ਅਕਾਲੀ ਦਲ ਦੀ ਭਰਤੀ ਲਈ ਸ਼੍ਰੀ ਅਕਾਲ ਤਖ਼ਤ ਵੱਲੋਂ ਬਣਾਈ ਕਮੇਟੀ ਦੇ ਹੱਕ ’ਚ ਮੁੜ ਡਟੇ ਜਥੇਦਾਰ

Date:

spot_img

ਸ਼੍ਰੀ ਅੰਮ੍ਰਿਤਸਰ ਸਾਹਿਬ, 28 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਲਈ ਬਣਾਈ ਸੱਤ ਮੈਂਬਰੀ ਕਮੇਟੀ ਨੂੰ ਕਾਰਜ਼ਸੀਲ ਨਾ ਕਰਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਮੁੜ ਨਰਾਜ਼ਗੀ ਜਤਾਈ ਹੈ। ਗਿਆਨੀ ਰਘਬੀਰ ਸਿੰਘ ਨੇ ਸੋਮਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦਾਅਵਾ ਕੀਤਾ ਕਿ ਉਹ ਪਹਿਲਾਂ ਵੀ ਅਕਾਲੀ ਲੀਡਰਸ਼ਿਪ ਨੂੰ ਇਸ ਸਬੰਧੀ ਕਹਿ ਚੁੱਕੇ ਹਨ ਕਿ ਇਹ ਕਮੇਟੀ ਅੱਜ ਵੀ ਸਟੈਂਡ ਕਰਦੀ ਹੈ ਤੇ ਇਸਨੂੰ ਤੁਰੰਤ ਕਾਰਜ਼ਸੀਲ ਕੀਤਾ ਜਾਣਾ ਚਾਹੀਦਾ ਹੈ। ਇਸਤੋਂ ਇਲਾਵਾ ਉਨ੍ਹਾਂ ਸਪੱਸ਼ਟ ਕੀਤਾ ਕਿ 28 ਜਨਵਰੀ ਨੂੰ ਹੋਣ ਵਾਲੀ ਸਿੰਘ ਸਾਹਿਬਾਨ ਦੀ ਮੀਟਿੰਗ ਕੁੱਝ ਰੁਝੇਵਿਆਂ ਕਾਰਨ ਹੀ ਰੱਦ ਕੀਤੀ ਗਈ ਹੈ, ਜਿਸਨੂੰ ਜਲਦੀ ਹੀ ਦੁਬਾਰਾ ਸੱਦਿਆ ਜਾਵੇਗਾ।

ਇਹ ਵੀ ਪੜ੍ਹੋ ਚੰਡੀਗੜ੍ਹ ਮੇਅਰ ਦੀ ਚੋਣ: ਸੁਪਰੀਮ ਕੋਰਟ ਦਾ ਸੇਵਾਮੁਕਤ ਜੱਜ ਹੋਵੇਗਾ ਨਿਗਰਾਨ, ਵੀਡੀਓਗ੍ਰਾਫ਼ੀ ਨਾਲ ਹੋਵੇਗੀ ਚੋਣ

ਗੌਰਤਲਬ ਹੈ ਕਿ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦੇਣ ਅਤੇ ਸ਼੍ਰੀ ਗੁਰੂ ਗਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਨਾ ਫ਼ੜਣ ਸਹਿਤ ਹੋਰਨਾਂ ਮਾਮਲਿਆਂ ਵਿਚ ਅਕਾਲੀ ਲੀਡਰਸ਼ਿਪ ਨੂੰ ਧਾਰਮਿਕ ਸਜ਼ਾ ਸੁਣਾਉਣ ਦੇ ਨਾਲ-ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਉਪਰੋਂ 2 ਦਸੰਬਰ ਨੂੰ ਅਕਾਲੀ ਦਲ ਦੇ ਪੁਨਰਗਠਨ ਲਈ ਮੁੜ ਭਰਤੀ ਮੁਹਿੰਮ ਸ਼ੁਰੂ ਕਰਨ ਲਈ ਇੱਕ 7 ਮੈਂਬਰੀ ਕਮੇਟੀ ਬਣਾਈ ਗਈ ਸੀ, ਜਿਸਦਾ ਕਨਵੀਨਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਬਣਾਇਆ ਗਿਆ ਸੀ ਪ੍ਰੰਤੂ ਅਕਾਲੀ ਲੀਡਰਸ਼ਿਪ ਨੇ ਇਸ ਕਮੇਟੀ ਨੂੰ ਸੰਵਿਧਾਨ ਦਾ ਹਵਾਲਾ ਦਿੰਦਿਆਂ ਅਣਗੋਲਿਆ ਕਰਕੇ ਆਪਣੇ ਪੱਧਰ ’ਤੇ ਇਹ ਭਰਤੀ ਸ਼ੁਰੂ ਕਰ ਦਿੱਤੀ ਹੈ, ਜਿਸਦਾ ਸਾਬਕਾ ਬਾਗੀ ਧੜੇ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ।

ਇਹ ਵੀ ਪੜ੍ਹੋ ‘ਆਪ’ ਆਗੂਆਂ ਨੇ ਡਾ. ਅੰਬੇਡਕਰ ਦੀ ਮੂਰਤੀ ‘ਤੇ ਹਾਰ ਪਾ ਕੇ ਸ਼ਰਧਾ ਦੇ ਫੁੱਲ ਕੀਤੇ ਭੇਟ 

ਇਸੇ ਮਾਮਲੇ ਵਿਚ ਗਿਆਨੀ ਰਘਵੀਰ ਸਿੰਘ ਦਾ 2 ਦਸੰਬਰ ਤੋਂ ਬਾਅਦ ਮੁੜ ਅੱਜ ਤੀਜੀ ਵਾਰ ਬਿਆਨ ਸਾਹਮਣੇ ਆਇਆ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ ਇਹ ਕਮੇਟੀ ਮੌਜੂਦ ਹੈ ਤੇ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੂੰ 7 ਮੈਂਬਰੀ ਕਮੇਟੀ ਨੂੰ ਕਾਰਜਸ਼ੀਲ ਬਣਾਉਣਾ ਚਾਹੀਦਾ ਹੈ। ਨਾਲ ਹੀ ਜਥੇਦਾਰ ਸਾਹਿਬ ਨੈ ਇਹ ਵੀ ਕਿਹਾ ਕਿ ਇਹ ਮੈਂਬਰਸ਼ਿਪ ਮੁਹਿੰਮ ਪੂਰੇ ਭਾਰਤ ਵਿੱਚ ਚਲਾਈ ਜਾਣੀ ਹੈ, ਜਿਸਦੇ ਚੱਲਦੇ ਜੇਕਰ ਵਰਕਿੰਗ ਕਮੇਟੀ ਲੋੜ ਮਹਿਸੂਸ ਕਰੇ ਤਾਂ ਇਸ ਕਮੇਟੀ ਦੇ ਮੈਂਬਰਾਂ ਦੀ ਗਿਣਤੀ ਵਧਾਈ ਜਾ ਸਕਦੀ ਹੈ। ਇਸਤੋਂ ਇਲਾਵਾ ਉਨ੍ਹਾਂ ਗਿਆਨੀ ਹਰਪ੍ਰੀਤ ਸਿੰਘ ਦੀ ਜਾਂਚ ਕਰ ਰਹੀ 3 ਮੈਂਬਰੀ ਕਮੇਟੀ ’ਤੇ ਮੁੜ ਟਿੱਪਣੀ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਪਣਾ ਅਧਿਕਾਰ ਖੇਤਰ ਹੈ, ਸ਼੍ਰੋਮਣੀ ਕਮੇਟੀ ਦਾ ਆਪਣਾ ਅਧਿਕਾਰ ਖੇਤਰ ਹੈ, ਜਿਸਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

 

LEAVE A REPLY

Please enter your comment!
Please enter your name here

spot_img

Share post:

Popular

More like this
Related

High Court ਨੇ ਜੋਬਰਪ੍ਰੀਤ ਦੇ ਪਰਿਵਾਰ ਦੀ ਪਟੀਸ਼ਨ ਕੀਤੀ ਖਾਰਜ, ਜਾਣੋਂ ਮਾਮਲਾ

Chandigarh News: ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿਚ ਚਰਚਾ...