Thursday, April 16, 2026
spot_img
spot_img

ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਖਤ ਨਿੰਦਾ

Date:

spot_img

ਚੰਡੀਗੜ੍ਹ, 27 ਜਨਵਰੀ:ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕੀਤੇ ਜਾਣ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਕੈਬਨਿਟ ਮੰਤਰੀ ਨੇ ਇਸ ਘਟਨਾ ‘ਤੇ ਸਖ਼ਤ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਦਾ ਉਦੇਸ਼ ਸਮਾਜ ਵਿੱਚ ਅਸਥਿਰਤਾ ਪੈਦਾ ਕਰਨਾ ਹੈ।ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ, “ਬਾਬਾ ਸਾਹਿਬ ਸਾਡੇ ਸਿਰ ਦਾ ਤਾਜ ਹਨ। ਭਾਰਤੀ ਸੰਵਿਧਾਨ ਨੂੰ ਤਿਆਰ ਕਰਨ ਵਿੱਚ ਬਾਬਾ ਸਾਹਿਬ ਦੀ ਦੂਰਅੰਦੇਸ਼ੀ ਅਤੇ ਸਮਰਪਣ ਨੇ ਦੇਸ਼ ਵਿੱਚ ਬਰਾਬਰੀ, ਨਿਆਂ ਅਤੇ ਆਜ਼ਾਦੀ ਦੀ ਨੀਂਹ ਰੱਖੀ।” ਉਨ੍ਹਾਂ ਕਿਹਾ ਕਿ ਅਸੀਂ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕਰਾਂਗੇ ਅਤੇ ਦੋਸ਼ੀਆਂ ਅਤੇ ਸਾਜ਼ਿਸ਼ਕਾਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ ਅੰਮ੍ਰਿਤਸਰ ’ਚ ਵੀ ਚੱਲਿਆ ਝਾੜੂ, ਆਪ ਮੇਅਰ ਸਹਿਤ ਤਿੰਨਾਂ ਅਹੁੱਦਿਆਂ ’ਤੇ ਹੋਈ ਕਾਬਜ਼

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਤੁਰੰਤ ਕਾਰਵਾਈ ਕਰਦਿਆਂ ਇਸ ਘਿਨਾਉਣੇ ਕਾਰੇ ਵਿੱਚ ਸ਼ਾਮਲ ਦੋਸ਼ੀ ਨੂੰ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਗੰਭੀਰ ਮਾਮਲੇ ਦੇ ਅਸਲ ਸਾਜ਼ਿਸ਼ਕਰਤਾ ਨੂੰ ਗ੍ਰਿਫਤਾਰ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸੂਬੇ ਦੇ ਸਮੂਹ ਨਿਵਾਸੀਆਂ ਨੂੰ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣ ਦੀ ਅਪੀਲ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਘਿਨਾਉਣੇ ਕਾਰੇ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...