Thursday, April 16, 2026
spot_img
spot_img

ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

Date:

spot_img

👉ਅਸ਼ੀਰਵਾਦ ਸਕੀਮ ਤਹਿਤ 15 ਜ਼ਿਲ੍ਹਿਆਂ ਦੇ 2483 ਲਾਭਪਾਤਰੀਆਂ ਨੂੰ ਮਿਲੇਗਾ ਲਾਭ
👉ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ
ਚੰਡੀਗੜ੍ਹ, 28 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਰ੍ਹੇ ਦੌਰਾਨ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਬਰਨਾਲਾ, ਫਰੀਦਕੋਟ, ਫਿਰੋਜਪੁਰ, ਫਤਿਹਗੜ੍ਹ ਸਾਹਿਬ, ਫਾਜਿਲਕਾ,

ਇਹ ਵੀ ਪੜ੍ਹੋ  ਆਈ.ਆਈ.ਐਮ.-ਅਹਿਮਦਾਬਾਦ ਦੇ ਮਾਹਿਰਾਂ ਦੀ ਟੀਮ ਫਰਵਰੀ ਵਿੱਚ ਕਰੇਗੀ ਪੰਜਾਬ ਦੌਰਾ:ਹਰਜੋਤ ਸਿੰਘ ਬੈਂਸ

ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਪਟਿਆਲਾ, ਰੂਪਨਗਰ, ਐਸ.ਏ.ਐਸ ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਸਾਲ 2023-24 ਅਤੇ ਸਾਲ 2024-25 ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਦੀਆਂ ਪੈਡਿੰਗ ਦਰਖਾਸਤਾਂ ਜੋ ਕਿ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਹੋਈਆਂ, ਦੇ ਲਾਭਪਾਤਰੀਆਂ ਨੂੰ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ 2483 ਲਾਭਪਾਤਰੀਆਂ ਨੂੰ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਰਾਹੀਂ ਜ਼ਿਲ੍ਹਾ ਬਰਨਾਲਾ ਦੇ 45, ਫਰੀਦਕੋਟ ਦੇ 19, ਫਿਰੋਜਪੁਰ ਦੇ 198, ਫਤਿਹਗੜ੍ਹ ਸਾਹਿਬ ਦੇ 82, ਫਾਜਿਲਕਾ ਦੇ 175, ਗੁਰਦਾਸਪੁਰ ਦੇ 656, ਹੁਸ਼ਿਆਰਪੁਰ ਦੇ 277, ਜਲੰਧਰ ਦੇ 34, ਮਾਨਸਾ ਦੇ 102, ਪਟਿਆਲਾ ਦੇ 144, ਰੂਪਨਗਰ ਦੇ 5 , ਐਸ.ਏ.ਐਸ ਨਗਰ 3, ਸੰਗਰੂਰ ਦੇ 38, ਮਲੇਰਕੋਟਲਾ ਦੇ 60 ਅਤੇ ਤਰਨਤਾਰਨ ਦੇ 645 ਲਾਭਪਾਤਰੀਆਂ ਨੂੰ ਲਾਭ ਮਿਲੇਗਾ।

ਇਹ ਵੀ ਪੜ੍ਹੋ  ਕਾਂਗਰਸ ਪਾਰਟੀ ਨੂੰ ਫਗਵਾੜਾ ਵਿੱਚ ਲੱਗਿਆ ਵੱਡਾ ਝੱਟਕਾ! 3 ਕੋਂਸਲਰ ਹੋਏ ਆਪ ’ਚ ਸ਼ਾਮਲ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

आरटीई के तहत 25 प्रतिशत आरक्षित सीटें आरक्षित करना है अनिवार्य:शिक्षा मंत्री

👉निजी स्कूलों को एक और मौका दिया -महीपाल ढांडा Haryana...

CM Nayab Singh Saini ने ऑनलाइन सेल्फ एन्यूमरेशन कर हरियाणा में की जनगणना प्रक्रिया की शुरुआत

👉जनगणना-2027 विकसित हरियाणा की आधारशिला - मुख्यमंत्री हर नागरिक की...