ਇਮਾਨਦਾਰੀ ਦੀ ਮਿਸਾਲ ਪੇਸ਼ ਕਰਨ ਵਾਲੇ ਪੁਲਿਸ ਮੁਲਾਜਮ ਨੂੰ ਜ਼ਿਲ੍ਹਾ ਪੁਲਿਸ ਮੁੱਖੀ ਨੇ ਕੀਤਾ ਸਨਮਾਨਿਤ

Date:

spot_img

ਗੁਆਚੇ ਪਰਸ ਨੂੰ ਮਾਲਕ ਤੱਕ ਪਹੁੰਚਾ ਕੇ ਪੇਸ਼ ਕੀਤੀ ਇਮਾਨਦਾਰੀ
ਫਾਜ਼ਿਲਕਾ, 29 ਜਨਵਰੀ:ਪੰਜਾਬ ਪੁਲਿਸ ਵੱਲੋਂ ਦਿਨ-ਰਾਤ ਡਿਉਟੀ ਨਿਭਾਉਂਦਿਆਂ ਜਿਥੇ ਲੋਕਾਂ ਦੀ ਸੁਰੱਖਿਆ ਲਈ ਪੁਰਜੋਰ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਸਮਾਜ ਸੇਵੀ ਕਾਰਜਾਂ ਤੇ ਲੋਕ ਭਲਾਈ ਹਿਤ ਕਾਰਜ ਉਲੀਕੇ ਜਾ ਰਹੇ ਹਨ। ਇਸੇ ਲਗਾਤਾਰਤਾ ਵਿਚ ਪੰਜਾਬ ਪੁਲਿਸ ਵਿਚ ਥਾਣਾ ਖੂਈ ਖੇੜਾ ਵਿਖੇ ਬਤੌਰ ਮੁਨਸ਼ੀ ਦੇ ਤੌਰ ਤੇ ਆਪਣੀਆਂ ਸੇਵਾਵਾਂ ਨਿਭਾ ਰਹੇ ਜਸਵਿੰਦਰ ਸਿੰਘ ਵੱਲੋਂ ਦੋਰਾਨ ਗਸ਼ਤ ਮਿਲ਼ੇ ਕਰੀਬ ਸੱਤ ਹਜ਼ਾਰ ਰੁਪਏ ਦੀ ਰਕਮ ਵਾਲੇ ਪਰਸ ਨੂੰ ਪਿਛਲੇ ਦਿਨੀ ਸਬੰਧਤ ਵਿਅਕਤੀ ਤੱਕ ਪਹੁੰਚਾ ਕੇ ਇਮਾਨਦਾਰੀ ਦੀ ਮਿਸਾਲ ਪੇਸ਼ ਕੀਤੀ ਹੈ। ਇਸ ਲੋਕ ਭਲਾਈ ਕਾਰਜ ਸਦਕਾ ਜ਼ਿਲ੍ਹਾ ਪੁਲਿਸ ਮੁੱਖੀ ਸ੍ਰੀ ਵਰਿੰਦਰ ਸਿੰਘ ਬਰਾੜ ਨੇ ਪੁਲਿਸ ਮੁਲਾਜਮ ਜਸਵਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਹੈ।

ਇਹ ਵੀ ਪੜ੍ਹੋ  ਪੁਲਿਸ ਫੋਰਸ ਵਲੋਂ ਨਸ਼ਾ ਤਸਕਰਾਂ ਦੇ ਟਿਕਾਣਿਆ ’ਤੇ ਲਗਾਤਾਰ ਸਰਚ ਅਭਿਆਨ ਜਾਰੀ : ਅਮਨੀਤ ਕੌਂਡਲ

ਜ਼ਿਲ੍ਹਾ ਪੁਲਿਸ ਮੁੱਖੀ ਨੇ ਪੁਲਿਸ ਮੁਲਾਜਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਨੇਕ ਕਾਰਜ ਹਰ ਇਕ ਨਾਗਰਿਕ ਵੱਲੋਂ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਵੀ ਚੀਜ/ਵਸਤੂ/ਦਸਤਾਵੇਜ ਲਭਦੇ ਹਨ ਤਾਂ ਹੋ ਸਕੇ ਤਾਂ ਸਬੰਧਤ ਵਿਅਕਤੀ ਨੂੰ ਪੁਜੱਦੀ ਕਰਨੀ ਯਕੀਨੀ ਬਣਾਉਣੀ ਚਾਹੀਦੀ ਹੈ, ਜੇਕਰ ਕੋਈ ਪਤਾ/ਮੋਬਾਈਲ ਨੰਬਰ ਨਹੀਂ ਮਿਲਦਾ ਦਾ ਇਸਦੀ ਸੂਚਨਾ ਨੇੜਲੇ ਪੁਲਿਸ ਥਾਣੇ ਵਿਖੇ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੀਮਤੀ ਚੀਜ/ਵਸਤੂ ਨੂੰ ਸਬੰਧਤ ਤੱਕ ਪਹੁੰਚਾ ਕੇ ਉਸਦਾ ਭਲਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਲੋਕ ਹਿਤ ਲਈ ਲਗਾਤਾਰ ਗਤੀਵਿਧੀਆਂ ਕਰ ਰਹੀ ਹੈ ਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

LEAVE A REPLY

Please enter your comment!
Please enter your name here

spot_img

Share post:

Popular

More like this
Related

Punjab News : ਹਿਮਾਚਲ ਐਂਟਰੀ ਟੈਕਸ ‘ਤੇ ਨਵਾਂ ਵਿਵਾਦ, ਨਿਹੰਗਾਂ ਨੇ ਸ਼ੁਰੂ ਕੀਤੀ ਖਾਲਸਾ ਟੈਕਸ ਮੁਹਿੰਮ

Punjab News : ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚਾਲੇ ਐਂਟਰੀ...

Punjab News : ਈਡੀ ਦਫ਼ਤਰ ਪਹੁੰਚੇ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਉਰਫ਼ ਢਿੱਲੋਂ

Punjab News : ਪੰਜਾਬ ਦੀ ਸਿਆਸਤ ਨਾਲ ਜੁੜੇ ਮਨੀ...

Punjab News : CM ਸੈਣੀ ਦੀ ਹਾਜ਼ਰੀ ‘ਚ ਕੇਵਲ ਸਿੰਘ ਢਿੱਲੋਂ ਨੇ ਸੰਭਾਲਿਆ ਨਵਾਂ ਅਹੁਦਾ

Punjab News : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ...