Thursday, April 16, 2026
spot_img
spot_img

ਹਾਈਕੋਰਟ ‘ਚ ਅੰਮ੍ਰਿਤਸਰ ਮੇਅਰ ਚੋਣ ਸਬੰਧੀ ਪਟੀਸ਼ਨ ਖਾਰਜ ਹੋਣ ‘ਤੇ ‘ਆਪ’ ਨੇ ਕਿਹਾ- ਕਾਂਗਰਸੀ ਆਗੂਆਂ ਨੇ ਇਸ ਮੁੱਦੇ ‘ਤੇ ਝੂਠਾ ਡਰਾਮਾ ਕੀਤਾ

Date:

spot_img

👉ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਨੇ ਚੋਣ ਪ੍ਰਕਿਰਿਆ ਅਨੁਸਾਰ ਆਪਣਾ ਮੇਅਰ ਬਣਾਇਆ, ਬਹੁਮਤ ਸਾਡੇ ਨਾਲ ਸੀ – ਨੀਲ ਗਰਗ
ਚੰਡੀਗੜ੍ਹ, 29 ਜਨਵਰੀ:ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੰਮ੍ਰਿਤਸਰ ਨਗਰ ਨਿਗਮ ਮੇਅਰ ਦੀ ਚੋਣ ਨਾਲ ਸਬੰਧਤ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕਾਂਗਰਸ ਨੇ ਜਾਣਬੁੱਝ ਕੇ ਤਿੰਨ ਦਿਨ ਤੱਕ ਹਾਈ ਵੋਲਟੇਜ ਡਰਾਮਾ ਰਚਿਆ, ਜਦੋਂਕਿ ਚੋਣਾਂ ਵਿੱਚ ਕਿਸੇ ਕਿਸਮ ਦੀ ਕੋਈ ਧਾਂਦਲੀ ਨਹੀਂ ਹੋਈ।ਨੀਲ ਗਰਗ ਨੇ ਕਿਹਾ ਕਿ ਹਾਈਕੋਰਟ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸੀ ਆਗੂ ਮੇਅਰ ਚੋਣਾਂ ਨੂੰ ਲੈ ਕੇ ਝੂਠ ਫੈਲਾ ਰਹੇ ਸਨ ਪਰ ਅਦਾਲਤ ਨੇ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕਰ ਦਿੱਤਾ ਹੈ।

ਇਹ ਵੀ ਪੜ੍ਹੋ  10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਗਰਗ ਨੇ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ, ਚਾਹੇ ਕੋਈ ਜਿੰਨੇ ਮਰਜ਼ੀ ਇਲਜ਼ਾਮ, ਜਵਾਬੀ ਇਲਜ਼ਾਮ ਅਤੇ ਝੂਠ ਕਿਉਂ ਨਾ ਫੈਲਾ ਲਵੇ।ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਨੇ ਚੋਣ ਪ੍ਰਕਿਰਿਆ ਰਾਹੀਂ ਆਪਣਾ ਮੇਅਰ ਬਣਾਇਆ ਹੈ। ਉਥੇ ਬਹੁਮਤ ਸਾਡੇ ਨਾਲ ਸੀ ਅਤੇ ਕੈਮਰਿਆਂ ਦੇ ਸਾਹਮਣੇ ਚੋਣ ਕਰਵਾਈ ਗਈ। ਸਭ ਕੁਝ ਰਿਕਾਰਡ ‘ਤੇ ਹੈ। ਕਾਂਗਰਸ ਇਸ ਮਾਮਲੇ ‘ਤੇ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਸੀ। ਕਾਂਗਰਸੀ ਆਗੂਆਂ ਨੂੰ ਇਹ ਸਭ ਬੰਦ ਕਰਕੇ ਲੋਕਾਂ ਦੇ ਮੁੱਦੇ ਉਠਾਉਣੇ ਚਾਹੀਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

SBS Nagar News:ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ....