ਮੋਗਾ ਪੁਲਿਸ ਵੱਲੋਂ ਸ਼ਹੀਦਾਂ ਦੀ ਯਾਦ ਵਿੱਚ ਰੱਖਿਆ ਦੋ ਮਿੰਟ ਦਾ ਮੋਨ

Date:

spot_img

ਮੋਗਾ30 ਜਨਵਰੀ:ਭਾਰਤ ਦੀ ਸੁਤੰਤਰਤਾ ਸੰਗਰਾਮ ਦੌਰਾਨ ਆਪਣੀ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਬੇਮਿਸਾਲ ਕੁਰਬਾਨੀ ਕਰਕੇ ਅਸੀਂ ਅੱਜ ਖੁੱਲ੍ਹੀ ਹਵਾ ਵਿੱਚ ਸਾਹ ਲੈ ਰਹੇ ਹਾਂ। ਇਹਨਾਂ ਮਹਾਨ ਸ਼ਹੀਦਾਂ ਦੀ ਯਾਦ ਵਿੱਚ, ਅਜੈ ਗਾਂਧੀ,I.P.S.,ਐਸ.ਐਸ.ਪੀ. ਮੋਗਾ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਜਿਲ੍ਹਾ ਪੁਲਿਸ ਦਫ਼ਤਰ, ਵੱਖ-ਵੱਖ ਯੂਨਿਟਾਂ ਅਤੇ ਥਾਣਿਆਂ ਵਿਖੇ ਅੱਜ ਮਿਤੀ 30/01/2025 ਨੂੰ ਸਮਾਂ 11:00 ਵਜੇ ਸਵੇਰੇ 02 ਮਿੰਟ ਦਾ ਮੌਨ ਰੱਖਿਆ ਗਿਆ ਅਤੇ ਉਨ੍ਹਾਂ ਦੀ ਸ਼ਹੀਦੀ ਨੂੰ ਯਾਦ ਕੀਤਾ ਗਿਆ।ਪੁਲਿਸ ਵਿਭਾਗ ਹਮੇਸ਼ਾ ਹੀ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਆਪਣੇ ਜੀਵਨ ਦੀ ਬਲੀਦਾਨ ਦੇਣ ਵਾਲੇ ਸ਼ਹੀਦਾਂ ਦੇ ਵੱਡੇ ਯੋਗਦਾਨ ਨੂੰ ਸਨਮਾਨ ਦਿੰਦਾ ਹੈ।

ਇਹ ਵੀ ਪੜ੍ਹੋ Hyundai creta ਕਾਰ ‘ਤੇ ਲੱਗੀ ਹੋਈ ਸੀ ਪੰਜਾਬ ਨੰਬਰ ਦੀ ਜਾਅਲੀ ਰਜਿਸਟ੍ਰੇਸ਼ਨ ਪਲੇਟ

ਇਹ ਉਹ ਵਿਅਕਤੀ ਸਨ, ਜਿਨ੍ਹਾਂ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਹੋਏ, ਦੇਸ਼ ਦੀ ਆਜ਼ਾਦੀ ਲਈ ਆਪਣੇ ਲਹੂ ਨਾਲ ਇਤਿਹਾਸ ਲਿਖਿਆ। ਉਨ੍ਹਾਂ ਦੀ ਬਹਾਦਰੀ,ਦ੍ਰਿੜ੍ਹਤਾ ਅਤੇ ਦੇਸ਼ ਪ੍ਰਤੀ ਅਟੱਲ ਸਮਰਪਣ ਹਮੇਸ਼ਾ ਸਾਨੂੰ ਪ੍ਰੇਰਿਤ ਕਰੇਗਾ।ਇਹਨਾਂ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਦਾ ਲਈ ਜਿਊਂਦਾ ਰੱਖਣ ਅਤੇ ਉਨ੍ਹਾਂ ਦੀ ਕੁਰਬਾਨੀ ਤੋਂ ਪ੍ਰੇਰਿਤ ਹੋ ਕੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸ਼ਾਂਤੀ ਨੂੰ ਕਾਇਮ ਰੱਖਣਾ ਸਾਡਾ ਸੰਕਲਪ ਹੈ। ਮੋਗਾ ਪੁਲਿਸ ਦੇਸ਼ ਦੀ ਸੇਵਾ ਅਤੇ ਲੋਕਾਂ ਦੀ ਸੁਰੱਖਿਆ ਲਈ ਹਮੇਸ਼ਾ ਤਤਪਰ ਰਹੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img

Share post:

Popular

More like this
Related

ਭਾਜਪਾ ਦਾ ਮੁੱਖ ਟੀਚਾ ਹੈ ਡਬਲ ਇੰਜਣ ਦੀ ਸਰਕਾਰ : ਬਿੱਟੂ

Punjab News : ਪੰਜਾਬ ਭਾਜਪਾ ਵਿੱਚ ਅੱਜ ਇੱਕ ਮਹੱਤਵਪੂਰਨ...

ਅੱਜ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਤਾਜਪੋਸ਼ੀ, ਥੋੜੇ ਹੀ ਸਮੇਂ ‘ਚ ਸੰਭਾਲਣਗੇ ਆਪਣਾ ਅਹੁਦਾ

Punjab News : ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ...

Patiala News: ਸੜਕ ਹਾਦਸੇ ਦਾ ਸ਼ਿਕਾਰ ਹੋਏ ਪ੍ਰਵਾਰ ਲਈ ‘ਮਸੀਹਾ’ ਬਣੇ ਬਹੁੜੇ ਪੰਜਾਬ ਦੇ ਸਿਹਤ ਮੰਤਰੀ !

ਫ਼ਸਟ ਏਡ ਦੇਣ ਤੋਂ ਬਾਅਦ ਜਖ਼ਮੀਆਂ ਨੂੰ ਆਪਣੀ ਗੱਡੀ...