਾਉਣ ਤੋਂ ਬਾਅਦ ਉਲੀਕਿਆ ਗਿਆ ਹੈ। ਇਸ ਪ੍ਰੋਜੈਕਟ ਦਾ ਉਦੇਸ਼ ਪਹੁੰਚਯੋਗਤਾ ਨੂੰ ਵਧਾਉਣਾ ਅਤੇ ਸਾਰੇ ਸੜਕ ਉਪਭੋਗਤਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।

ਇਹ ਵੀ ਪੜ੍ਹੋ  ਅੰਮ੍ਰਿਤਸਰ ’ਚ ਵੀ ਚੱਲਿਆ ਝਾੜੂ, ਆਪ ਮੇਅਰ ਸਹਿਤ ਤਿੰਨਾਂ ਅਹੁੱਦਿਆਂ ’ਤੇ ਹੋਈ ਕਾਬਜ਼

ਪ੍ਰੋਜੈਕਟ ਦੇ ਦਾਇਰੇ ਵਿੱਚ ਡੱਬਵਾਲੀ-ਬਾਦਲ ਸੜਕ ਟੀ-ਪੁਆਇੰਟ ਤੋਂ ਬਾਦਲ ਰੋਡ ’ਤੇ ਫਲਾਈਓਵਰ ਤੱਕ ਦੇ ਰਸਤੇ ਦੇ ਨਾਲ-ਨਾਲ ਇੰਟਰਲਾਕਿੰਗ ਟਾਈਲਾਂ ਦੀ ਸਥਾਪਨਾ ਅਤੇ ਫੁੱਟਪਾਥ ਦਾ ਨਿਰਮਾਣ ਸ਼ਾਮਲ ਹੈ। ਇਸ ਤੋਂ ਇਲਾਵਾ, ਵਰਧਮਾਨ ਗੇਟ ਅਤੇ ਟੀ-ਪੁਆਇੰਟ ਦੇ ਨੇੜੇ ਦੋ ਨਵੇਂ ਬੱਸ ਸ਼ੈਲਟਰ ਬਣਾਏ ਜਾਣਗੇ।ਇਸ ਪ੍ਰੋਜੈਕਟ ਦਾ ਪ੍ਰਬੰਧਨ ਬੀ.ਐਮ.ਸੀ. ਦੇ ਕਾਰਜਕਾਰੀ ਇੰਜੀਨੀਅਰ ਰਜਿੰਦਰ ਕੁਮਾਰ ਕਰ ਰਹੇ ਹਨ, ਜਿਨ੍ਹਾਂ ਨੇ ਇਸਦੀ ਯੋਜਨਾਬੰਦੀ ਅਤੇ ਲਾਗੂ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇਸ ਮੌਕੇ ਬੋਲਦਿਆਂ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਇਸ ਪਹਿਲਕਦਮੀ ਦੀ ਮਹੱਤਤਾ ’ਤੇ ਚਾਨਣਾ ਪਾਉਂਦੇ ਕਿਹਾ ਕਿ, ਇਸ ਵਿਅਸਤ ਸੜਕ ’ਤੇ ਵਿਦਿਆਰਥੀਆਂ ਅਤੇ ਯਾਤਰੀਆਂ ਦੀ ਭਾਰੀ ਆਵਾਜਾਈ ਅਕਸਰ ਅਸੁਵਿਧਾ ਦਾ ਕਾਰਨ ਬਣਦੀ ਸੀ।

ਇਹ ਵੀ ਪੜ੍ਹੋ  ਡਾ ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ

ਸਹੀ ਫੁੱਟਪਾਥ ਅਤੇ ਬੱਸ ਸ਼ੈਲਟਰ ਪ੍ਰਦਾਨ ਕਰਕੇ, ਸਾਡਾ ਉਦੇਸ਼ ਸਾਰਿਆਂ ਦੀ ਸੁਰੱਖਿਆ ਅਤੇ ਆਰਾਮ ਨੂੰ ਯਕੀਨੀ ਬਣਾਉਣਾ ਹੈ।ਇਸ ਪ੍ਰੋਜੈਕਟ ਨਾਲ ਟਰੈਫਿਕ ਅਤੇ ਪੈਦਲ ਚੱਲਣ ਵਾਲਿਆਂ ਦੀ ਆਵਾਜਾਈ ਵਿੱਚ ਮਹੱਤਵਪੂਰਨ ਸੁਧਾਰ ਹੋਣ ਦੀ ਉਮੀਦ ਹੈ, ਖਾਸ ਕਰਕੇ ਟੀ-ਪੁਆਇੰਟ ਅਤੇ ਯੂਨੀਵਰਸਿਟੀ ਗੇਟ ਤੱਕ ਵੱਡੀ ਗਿਣਤੀ ਵਿੱਚ ਚੱਲਣ ਵਾਲੇ ਵਿਦਿਆਰਥੀਆਂ ਅਤੇ ਸਟਾਫ ਲਈ ਜੋ ਐਮ.ਆਰ.ਐਸ.ਪੀ.ਟੀ.ਯੂ. ਵਿੱਚ ਆਉਂਦੇ ਹਨ। ਐਮ.ਆਰ.ਐਸ.ਪੀ.ਟੀ.ਯੂ. ਦੇ ਵਾਈਸ ਚਾਂਸਲਰ ਪ੍ਰੋ. (ਡਾ.) ਸੰਦੀਪ ਕਾਂਸਲ ਨੇ ਸਮਾਰੋਹ ਦੌਰਾਨ ਆਪਣਾ ਧੰਨਵਾਦ ਪ੍ਰਗਟ ਕਰਦੇ ਹੋਏ ਕਿਹਾ ਕਿ, ਇਹ ਸਾਡੇ ਵਿਦਿਆਰਥੀਆਂ ਅਤੇ ਭਾਈਚਾਰੇ ਨੂੰ ਦਰਪੇਸ਼ ਚੁਣੌਤੀਆਂ ਨੂੰ ਹੱਲ ਕਰਨ ਲਈ ਇੱਕ ਬਹੁਤ ਜ਼ਰੂਰੀ ਕਦਮ ਹੈ। ਇਸ ਸਮਾਗਮ ਵਿੱਚ ਰਜਿਸਟਰਾਰ, ਡੀਨ ਅਤੇ ਡਾਇਰੈਕਟਰਾਂ ਸਮੇਤ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

LEAVE A REPLY

Please enter your comment!
Please enter your name here

spot_img

Share post:

Popular

More like this
Related

ਸਿਵਲ ਸਰਜਨ ਵਲੋਂ ਲੋਕਾਂ ਨੂੰ ‘ਟੀ.ਬੀ. ਮੁਕਤ ਭਾਰਤ’ ਐਪ ਵਰਤਣ ਦੀ ਅਪੀਲ

👉ਮੋਬਾਈਲ ’ਤੇ ਮਿਲੇਗੀ ਟੀਬੀ ਸਬੰਧੀ ਹਰ ਜਾਣਕਾਰੀ 👉ਏ.ਆਈ. ਆਧਾਰਤ 'ਖ਼ੁਸ਼ੀ"...