ਰਾਜਪਾਲ ਨੇ ਰੈੱਡ ਕਰਾਸ “ਡਾਕਟਰ ਆਪਕੇ ਦੁਆਰ” ਸਕੀਮ ਦੀ ਕੀਤੀ ਸ਼ੁਰੂਆਤ

Date:

spot_img

👉ਲੋਕਾਂ ਨੂੰ ਮੁਫ਼ਤ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਲਈ ਮੋਬਾਈਲ ਮੈਡੀਕਲ ਯੂਨਿਟਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
👉ਐਮ.ਐਮ.ਯੂ. ਵਿੱਚ ਡਾਕਟਰ, ਫਾਰਮਾਸਿਸਟ, ਨਰਸ ਸ਼ਾਮਿਲ
👉ਪਹਿਲੇ ਪੜਾਅ ਅਧੀਨ ਪਟਿਆਲਾ, ਜਲੰਧਰ, ਗੁਰਦਾਸਪੁਰ ਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਹੋਈ ਸ਼ੁਰੂਆਤ
ਚੰਡੀਗੜ੍ਹ, 29 ਜਨਵਰੀ: ਪੰਜਾਬ ਦੇ ਰਾਜਪਾਲ, ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਰੈੱਡ ਕਰਾਸ ਸੋਸਾਇਟੀ ਦੇ ਪ੍ਰਧਾਨ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਰੈੱਡ ਕਰਾਸ ਸੋਸਾਇਟੀ ਦੀ ਅਗਵਾਈ ਹੇਠ “ਡਾਕਟਰ ਆਪਕੇ ਦੁਆਰ” ਯੋਜਨਾ ਦੀ ਸ਼ੁਰੂਆਤ ਕੀਤੀ ਹੈ।ਇਸ ਯੋਜਨਾ ਦੇ ਪਹਿਲੇ ਪੜਾਅ ਵਿੱਚ, ਚਾਰ ਪੂਰੀ ਤਰ੍ਹਾਂ ਲੈਸ ਮੋਬਾਈਲ ਮੈਡੀਕਲ ਯੂਨਿਟਾਂ (ਐਮ.ਐਮ.ਯੂਜ਼) ਨੂੰ ਪੰਜਾਬ ਰਾਜ ਭਵਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਹ ਵੀ ਪੜ੍ਹੋ  10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਇਹ ਐਮ.ਐਮ.ਯੂਜ਼ ਸਾਰੇ ਲੋੜੀਂਦੇ ਉਪਕਰਨਾਂ ਨਾਲ ਪੂਰੀ ਤਰ੍ਹਾਂ ਲੈਸ ਹਨ ਅਤੇ ਹਰੇਕ ਐਮ.ਐਮ.ਯੂ. ਵਿੱਚ ਡਾਕਟਰ, ਫਾਰਮਾਸਿਸਟ, ਨਰਸ ਅਤੇ ਡਰਾਈਵਰ ਵਰਗਾ ਲੋੜੀਂਦਾ ਸਟਾਫ ਉਪਲੱਬਧ ਹੈ।ਪਹਿਲੇ ਪੜਾਅ ਵਿੱਚ, ਪਟਿਆਲਾ, ਗੁਰਦਾਸਪੁਰ, ਬਰਨਾਲਾ ਅਤੇ ਜਲੰਧਰ ਜ਼ਿਲ੍ਹਿਆਂ ਨੂੰ ਇਹ ਐਮ.ਐਮ.ਯੂਜ਼ ਅਲਾਟ ਕੀਤੇ ਗਏ ਹਨ, ਤਾਂ ਜੋ ਲੋੜਵੰਦਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ ਮੁਫ਼ਤ ਡਾਕਟਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਇਨ੍ਹਾਂ ਐਮ.ਐਮ.ਯੂਜ਼ ਨੂੰ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕਰਦਿਆਂ, ਰਾਜਪਾਲ ਨੇ ਪੰਜਾਬ ਵਿੱਚ ਇਸ ਪਹਿਲਕਦਮੀ ਦੀ ਸ਼ੁਰੂਆਤ ਲਈ ਪੰਜਾਬ ਰੈੱਡ ਕਰਾਸ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਨਾਲ ਹੀ ਉਨ੍ਹਾਂ ਨੇ ਇਸ ਨੇਕ ਕਾਰਜ ਲਈ ਪੰਜਾਬ ਰੈੱਡ ਕਰਾਸ ਨੂੰ ਫੰਡ ਮੁਹੱਈਆ ਕਰਵਾਉਣ ਵਾਸਤੇ ਆਰ.ਈ.ਸੀ. ਫਾਊਂਡੇਸ਼ਨ ਦੀ ਵੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ  ਇਮਾਨਦਾਰੀ ਦੀ ਮਿਸਾਲ ਪੇਸ਼ ਕਰਨ ਵਾਲੇ ਪੁਲਿਸ ਮੁਲਾਜਮ ਨੂੰ ਜ਼ਿਲ੍ਹਾ ਪੁਲਿਸ ਮੁੱਖੀ ਨੇ ਕੀਤਾ ਸਨਮਾਨਿਤ

