ਜਥੇਦਾਰ ਹਰਪ੍ਰੀਤ ਸਿੰਘ ਵਿਰੁਧ ਜਾਂਚ ਕਰ ਰਹੀ 3 ਮੈਂਬਰੀ S7P3 ਕਮੇਟੀ ਅੱਜ ਲੈ ਸਕਦੀ ਹੈ ਕੋਈ ਵੱਡਾ ਫੈਸਲਾ!

0
77
+1

👉ਜਥੇਦਾਰ ਰਘਵੀਰ ਸਿੰਘ ਨੇ ਇਸ ਕਮੇਟੀ ਦੇ ਗਠਨ ’ਤੇ ਪ੍ਰਗਟਾਇਆ ਸੀ ਇਤਰਾਜ਼
ਸ਼੍ਰੀ ਅੰਮ੍ਰਿਤਸਰ ਸਾਹਿਬ, 31 ਜਨਵਰੀ: ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਇੱਕ ਸਾਬਕਾ ਰਿਸ਼ਤੇਦਾਰ ਵੱਲੋਂ ਲਗਾਏ ਕਥਿਤ ਦੋਸ਼ਾਂ ਦੀ ਜਾਂਚ ਬਾਰੇ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਤਿੰਨ ਮੈਂਬਰੀ ਕਮੇਟੀ ਸ਼ੁੱਰਕਵਾਰ ਨੂੰ ਆਪਣੀ ਰੀਪੋਰਟ ਪੇਸ਼ ਕਰ ਸਕਦੀ ਹੈ, ਜਿਸਦੇ ਵਿਚ ਕੋਈ ਵੱਡਾ ਫੈਸਲਾ ਸੁਣਾਇਆ ਜਾ ਸਕਦਾ ਹੈ। ਸ਼੍ਰੋਮਣੀ ਕਮੇਟੀ ਦੀ ਕਾਰਜ਼ਕਾਰਨੀ ਵੱਲੋਂ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਦੀ ਅਗਵਾਈ ਹੇਠ ਬਣਾਈ ਇਸ ਤਿੰਨ ਮੈਂਬਰੀ ਕਮੇਟੀ, ਜਿਸਦੇ ਵਿਚ ਜਨਰਲ ਸੈਕਟਰੀ ਸ਼ੇਰ ਸਿੰਘ ਮੰਡਵਾਲਾ ਅਤੇ ਦਲਜੀਤ ਸਿੰਘ ਭਿੰਡਰ ਸ਼ਾਮਲ ਹਨ, ਦੀ ਮਿਆਦ ਅੱਜ 31 ਜਨਵਰੀ ਨੂੰ ਖ਼ਤਮ ਹੋ ਰਹੀ ਹੈ।

ਇਹ ਵੀ ਪੜ੍ਹੋ  ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਮੁੜ ਹਾਲਾਤ ਵਿਗੜੀ

ਇਸ ਕਮੇਟੀ ਦਾ ਗਠਨ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਗੁਰਦੂਆਰਾ ਕਟਾਣਾ ਸਿੰਘ ਵਿਖੇ ਹੋਈ ਐਮਰਜੈਂਸੀ ਮੀਟਿੰਗ ਵਿਚ ਕੀਤਾ ਗਿਆ ਸੀ। ਕਮੇਟੀ ਵੱਲੋਂ ਜਥੇਦਾਰ ਸਾਹਿਬ ਦੇ ਸਾਬਕਾ ਰਿਸ਼ਤੇਦਾਰ ਗੁਰਪ੍ਰੀਤ ਸਿੰਘ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਕਮੇਟੀ ਦੇ ਗਠਨ ਤੋਂ ਪਹਿਲਾਂ ਹੀ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਪੰਜ ਪਿਆਰਿਆਂ ਅਤੇ ਗੁਰੂ ਗਰੰਥ ਸਾਹਿਬ ਦੀ ਹਾਜ਼ਰੀ ਵਿਚ ਇਹ ਦੋਸ਼ ਝੂਠੇ ਹੋਣ ਦਾ ਦਾਅਵਾ ਕੀਤਾ ਸੀ ਅਤੇ ਨਾਲ ਹੀ 2 ਦਸੰਬਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਅਕਾਲੀ ਲੀਡਰਸ਼ਿਪ ਨੂੰ ਸੁਣਾਈ ਧਾਰਮਿਕ ਸਜਾ ਦੇ ਕਾਰਨ ਬਾਦਲ ਹਿਮਾਇਤੀਆਂ ’ਤੇ ਆਪਣੀ ਕਿਰਦਾਰਕੁਸ਼ੀ ਕਰਨ ਦੇ ਵੀ ਦੋਸ਼ ਲਗਾਏ ਸਨ।

ਇਹ ਵੀ ਪੜ੍ਹੋ  ਸੰਸਦ ਦਾ ਬਜ਼ਟ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ, ਰਾਸਟਰਪਤੀ ਕਰਨਗੇ ਸੰਸਦਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ

ਇਸਤੋਂ ਇਲਾਵਾ ਤਖ਼ਤ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਵੀ ਇਸ ਕਮੇਟੀ ਦੇ ਗਠਨ ਉਪਰ ਸਵਾਲ ਖ਼ੜੇ ਕਰਦਿਆਂ ਸ਼੍ਰੋਮਣੀ ਕਮੇਟੀ ਦੀ ਇਸ ਕਾਰਵਾਈ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰ ਖੇਤਰ ਵਿਚ ਦਖਲਅੰਦਾਜ਼ੀ ਕਰਾਰ ਦਿੱਤਾ ਸੀ। ਪ੍ਰੰਤੂ ਐਸਜੀਪੀਸੀ ਦੀ ਕਾਰਜ਼ਕਾਰਨੀ ਨੇ ਸਬ ਕਮੇਟੀ ਦਾ ਫੈਸਲਾ ਆਉਣ ਤੱਕ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੇਵਾਵਾਂ ਵੀ ਮੁਅੱਤਲ ਕਰ ਦਿਤੀਆਂ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

+1

LEAVE A REPLY

Please enter your comment!
Please enter your name here