ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਮੁੜ ਹਾਲਾਤ ਵਿਗੜੀ

0
239
+1

ਖ਼ਨੌਰੀ, 31 ਜਨਵਰੀ: ਪਿਛਲੇ 66 ਦਿਨਾਂ ਤੋਂ ਕਿਸਾਨੀ ਮੰਗਾਂ ਲਈ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਮੁੜ ਹਾਲਾਤ ਵਿਗੜਣ ਦੀ ਸੂਚਨਾ ਹੈ। ਪਤਾ ਲੱਗਿਆ ਹੈ ਕਿ ਪਹਿਲਾਂ ਸਰੀਰਕ ਕਮਜ਼ੋਰੀ ਕਾਰਨ ਕਈ ਸਮੱਸਿਆਵਾਂ ਨਾਲ ਜੂਝ ਰਹੇ ਸ: ਡੱਲੇਵਾਲ ਨੂੰ ਬੁਖ਼ਾਰ ਹੋ ਗਿਆ, ਜਿਸਦੇ ਚੱਲਦੇ ਡਾਕਟਰਾਂ ਵੱਲੋਂ ਤੁਰੰਤ ਉਸਦਾ ਇਲਾਜ਼ ਕੀਤਾ ਗਿਆ। 26 ਨਵੰਬਰ 2024 ਤੋਂ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਬੇਸ਼ੱਕ ਕੇਂਦਰ ਸਰਕਾਰ ਵੱਲੋਂ 14 ਫ਼ਰਵਰੀ ਲਈ ਮੀਟਿੰਗ ਦਾ ਸੱਦਾ ਦੇਣ ਅਤੇ ਕਿਸਾਨ ਆਗੂਆਂ ਵੱਲੋਂ ਪਾਏ ਦਬਾਅ ਤੋਂ ਬਾਅਦ ਮੈਡੀਕਲ ਸਹੂਲਤ ਲੈਣ ਲਈ ਰਾਜ਼ੀ ਹੋ ਗਏ ਸਨ ਪ੍ਰੰਤੂ ਉਨ੍ਹਾਂ ਦਾ ਮਰਨ ਵਰਤ ਲਗਾਤਾਰ ਜਾਰੀ ਹੈ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਵੱਲੋਂ ਸੰਖੇਪ ਮੁਕਾਬਲੇ ਤੋਂ ਬਾਅਦ ਲੰਡਾ ਮਾਡਿਊਲ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਦੋ ਗ੍ਰਨੇਡ ਅਤੇ ਦੋ ਪਿਸਤੌਲ ਬਰਾਮਦ

ਇਸੇ ਦੌਰਾਨ ਉਨ੍ਹਾਂ ਨੂੰ ਕਿਸਾਨ ਮੋਰਚੇ ਦੀ ਟਰਾਲੀ ਵਿਚੋਂ ਸਿਫ਼ਟ ਕਰਕੇ ਨਾਲ ਹੀ ਬਣਾਏ ਇੱਕ ਆਰਜ਼ੀ ਕਮਰੇ ਵਿਚ ਤਬਦੀਲ ਕਰ ਦਿੱਤਾ ਸੀ। ਦਸਣਾ ਬਣਦਾ ਹੈ ਕਿ ਐਮ.ਐਸ.ਪੀ ਦੀ ਕਾਨੂੰਨੀ ਗਰੰਟੀ ਅਤੇ ਹੋਰਨਾਂ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਅੰਦੋਲਨ-2 13 ਫ਼ਰਵਰੀ ਤੋਂ ਸ਼ੁਰੂ ਹੋਇਆ ਸੀ ਤੇ ਦਿੱਲੀ ਕੂਚ ਦਾ ਸੱਦਾ ਦਿੱਤਾ ਸੀ ਪ੍ਰੰਤੂ ਹਰਿਆਣਾ ਪੁਲਿਸ ਦੀਆਂ ਰੋਕਾਂ ਦੇ ਚੱਲਦਿਆਂ ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦਾਂ ’ਤੇ ਕਿਸਾਨਾਂ ਨੂੰ ਰੋਕ ਲਿਆ ਸੀ ਜਿਸਤੋਂ ਬਾਅਦ ਦੋਨਾਂ ਥਾਵਾਂ ‘ਤੇ ਇਹ ਅੰਦੋਲਨ ਚੱਲ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

+1

LEAVE A REPLY

Please enter your comment!
Please enter your name here