ਸ਼ੰਭੂ, 31 ਜਨਵਰੀ: ਪਿਛਲੇ ਇੱਕ ਸਾਲਾਂ ਤੋਂ ਕਿਸਾਨੀ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ਮੋਰਚੇ ’ਤੇ ਡਟੇ ਇੱਕ ਹੋਰ ਕਿਸਾਨ ਦੀ ਦੁਖਦ ਮੌਤ ਹੋਣ ਦੀ ਸੂਚਨਾ ਸਾਹਮਣੇ ਆਈ ਹੈ। ਸੂਚਨਾ ਮੁਤਾਬਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਮੋਰਚੇ ਵਿੱਚ ਪੰਹੁਚੇ ਇਸ ਕਿਸਾਨ ਦੀ ਪਹਿਚਾਣ ਪ੍ਰਗਟ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਪਿੰਡ ਕੱਕੜ ਤਹਿਸੀਲ ਲੋਪੋਕੇ ਜਿਲ੍ਹਾ ਅੰਮ੍ਰਿਤਸਰ ਦੇ ਤੌਰ ’ਤੇ ਹੋਈ ਹੈ। 2 ਏਕੜ ਜਮੀਨ ਦਾ ਮਾਲਕ ਮ੍ਰਿਤਕ ਕਿਸਾਨ ਆਪਣੇ 1 ਬੇਟਾ ਅਤੇ 2 ਬੇਟੀਆਂ ਛੱਡ ਗਿਆ ਹੈ। ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਵੀ ਹੁਣ ਤੱਕ ਸ਼ੰਭੂ ਅਤੇ ਖ਼ਨੌਰੀ ਬਾਰਡਰ ’ਤੇ ਕਈ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ ਪੰਜਾਬ ’ਚ ਭਿਆਨਕ ਸੜਕ ਹਾਦਸਾ, 9 ਵੇਟਰਾਂ ਦੀ ਦਰਦਨਾਕ ਮੌ+ਤ, ਦੋ ਦਰਜ਼ਨ ਦੇ ਕਰੀਬ ਜਖ਼ਮੀ
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite