Friday, April 17, 2026
spot_img
spot_img

ਪੰਜਾਬ ਪੁਲਿਸ ਦੀ ਵੱਡੀ ਸਫ਼ਲਤਾ; ਗੁਮਟਾਲਾ ਪੁਲਿਸ ਚੌਕੀ ’ਤੇ ਹਮਲਾ ਕਰਨ ਵਾਲੇ ਕਾਬੂ

Date:

spot_img

👉ਗੈਂਗਸਟਰ ਹੈਪੀ ਪਸ਼ੀਆ ਤੇ ਡਰੱਗ ਤਸਕਰ ਸਰਵਣ ਭੋਲਾ ਦੇ ਇਸ਼ਾਰੇ ’ਤੇ ਕਰਦੇ ਸਨ ਕੰਮ
👉ਦੋ ਪਿਸਤੌਲ ਤੇ ਹੈਡ ਗ੍ਰਨੇਡ ਵੀ ਕੀਤਾ ਬਰਾਮਦ
ਅੰਮ੍ਰਿਤਸਰ, 28 ਜਨਵਰੀ: ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵੱਲੋਂ ਇੱਕ ਖੁਫੀਆ ਅਧਾਰਤ ਕੀਤੇ ਆਪਰੇਸ਼ਨ ਵਿੱਚ ਪਿਛਲੇ ਦਿਨੀਂ ਗੁੰਮਟਾਲਾ ਪੁਲਿਸ ਚੌਕੀ ’ਤੇ ਹਮਲਾ ਕਰਨ ਵਾਲਿਆਂ ਨੂੰ ਕਾਬੂ ਕਰਨ ਵਿਚ ਸਫਲ਼ਤਾ ਹਾਸਲ ਕੀਤੀ ਹੈ। ਪੰਜਾਬ ਪੁਲਿਸ ਦੇ ਮੁਖੀ ਗੌਰਵ ਯਾਦਵ ਨੇ ਇਸਦੀ ਜਾਣਕਾਰੀ ਦਿੰਦਿਆਂ ਦਸਿਆ ‘‘ ਇੱਕ ਨਾਰਕੋ-ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿਚ ਦੋ ਮੁਲਜਮਾਂ ਬੱਗਾ ਸਿੰਘ ਵਾਸੀ ਸਿਰਸਾ ਅਤੇ ਪੁਸਕਰਨ ਸਿੰਘ ਉਰਫ ਸਾਗਰ ਵਾਸੀ ਅੰਮ੍ਰਿਤਸਰ ਦਿਹਾਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।’’

ਇਹ ਵੀ ਪੜ੍ਹੋ Delhi ਚੋਣਾਂ ਤੋਂ ਪਹਿਲਾਂ ਡੇਰਾ ਸਿਰਸਾ ਦੇ ਮੁਖੀ ਨੂੰ ਮੁੜ ਮਿਲੀ ਫ਼ਰਲੋ, ਪਹਿਲੀ ਵਾਰ ਪੁੱਜੇ ਡੇਰਾ ਸਿਰਸਾ  

ਉਨ੍ਹਾਂ ਦਸਿਆ ਕਿ ਇਹ ਮੁਲਜਮ ਅੱਤਵਾਦੀ ਹੈਪੀ ਪਾਸੀਆ ਅਤੇ ਸਰਵਨ ਭੋਲਾ ਤਸਕਰ ਨਾਲ ਸਬੰਧਤ ਸਨ ਤੇ ਉਨ੍ਹਾਂ ਦੇ ਇਸ਼ਾਰੇ ’ਤੇ ਕੰਮ ਕਰਦੇ ਸਨ। ਇੰਨ੍ਹਾਂ ਕੋਲੋਂ ਇੱਕ ਹੈਂਡ ਗ੍ਰਨੇਡ ਅਤੇ ਦੋ ਆਧੁਨਿਕ ਪਿਸਤੌਲ ਵੀ ਬਰਾਮਦ ਕੀਤੇ ਗਏ ਹਨ। ਮੁਢਲੀ ਪੁਛਗਿਛ ਤੋਂ ਪਤਾ ਲੱਗਿਆ ਹੈ ਕਿ ਇਨ੍ਹਾਂ ਨੇ 9 ਜਨਵਰੀ 2025 ਨੂੰ ਅੰਮ੍ਰਿਤਸਰ ਦੀ ਗੁਮਟਾਲਾ ਪੁਲਿਸ ਚੌਕੀ ’ਤੇ ਗ੍ਰੇਨੇਡ ਹਮਲਾ ਕੀਤਾ ਸੀ। ਗ੍ਰਿਫ਼ਤਾਰ ਮੁਲਜ਼ਮ ਬੱਗਾ ਸਿੰਘ ਹਰਿਆਣਾ ਦੇ ਸਿਰਸਾ ਤੋਂ ਗ੍ਰਿਫ਼ਤਾਰ ਕੀਤੇ ਗਏ ਡਰੱਗ ਤਸਕਰ ਸਰਵਣ ਭੋਲਾ ਦਾ ਰਿਸ਼ਤੇਦਾਰ ਹੈ ਅਤੇ ਸਰਵਣ ਭੋਲਾ ਤਸਕਰ ਰਣਜੀਤ ਸਿੰਘ ਉਰਫ ਚੀਤਾ ਦਾ ਭਰਾ ਹੈ ਜੋ ਇਸ ਸਮੇਂ 532 ਕਿਲੋ ਹੈਰੋਇਨ ਦੇ ਮਾਮਲੇ ਵਿੱਚ ਬਠਿੰਡਾ ਜੇਲ੍ਹ ਵਿੱਚ ਬੰਦ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...