ਦੇਸ਼ ਦੀ ਤਰੱਕੀ ਵਿੱਚ ਹਰ ਨਾਗਰਿਕ ਨੂੰ ਪਾਉਣਾ ਚਾਹੀਦਾ ਹੈ ਆਪਣਾ ਅਹਿਮ ਯੋਗਦਾਨ- ਡਿਪਟੀ ਕਮਿਸ਼ਨਰ

Date:

spot_img

👉ਬਲਿਦਾਨ ਦਿਵਸ ਮੌਕੇ ਜਿ਼ਲ੍ਹਾ ਪ੍ਰਸ਼ਾਸਨ ਨੇ ਸ਼ਹੀਦਾਂ ਨੂੰ ਭੇਟ ਕੀਤੀਆਂ ਸ਼ਰਧਾਂਜਲੀਆਂ
ਸ੍ਰੀ ਮੁਕਤਸਰ ਸਾਹਿਬ, 30 ਜਨਵਰੀ:ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲਿਦਾਨ ਦਿਵਸ ਮੌਕੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ ਅਤੇ ਦੇਸ਼ ਲਈ ਆਪਾ ਵਾਰਨ ਵਾਲਿਆਂ ਨੂੰ ਉਨਾਂ ਦੇ ਵੱਡੇ ਬਲਿਦਾਨ ਲਈ ਯਾਦ ਕੀਤਾ ਗਿਆ।ਇਸ ਮੌਕੇ ਤੇ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਸ਼ਹੀਦ ਕਿਸੇ ਵੀ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਉਹ ਸਾਡੀਆਂ ਨਵੀਂਆਂ ਪੀੜੀਆਂ ਲਈ ਹਮੇਸਾ ਹੀ ਪ੍ਰੇਰਣਾ ਸ੍ਰੋਤ ਰਹਿੰਦੇ ਹਨ।

ਇਹ ਵੀ ਪੜ੍ਹੋ  ਰੋਹਤਾਸ ਨਗਰ ਜਨ ਸਭਾ ‘ਚ ਸਾਂਸਦ ਰਾਘਵ ਚੱਢਾ ਦੀ ਪੁਰਜ਼ੋਰ ਅਪੀਲ, “ਝਾੜੂ ਦਾ ਬਟਨ ਦਬਾਓ, ਹਰ ਮਹੀਨੇ 25 ਹਜ਼ਾਰ ਰੁਪਏ ਬਚਾਓ।”

ਉਨਾਂ ਕਿਹਾ ਕਿ ਸਾਨੂੰ ਵੀ ਆਪਣੇ ਸ਼ਹੀਦਾਂ ਤੋਂ ਪ੍ਰੇਰਣਾ ਲੈਂਦਿਆਂ ਆਪਣੇ ਦੇਸ਼ ਤੀ ਤਰੱਕੀ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸਾਡਾ ਦੇਸ਼ ਦਿਨ ਦੁਗਣੀ ਅਤੇ ਰਾਤ ਚੌਗਣੀ ਤਰੱਕੀ ਕਰਦਾ ਰਹੇ ਅਤੇ ਦੁਨੀਆਂ ਦੇ ਨਕਸ਼ੇ ਤੇ ਸਾਡਾ ਦੇਸ਼ ਇੱਕ ਖੁਸ਼ਹਾਲ ਦੇਸ਼ ਵਜੋਂ ਜਾਣਿਆ ਜਾ ਸਕੇ । ਉਹਨਾਂ ਅੱਗੇ ਕਿਹਾ ਕਿ ਦੇਸ਼ ਦੇ ਹਰ ਇੱਕ ਨਾਗਰਿਕ ਨੂੰ ਦੇਸ਼ ਦੀ ਤਰੱਕੀ ਵਿੱਚ ਆਪਣਾ ਅਹਿਮ ਯੋਗਦਾਨ ਜਰੂਰ ਪਾਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ Hyundai creta ਕਾਰ ‘ਤੇ ਲੱਗੀ ਹੋਈ ਸੀ ਪੰਜਾਬ ਨੰਬਰ ਦੀ ਜਾਅਲੀ ਰਜਿਸਟ੍ਰੇਸ਼ਨ ਪਲੇਟ

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ, ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ., ਪੁਨੀਤ ਸ਼ਰਮਾ ਮੁੱਖ ਮੰਤਰੀ ਖੇਤਰੀ ਅਫਸਰ, ਸੁਤੰਤਰਤਾ ਸੈਸਾਨੀਆਂ ਦੇ ਪਰਿਵਾਰਕ ਮੈਂਬਰ, ਦਫਤਰ ਡਿਪਟੀ ਕਮਿਸ਼ਨਰ ਕੰਪਲੈਕਸ ਵਿੱਚ ਕੰਮ ਕਰਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ। ਇਸ ਮੌਕੇ ਪੰਜਾਬ ਪੁਲਿਸ ਦੇ ਬੈਂਡ ਨੇ ਮਾਤਮੀ ਧੁੰਨ ਵਜਾ ਕੇ ਅਤੇ ਹਥਿਆਰ ਉਲਟੇ ਕਰਕੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini की ‘गो ग्लोबल’ अप्रोच को मिली नई गति

👉एमडीएच के साथ हुआ करार, अब तंजानिया, केन्या सहित...

Sukhbir Singh Badal ਵੱਲੋਂ 55 ਵਿਧਾਨ ਸਭਾ ਹਲਕਿਆਂ ਦੀਆਂ ਇਸਤਰੀ ਅਕਾਲੀ ਦਲ ਦੀਆਂ ਹਲਕਾ ਪ੍ਰਧਾਨ ਨਿਯੁਕਤ

👉ਬਾਕੀ ਵਿੰਗਾਂ ਦੇ ਹਲਕਾਵਾਰ ਪ੍ਰਧਾਨਾਂ ਦਾ ਐਲਾਨ ਵੀ ਜਲਦੀ Punjab...

Bathinda Police ਵੱਲੋਂ 258 ਗਰਾਮ ਹੈਰੋਇਨ ਤੇ ਇੱਕ ਰਿਵਾਲਵਰ ਸਮੇਤ ਤਿੰਨ ਕਾਬੂ, ਕਾਰ ਵੀ ਹੋਈ ਬਰਾਮਦ

Bathinda News: Bathinda Police; ਗੌਰਵ ਯਾਦਵ ਡੀ.ਜੀ.ਪੀ, ਪੰਜਾਬ ਦੇ...