ਰਾਜਪਾਲ ਨੇ ਕਿਹਾ ਕਿ ਇਹ ਸਮਾਜ ਦੇ ਪਛੜੇ ਵਰਗਾਂ, ਖਾਸ ਕਰਕੇ ਗਰਭਵਤੀ ਔਰਤਾਂ ਲਈ ਬਹੁਤ ਲਾਭਦਾਇਕ ਹੋਵੇਗਾ, ਜੋ ਗਰਭ ਅਵਸਥਾ ਦੌਰਾਨ ਕਈ ਤਰ੍ਹਾਂ ਦੀਆਂ ਕਮੀਆਂ ਤੋਂ ਪੀੜਤ ਹਨ ਅਤੇ ਸਿਹਤ ਕੇਂਦਰਾਂ ਵਿੱਚ ਜਾਣ ਤੋਂ ਅਸਮਰੱਥ ਹਨ।ਇਹ ਐਮ.ਐਮ.ਯੂਜ਼ ਭਾਰਤ ਸਰਕਾਰ ਦੀ ਮਹਾਰਤਨ ਕੰਪਨੀ, ਰੂਰਲ ਇਲੈਕਟ੍ਰੀਫਿਕੇਸ਼ਨ ਕਾਰਪੋਰੇਸ਼ਨ ਲਿਮਟਿਡ, (ਆਰ.ਈ.ਸੀ.) ਵੱਲੋਂ ਸੀ.ਐਸ.ਆਰ. ਫੰਡਿੰਗ ਅਧੀਨ ਪੰਜਾਬ ਰਾਜ ਰੈੱਡ ਕਰਾਸ ਸ਼ਾਖਾ ਨੂੰ ਅਲਾਟ ਕੀਤੇ ਗਏ ਹਨ।ਇਸ ਮੌਕੇ ਰਾਜਪਾਲ ਦੇ ਵਧੀਕ ਮੁੱਖ ਸਕੱਤਰ ਕੇ. ਸਿਵਾ ਪ੍ਰਸਾਦ, ਰਾਜਪਾਲ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਪੰਜਾਬ ਰੈੱਡ ਕਰਾਸ ਦੇ ਸਕੱਤਰ ਸ਼ਿਵਦੁਲਾਰ ਸਿੰਘ ਢਿੱਲੋਂ, ਆਰ.ਈ.ਸੀ. ਦੇ ਕਾਰਜਕਾਰੀ ਡਾਇਰੈਕਟਰ ਪ੍ਰਦੀਪ ਫੈਲੋ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img

Share post:

Popular

More like this
Related

ਦਿੱਲੀ ਦੇ ਉਪ ਰਾਜਪਾਲ ਨੇ ਕੀਤੀ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

Chandigarh News:ਦਿੱਲੀ ਦੇ ਲੈਫਟੀਨੈਂਟ ਗਵਰਨਰ, ਸ਼੍ਰੀ ਤਰਨਜੀਤ ਸਿੰਘ ਸੰਧੂ...

ਇਨਸਾਫ਼ ਲਈ ਪੁਲਿਸ ਥਾਣੇ ਆਈ ਔਰਤ ਤੇ ਉਸਦੇ ਪ੍ਰਵਾਰ ਉਪਰ ਹਮਲਾ

Jalandhar News:ਜਿਲਾ ਜਲੰਧਰ ਵਿੱਚ ਇਨਸਾਫ ਲਈ ਪੁਲਿਸ ਸਟੇਸ਼ਨ ਆਈ...

Punjab ‘ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 8 ਲੋਕਾਂ ਦੀ ਹੋਈ ਮੌ+ਤ,15 ਜ਼ਖਮੀ

Fazilka News:ਅੱਜ ਸਵੇਰੇ ਫਾਜ਼ਿਲਕਾ ਫਿਰੋਜ਼ਪੁਰ ਹਾਈਵੇ ਤੇ ਪਿੰਡ ਜੰਗੇਵਾਲਾ...