Thursday, April 16, 2026
spot_img
spot_img

ਯੁਵਕ ਸੇਵਾਵਾਂ ਵਿਭਾਗ ਵੱਲੋ ਨਸਿ਼ਆਂ ਪ੍ਰਤੀ ਜਾਗਰੂਕ ਕਰਨ ਲਈ ਕਰਵਾਏ ਗਏ ਨਾਟਕ

Date:

spot_img

ਸ੍ਰੀ ਮੁਕਤਸਰ ਸਾਹਿਬ,28 ਜਨਵਰੀ: ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਜਿ਼ਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੋਟਭਾਈ, ਬਾਦਲ ਅਤੇ ਮਾਹੂਆਣਾ ਪਿੰਡਾਂ ਵਿੱਚ ਨਸਿ਼ਆਂ ਵਿਰੋਧੀ ਇੱਕ ਨਾਟਕ ਮੇਲਾ ਕਰਵਾਇਆ ਗਿਆ। ਇਹਨਾਂ ਪਿੰਡਾਂ ਵਿੱਚ ਮੁੱਖ ਮਹਿਮਾਨ ਵਜੋਂ ਸਿ਼ਰਕਤ ਕਰ ਰਹੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਰਘਵੀਰ ਸਿੰਘ ਮਾਨ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸਿ਼ਆਂ ਦੀ ਰੋਕਥਾਮ ਲਈ ਬੱਚਿਆਂ ਦੇ ਮਾਪਿਆਂ ਨੂੰ ਖੁਦ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਬੱਚਿਆਂ ਅਤੇ ਨੌਜਵਾਨਾਂ ਨੂੰ ਨਸਿ਼ਆਂ ਦੀ ਇਸ ਭੈੜੀ ਬਿਮਾਰੀ ਤੋਂ ਬਚਾਇਆ ਜਾ ਸਕੇ ।ਯੁਵਕ ਸੇਵਾਵਾਂ ਵਿਭਾਗ ਵੱਲੋਂ ਸਮੇਂ-ਸਮੇਂ ਤੇ ਕਰਵਾਈਆਂ ਜਾਂਦੀਆਂ ਨਸਿ਼ਆਂ ਵਿਰੁੱਧ ਜਾਗਰੂਕਤਾ ਮੁਹਿੰਮਾਂ ਅਤੇ ਹੋਰ ਪ੍ਰੋਗਰਾਮਾਂ ਬਾਰੇ ਵੀ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ ਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ 5000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ: ਵੀ.ਕੇ. ਜੰਜੂਆ

ਇਸ ਦੌਰਾਨ ਪਿੰਡ ਦੇ ਕਲੱਬ ਪ੍ਰਧਾਨ ਨੇ ਵੀ ਨਸਿ਼ਆਂ ਦੇ ਮਾੜੇ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਰੱਖੇ ਅਤੇ ਪਿੰਡ ਦੇ ਨੌਜਵਾਨਾਂ ਨੂੰ ਨਸਿ਼ਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਮਸਤਾਨੇ ਥਿਏਟਰ ਗਰੁੱਪ ਰਾਮਪੁਰਾ ਫੂਲ ਵੱਲੋਂ ਸਿਮਰਨ ਅਕਸ ਵੱਲੋਂ ਲਿਖਿਆ ਅਤੇ ਸੋਨੀ ਢਿਲੋਂ ਵੱਲੋਂ ਡਾਇਰੈਕਟ ਕੀਤਾ ਹੋਇਆ ਨਾਟਕ `ਇੱਕ ਸੀ ਰੰਗ ਸਫੈਦ` ਵੀ ਦਰਸ਼ਕਾਂ ਸਾਹਮਣੇ ਪੇਸ਼ ਕੀਤਾ ਗਿਆ ਜੋ ਕਿ ਦਰਸ਼ਕਾਂ ਵੱਲੋਂ ਖੂਬ ਸਲਾਹਿਆ ਗਿਆ।ਇਸ ਪ੍ਰੋਗਰਾਮ ਦੀ ਪ੍ਰਧਾਨਗੀ ਹਰਮੀਤ ਸਿੰਘ ਬਰਾੜ ਸਪੋਰਟਸ ਕਲੱਬ ਦੁਆਰਾ ਕੀਤੀ ਗਈ, ਇਸ ਮੌਕੇ ਯੁਵਕ ਸੇਵਾਵਾਂ ਕਲੱਬ ਪਿੰਡ ਮਹੂਆਣਾ ਵਿਖ਼ੇ ਬੱਚਿਆਂ ਦੀਆਂ ਖੇਡਾਂ ਦਾ ਆਯੋਜਨ ਕੀਤਾ ਗਿਆ ਅਤੇ ਜੇਤੂ ਬੱਚਿਆਂ ਨੂੰ ਮੈਡਲਾਂ ਤੇ ਟਰਾਂਸ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਪਤਵੰਤੇ ਵਿਅਕਤੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...