Thursday, April 16, 2026
spot_img
spot_img

ਜੀ.ਐਸ.ਟੀ. ਵਿਭਾਗ ਵੱਲੋਂ ਸਰਵਿਸ ਪ੍ਰੋਵਾਇਡਰਜ਼ ਨੂੰ ਰਜਿਸਟਰਡ ਕਰਵਾਉਣ ਸਬੰਧੀ ਮੀਟਿੰਗ ਆਯੋਜਿਤ

Date:

spot_img

ਬਠਿੰਡਾ, 28 ਜਨਵਰੀ:ਸਹਾਇਕ ਕਮਿਸ਼ਨਰ ਰਾਜ ਕਰ ਮੈਡਮ ਪ੍ਰਭਦੀਪ ਕੌਰ ਵੱਲੋ ਜੀ.ਐਸ.ਟੀ. ਵਿਭਾਗ ਵੱਲੋਂ ਸਰਵਿਸ ਪ੍ਰੋਵਾਇਡਰਜ਼ ਨੂੰ ਜੀ.ਐਸ.ਟੀ. ਐਕਟ 2017 ਅਧੀਨ ਰਜਿਸਟਰਡ ਕਰਵਾਉਣ ਸਬੰਧੀ ਬਾਰ ਐਸੋਸੀਏਸ਼ਨ ਅਤੇ ਸੀ.ਏ. ਐਸੋਸੀਏਸ਼ਨ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਮੌਜੂਦ ਨੁਮਾਂਇੰਦਿਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ ਰਾਜ ਕਰ ਵੱਲੋ ਐਸੋਸੀਏਸ਼ਨ ਮੈਂਬਰਜ਼ ਨੂੰ 20 ਲੱਖ ਤੋ ਜਿਆਦਾ ਟਰਨਓਵਰ ਵਾਲੇ ਸਰਵਿਸ ਪ੍ਰੋਵਾਇਡਰਜ਼ ਡੀਲਰਾਂ ਨੂੰ ਜੀ.ਐਸ.ਟੀ. ਐਕਟ ਅਧੀਨ ਰਜਿਸਟਰਡ ਕਰਵਾਉਣ ਲਈ ਪ੍ਰੋਤਸਾਹਿਤ ਕਰਨ ਲਈ ਕਿਹਾ ਗਿਆ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਦੀ ਵੱਡੀ ਸਫ਼ਲਤਾ; ਗੁਮਟਾਲਾ ਪੁਲਿਸ ਚੌਕੀ ’ਤੇ ਹਮਲਾ ਕਰਨ ਵਾਲੇ ਕਾਬੂ

ਉਨ੍ਹਾਂ ਦੱਸਿਆ ਕਿ ਵਿੱਤੀ ਕਮਿਸ਼ਨਰ ਪੰਜਾਬ (ਆਈ.ਏ.ਐਸ.) ਸ੍ਰੀ ਕ੍ਰਿਸ਼ਨ ਕੁਮਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ ਨੂੰ ਮੁੱਖ ਰੱਖਦੇ ਹੋਏ ਸਰਵਿਸ ਪ੍ਰੋਵਾਇਡਰਜ਼ ਡੀਲਰਾਂ ਨੂੰ ਰਜਿਸਟਰਡ ਕਰਵਾਉਣ ਅਤੇ ਜੀ.ਐਸ.ਟੀ ਸਬੰਧੀ ਜਾਗਰੂਕ ਕਰਨ ਸਬੰਧੀ ਵਿਭਾਗ ਦੇ ਅਧਿਕਾਰੀਆਂ ਵੱਲੋ ਮਿਤੀ 10 ਜਨਵਰੀ 2025 ਤੋ 10 ਫਰਵਰੀ 2025 ਤੱਕ ਸਰਵੇ ਕੀਤਾ ਜਾ ਰਿਹਾ ਹੈ। ਇਸ ਤੋ ਇਲਾਵਾ ਐਸੋਸੀਏਸ਼ਨ ਮੈਂਬਰਜ਼ ਨੂੰ ਸਾਰੇ ਰਜਿਸਟਰਡ ਵਪਾਰੀਆਂ ਦੇ ਵਪਾਰਕ ਅਦਾਰੇਆਂ ਦੇ ਬਾਹਰ ਜੀ.ਐਸ.ਟੀ. ਨੰਬਰ ਲਿਖ ਕੇ ਲਗਾਵਾਉਣ ਸਬੰਧੀ ਦਿਸ਼ਾ ਨਿਰਦੇਸ਼ ਵੀ ਦਿੱਤਾ ਗਿਆ।

ਇਹ ਵੀ ਪੜ੍ਹੋ  ‘ਆਪ’ ਆਗੂਆਂ ਨੇ ਡਾ. ਅੰਬੇਡਕਰ ਦੀ ਮੂਰਤੀ ‘ਤੇ ਹਾਰ ਪਾ ਕੇ ਸ਼ਰਧਾ ਦੇ ਫੁੱਲ ਕੀਤੇ ਭੇਟ

ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਹੜੇ ਵਪਾਰਕ ਸਥਾਨ ਕਿਰਾਏ ’ਤੇ ਹਨ ਉਨ੍ਹਾਂ ਵੱਲੋ ਰਿਵਰਸ ਚਾਰਜ਼ ਮਕੈਨਿਜਮ (ਆਰ.ਸੀ.ਐਮ.) ਅਧੀਨ ਕੈਸ਼ ਟੈਕਸ ਭਰੇ ਜਾਣ ਸਬੰਧੀ ਵੀ ਜਾਗਰੂਕ ਕੀਤਾ ਗਿਆ। ਜਿਸ ਉਪਰੰਤ ਐਸੋਸੀਏਸ਼ਨ ਮੈਂਬਰਜ਼ ਵੱਲੋ ਅਧਿਕਾਰੀਆਂ ਨੂੰ ਭਰੋਸਾ ਦਵਾਇਆ ਗਿਆ ਕਿ ਉਹ ਜਲਦ ਤੋ ਜਲਦ ਸਰਵਿਸ ਪ੍ਰੋਵਾਇਡਰਜ਼ ਡੀਲਰਾਂ ਨੂੰ ਰਜਿਸਟਰਡ ਕਰਵਾਉਣਗੇ ਅਤੇ ਜਿਹਨਾਂ ਡੀਲਰਾਂ ਦਾ ਵਪਾਰਕ ਸਥਾਨ ਕਿਰਾੲ ਤੇ ਹੈ ਤੋ ਰਿਵਰਸ ਚਾਰਜ਼ ਮਕੈਨਿਜਮ (ਆਰ.ਸੀ.ਐਮ.) ਅਧੀਨ ਟੈਕਸ ਭਰਵਾਉਣਾ ਯਕੀਨੀ ਬਣਾਉਣਗੇ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਿਤ ਦਿਕਸ਼ਿਤ, ਸੀ.ਏ. ਐਸੋਸੀਏਸ਼ਨ ਦੇ ਚੇਅਰਮੈਨ ਸ੍ਰੀ ਜਿਮ੍ਹੀ ਮਿੱਤਲ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

SBS Nagar News:ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ....